24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਲਾਇਲਪੁਰ ਖ਼ਾਲਸਾ ਕਾਲਜ ਫਾਰ ਵੋਮੈਨ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 30-08-2025
ਜਲੰਧਰ, 29 ਅਗਸਤ (ਡਾ.ਜਤਿੰਦਰ ਸਾਬੀ)-ਲਾਇਲਪੁਰ ਖ਼ਾਲਸਾ ਕਾਲਜ ਫਾਰ ਵੋਮੈਨ ਜਲੰਧਰ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਹਾਕੀ ਦਾ ਇਕ ਪ੍ਰਦਰਸ਼ਨੀ ਮੈਚ ਵੀ ਕਰਵਾਇਆ ਗਿਆ | ਇਸ ਮੌਕੇ ਤੇ ਬਤੌਰ ਮੁੱਖ ਮਹਿਮਾਨ ਪਿ੍ੰਸੀਪਲ ਡਾ. ਸਰਬਜੀਤ ਕੌਰ ਰਾਏ ਨੇ ਖਿਡਾਰਨਾਂ ਨਾਲ ਜਾਣ ਪਛਾਣ ਕੀਤੀ ਤੇ ਉਨ੍ਹਾਂ ਨੂੰ ਰਾਸ਼ਟਰੀ ਖੇਡ ਦਿਵਸ ਦੀ ਮਹੱਤਤਾ ਸਬੰਧੀ ਦੱਸਿਆ ਤੇ ਉਨ੍ਹਾਂ ਨੂੰ ਮੇਜਰ ਧਿਆਨ ਚੰਦ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ 'ਤੇ ਖੇਡ ਵਿਭਾਗ ਤੋਂ ਮੈਡਮ ਪਰਮਿੰਦਰ ਕੌਰ ਤੇ ਕੁਲਬੀਰ ਸਿੰਘ ਸੈਣੀ ਕਾਰਜਕਾਰਨੀ ਮੈਂਬਰ ਹਾਕੀ ਪੰਜਾਬ ਤੇ ਹੋਰ ਸਟਾਫ਼ ਮੈਂਬਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਜਲੰਧਰ ਜਿਮਨਾਸਟਿਕ ਐਸੋਸੀਏਸ਼ਨ ਨੇ ਰਾਸ਼ਟਰੀ ਖੇਡ ਦਿਵਸ ਮਨਾਇਆ ਅਗਲੀ ਖ਼ਬਰ ਆਮ ਆਦਮੀ ਪਾਰਟੀ ਸ਼ਹਿਰੀ ਦੇ ਪ੍ਰਧਾਨ ਅੰਮਿ੍ਤ ਪਾਲ ਨੇ ਬਜ਼ੁਰਗਾਂ ਨੂੰ ਕੀਤਾ ਰੈਸਕਿਊ
Ad Position 24