ਮਹਿਤਪੁਰ, 3 ਜੂਨ (ਲਖਵਿੰਦਰ ਸਿੰਘ)-ਜੀ.ਜੀ.ਐਚ.ਜੀ.ਬੇਟ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮਹਿਤਪੁਰ ਦੀ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਹਰਪਾਲ ਸਿੰਘ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਕਰਵਾਏ ਗਏ, ਸਾਦਾ ਪ੍ਰਭਾਵਸ਼ਾਲੀ ਸਮਾਗਮ 'ਚ ਸ਼ੈਸਨ 2024-25 ਦੀਆਂ ਸਲਾਨਾਂ ਪ੍ਰੀਖਿਆਵਾਂ 'ਚ ਪਹਿਲੇ, ਦੂਸਰੇ ਤੇ ਤੀਸਰੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ | ਪ੍ਰਬੰਧਕ ਕਮੇਟੀ ਦੇ ਮੈਨੇਜਰ ਨਰਿੰਦਰਜੀਤ ਸਿੰਘ ਵਿਰਕ ਨੇ ਬੱਚਿਆ ਦੇ ਮਾਪੇ ਤੇ ਹੋਰ ਪਤਵੰਤੇ ਸੱਜਣਾਂ ਦਾ ਸਵਾਗਤ ਕੀਤਾ ਤੇ ਬੱਚਿਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਸਕੂਲ ਪਿ੍ੰਸੀਪਲ ਮਨਪ੍ਰੀਤ ਕੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਡਾ.ਗੁਰਪਾਲ ਸਿੰਘ ਸੰਗੋਵਾਲ, ਗੁਰਦੇਵ ਸਿੰਘ, ਹਰਭਜਨ ਸਿੰਘ, ਸ੍ਰੀਮਤੀ ਸੋਨੀਆ, ਰਜਵਿੰਦਰ ਕੌਰ, ਸਿਮਰਨਜੀਤ ਕੌਰ, ਅੰਜਲੀ, ਰੁਪਿੰਦਰ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ ਹਾਜ਼ਰ ਸਨ |