ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਨਸ਼ੀਲੀਆਂ ਗੋਲੀਆਂ ਸੰਬੰਧੀ ਪਾਬੰਦੀ ਦੇ ਆਦੇਸ਼ ਜਾਰੀ
ਅਜੀਤ ਡੈਸਕ
05-06-2025
ਜਲੰਧਰ, 4 ਜੂਨ (ਚੰਦੀਪ ਭੱਲਾ)-ਜ਼ਿਲ੍ਹਾ ਮੈਜਿਸਟਰੇਟ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਪੈਂਦੇ ਇਲਾਕੇ 'ਚ ਪ੍ਰੀਗੇਬਾਲਿਨ ਕੈਪਸੂਲ, ਗੈਬਾਪੈਨਟਿਨ ਕੈਪਸੂਲ ਅਤੇ ਐਨਾਫੋਰਟਨ ਇੰਜੈੱਕਸ਼ਨ ਬਿਨ੍ਹਾਂ ਲਾਇਸੰਸ ਰੱਖਣ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ, ਬਿਨਾਂ ਬਿੱਲ ਤੇ ਰਿਕਾਰਡ ਦੇ ਖ਼ਰੀਦਣ/ਵੇਚਣ ਤੇ ਬਿਨਾਂ ਮਾਹਿਰ ਡਾਕਟਰ ਦੀ ਪਰਚੀ ਤੋਂ ਕੈਮਿਸਟ ਦੁਕਾਨਾਂ 'ੱਤੇ ਵੇਚਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ ¢ ਇਹ ਹੁਕਮ 4 ਜੂਨ 2025 ਨੂੰ ਜਾਰੀ ਹੋਣ ਦੀ ਮਿਤੀ ਤੋਂ ਅਗਲੇ 2 ਮਹੀਨਿਆਂ ਲਈ ਲਾਗੂ ਰਹੇਗਾ¢