ਮਹਿਤਪੁਰ, 3 ਜੂਨ (ਲਖਵਿੰਦਰ ਸਿੰਘ)-ਏਕਮ ਪਬਲਿਕ ਸਕੂਲ ਮਹਿਤਪੁਰ ਵਿਖੇ ਮਾਪੇ ਅਧਿਆਪਕ ਮਿਲਣੀ ਦੌਰਾਨ, ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਬਾਰੇ ਜਾਣਕਾਰੀ ਸਾਂਝੀ ਕਰਦੇ ਸਕੂਲ ਡਾਇਰੈਕਟਰ ਨਿਰਮਲ ਸਿੰਘ ਥਿੰਦ ਨੇ ਕਿਹਾ ਕਿ ਇਸ ਤਰ੍ਹਾਂ ਦੇ ਕਰਮ ਜਿੱਥੇ ਰੂਹ ਨੂੰ ਸਕੂਨ ਦਿੰਦੇ ਹਨ, ਉੱਥੇ ਨਾਲ ਦੀ ਨਾਲ ਆਪਸੀ ਮਿਲਵਰਤਨ ਤੇ ਭਾਈਚਾਰਕ ਸਾਂਝ ਪੈਦਾ ਵੀ ਕਰਦੇ ਹਨ | ਉਨ੍ਹਾਂ ਕਿਹਾ ਕਿ ਸ਼ਹੀਦ ਸਾਡੀ ਕੌਮ ਦਾ ਸਰਮਾਇਆ ਹਨ ਤੇ ਉਨ੍ਹਾਂ ਨੂੰ ਯਾਦ ਰੱਖਣਾ ਸਾਡਾ ਨੈਤਿਕ ਫਰਜ਼ ਹੈ | ਇਸ ਮੌਕੇ ਸਕੂਲ ਮੈਨੇਜਮੈਂਟ, ਸਮੂਹ ਅਧਿਆਪਕ ਸਾਹਿਬਾਨ , ਟਰਾਂਸਪੋਰਟ ਸਟਾਫ਼, ਸਮੂਹ ਕਰਮਚਾਰੀ ਆਦਿ ਹਾਜ਼ਰ ਸਨ |