24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਨਾਜ਼ੁਕ ਘੜੀ 'ਚ ਸਮੂਹ ਪੰਜਾਬੀਆਂ ਨੂੰ ਇਕਜੁੱਟ ਹੋ ਕੇ ਹੜ੍ਹਾਂ ਦਾ ਮੁਕਾਬਲਾ ਕਰਨਾ ਚਾਹੀਦਾ-ਢੀਂਡਸਾ <br/>

Ad Position 21
No active advertisement
ਅਜੀਤ ਡੈਸਕ 30-08-2025
ਜਲੰਧਰ, 29 ਅਗਸਤ (ਜਸਪਾਲ ਸਿੰਘ)-ਸੀਨੀਅਰ ਅਕਾਲੀ ਆਗੂ ਤੇ ਸਾਬਕਾ ਪ੍ਰਧਾਨ ਜ਼ਿਲ੍ਹਾ ਯੂਥ ਅਕਾਲੀ ਦਲ ਜਲੰਧਰ ਹਰਿੰਦਰ ਸਿੰਘ ਢੀਂਡਸਾ ਨੇ ਪੰਜਾਬ 'ਚ ਹੜ੍ਹਾਂ ਦੀ ਲਗਾਤਾਰ ਗੰਭੀਰ ਹੁੰਦੀ ਜਾ ਰਹੀ ਸਥਿਤੀ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸਮੂਹ ਪੰਜਾਬੀਆਂ ਨੂੰ ਇਸ ਨਾਜ਼ੁਕ ਘੜੀ 'ਚ ਇਕਜੁੱਟ ਹੋਣ ਅਤੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਅੱਜ ਅੱਧੇ ਤੋਂ ਵੱਧ ਪੰਜਾਬ ਹੜ੍ਹਾਂ ਦੇ ਪਾਣੀ ਨਾਲ ਡੁੱਬਿਆ ਹੋਇਆ ਹੈ ਤੇ ਲੋਕਾਂ ਨੂੰ ਆਪਣੇ ਘਰ-ਬਾਰ ਛੱਡ ਕੇ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ | ਇਸ ਦੇ ਨਾਲ ਹੀ ਮਾਲ ਡੰਗਰ ਦਾ ਵੀ ਬਹੁਤ ਬੁਰਾ ਹਾਲ ਹੈ ਪਰ ਸਰਕਾਰ ਵਲੋਂ ਕੀਤੇ ਜਾ ਰਹੇ ਰਾਹਤ ਕਾਰਜ ਤੇ ਪ੍ਰਬੰਧ ਨਾਕਾਫੀ ਹਨ | ਉਨ੍ਹਾਂ ਕਿਹਾ ਕਿ ਅੱਜ ਵੀ ਵੱਡੀ ਗਿਣਤੀ 'ਚ ਲੋਕ ਸਰਕਾਰ ਦੀ ਮਦਦ ਦੀ ਉਡੀਕ 'ਚ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਉਨ੍ਹਾਂ ਦੀ ਹਰ ਤਰ੍ਹਾਂ ਨਾਲ ਮਦਦ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਸਿਆਸਤ ਕਰਨ ਦੀ ਬਜਾਏ ਹੜ੍ਹ ਪੀੜਤਾਂ ਦੀ ਮਦਦ ਕੀਤੀ ਜਾਵੇ-ਚੌਹਾਨ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਅੱਪਰਾ ਵਿਖੇ ਕਰਵਾਈ ਗਈ 16ਵੀਂ ਪੁਸਤਕ ਪ੍ਰਤੀਯੋਗਤਾ
Ad Position 24