22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਮਾਤਾ ਗੁਜਰੀ ਖਾਲਸਾ ਕਾਲਜ ਕਰਤਾਰਪੁਰ ਵਿਖੇ ਯੂ ਪੀ ਐਸ ਸੀ ਕੋਚਿੰਗ ਸੰਬੰਧੀ ਸੈਮੀਨਾਰ <br/>

Ad Position 21
No active advertisement
ਅਜੀਤ ਡੈਸਕ 04-06-2025
ਕਰਤਾਰਪੁਰ, 3 ਜੂਨ (ਭਜਨ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਮਾਤਾ ਗੁਜਰੀ ਖਾਲਸਾ ਕਾਲਜ ਕਰਤਾਰਪੁਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸਕੱਤਰ ਵਿੱਦਿਆ ਇੰਜੀਨੀਅਰ ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਕਾਲਜ ਪਿ੍ੰਸੀਪਲ ਡਾ. ਗੁਰਪ੍ਰੀਤ ਸਿੰਘ ਉੱਪਲ ਦੀ ਯੋਗ ਅਗਵਾਈ ਹੇਠ ਯੂ ਪੀ ਐਸ ਸੀ ਸਿਵਲ ਸਰਵਿਸਜ਼ ਸੰਬੰਧੀ ਮਾਰਗ ਦਰਸ਼ਨ ਲਈ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਬੀਬੀ ਗੁਰਮੀਤ ਕੌਰ ਭਟਨੂਰਾ ਮੈਂਬਰ, ਐਸ.ਜੀ.ਪੀ.ਸੀ. ਸ੍ਰੀ ਅੰਮਿ੍ਤਸਰ ਮੁੱਖ ਮਹਿਮਾਨ ਤੇ ਰਿਟਾਇਰਡ ਕਰਨਲ ਕੁਲਜਿੰਦਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ | ਸੈਮੀਨਾਰ ਵਿਚ ਮੁੱਖ ਬੁਲਾਰੇ ਵਜੋਂ ਲਛਮਣ ਸਿੰਘ ਮਲੂਕਾ ਯੂ.ਪੀ.ਐਸ.ਸੀ. ਕੋਚਿੰਗ ਦੇ ਮਾਹਿਰ ਵਿਸ਼ੇਸ਼ ਤੌਰ 'ਤੇ ਪੁੱਜੇ | ਸੈਮੀਨਾਰ ਦੀ ਸ਼ੁਰੂਆਤ ਜੋਤੀ ਜਲਾ ਕੇ ਕਾਲਜ ਸ਼ਬਦ ਦੁਆਰਾ ਕੀਤੀ ਗਈ | ਕਾਲਜ ਦੇ ਪਿ੍ੰਸੀਪਲ ਡਾ. ਗੁਰਪ੍ਰੀਤ ਸਿੰਘ ਉੱਪਲ ਨੇ ਆਏ ਹੋਏ ਮਹਿਮਾਨਾਂ ਅਤੇ ਪਤਵੰਤਿਆਂ ਦਾ ਸਵਾਗਤ ਕੀਤਾ | ਇਸ ਮੌਕੇ ਮੰਚ ਦਾ ਸੰਚਾਲਨ ਡਾ. ਸੁਚੇਤਾ ਰਾਣੀ ਦੁਆਰਾ ਕੀਤਾ ਗਿਆ | ਇਸ ਮੌਕੇ ਲਛਮਣ ਸਿੰਘ ਮਲੂਕਾ ਯੂ.ਪੀ.ਐਸ.ਸੀ. ਕੋਚਿੰਗ ਦੇ ਮਾਹਿਰ ਨੇ ਵਿਦਿਆਰਥੀਆਂ ਨਾਲ ਆਪਣੇ ਵੱਡਮੁੱਲੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਰਿਟਾਇਰਡ ਕਰਨਲ ਕੁਲਜਿੰਦਰ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਇਸ ਕੋਚਿੰਗ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ | ਇਸ ਸਮੇਂ ਕਾਲਜ ਦੇ ਪਿ੍ੰਸੀਪਲ ਡਾ. ਗੁਰਪ੍ਰੀਤ ਸਿੰਘ ਉੱਪਲ ਦੁਆਰਾ ਆਏ ਹੋਏ ਮਹਿਮਾਨਾਂ, ਸਰਪੰਚਾਂ, ਪਿ੍ੰਸੀਪਲ ਸਾਹਿਬਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਬੀਬੀ ਗੁਰਮੀਤ ਕੌਰ ਭਟਨੂਰਾ ਦੁਆਰਾ ਕਾਲਜ ਨੂੰ 51 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਗਿਆ | ਇਸ ਮੌਕੇ ਬੀਬੀ ਗੁਰਮੀਤ ਕੌਰ ਭਟਨੂਰਾ, ਰਤਨ ਸਿੰਘ ਟਿਵਾਣਾ ਵਾਈਸ ਚੇਅਰਮੈਨ ਬਲਾਕ ਸੰਮਤੀ, ਸਰਦੂਲ ਸਿੰਘ ਬੂਟਾ ਸਰਪੰਚ, ਨਵਨੀਤ ਸਿੰਘ ਛੀਨਾ, ਗੁਰਦੇਵ ਸਿੰਘ ਮਾਹਲ, ਪੰਜਾਬੀ ਗਾਇਕ ਦਵਿੰਦਰ ਦਿਆਲਪੁਰੀ, ਪਿ੍ੰਸੀਪਲ ਅਮਰੀਕ ਸਿੰਘ, ਅਧਿਆਪਕ ਅਨਹਦ ਪੁਰੀ, ਡਾ. ਰਾਕੇਸ਼ ਬਾਵਾ, ਪ੍ਰਧਾਨ ਸ੍ਰੀ ਸਤੀਸ਼ ਗੁਪਤਾ, ਜਗਤਾਰ ਸਿੰਘ ਸਰਾਏ, ਸ੍ਰੀ ਨਰੇਸ਼ ਕੁਮਾਰ, ਸ੍ਰੀ ਅਸ਼ੋਕ, ਸ਼੍ਰੀਮਤੀ ਵਰਿੰਦਰਜੀਤ ਕੌਰ, ਗੁਰਦਿਆਲ ਸਿੰਘ, ਰਾਜਵਿੰਦਰ ਸਿੰਘ ਧਾਲੀਵਾਲ, ਸ੍ਰੀ ਅਰੁਣ ਭਾਰਦਵਾਜ, ਸ੍ਰੀਮਤੀ ਮਨਜਿੰਦਰ ਕੌਰ, ਸ੍ਰੀਮਤੀ ਨੀਤੂ, ਤੇਜਪਾਲ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜਾਅਲੀ ਜਾਤੀ ਅਤੇ ਅੰਗਹੀਣ ਸਰਟੀਫਿਕੇਟਾਂ ਵਾਲੇ ਮੁਲਾਜ਼ਮਾਂ 'ਤੇ ਕਾਰਵਾਈ ਕਰਨ 'ਚ ਆਪ ਸਰਕਾਰ ਨਾਕਾਮ- ਐੱਸ.ਸੀ/ਬੀ.ਸੀ. ਅਧ... ਅਗਲੀ ਖ਼ਬਰ ਮਾਮਲਾ ਫਿਲੌਰ 'ਚ ਡਾ. ਅੰਬੇਡਕਰ ਦੇ ਬੁੱਤ ਨਾਲ ਹੋਈ ਛੇੜਖ਼ਾਨੀ ਦਾ ਅੰਬੇਡਕਰ ਤੇ ਸ੍ਰੀ ਗੁਰੂ ਰਵਿਦਾਸ ਸਭਾਵਾਂ ਵਲੋਂ ਡੀ...
Ad Position 24