24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸਿਆਸਤ ਕਰਨ ਦੀ ਬਜਾਏ ਹੜ੍ਹ ਪੀੜਤਾਂ ਦੀ ਮਦਦ ਕੀਤੀ ਜਾਵੇ-ਚੌਹਾਨ

Ad Position 21
No active advertisement
ਅਜੀਤ ਡੈਸਕ 30-08-2025
ਜਲੰਧਰ, 29 ਅਗਸਤ (ਜਸਪਾਲ ਸਿੰਘ)-ਰਾਜਪੂਤ ਕਲਿਆਣ ਬੋਰਡ ਦੇ ਵਾਈਸ ਚੇਅਰਮੈਨ ਅਤੇ ਉੱਘੇ ਕਾਰੋਬਾਰੀ ਬਲਬੀਰ ਸਿੰਘ ਚੌਹਾਨ ਨੇ ਸੂਬੇ 'ਚ ਹੜ੍ਹਾਂ ਦੀ ਬਣੀ ਗੰਭੀਰ ਸਥਿਤੀ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸਮੂਹ ਰਾਜਸੀ ਪਾਰਟੀਆਂ ਨੂੰ ਇਸ ਸੰਕਟ ਦੀ ਘੜੀ 'ਚ ਸਿਆਸਤ ਕਰਨ ਦੀ ਬਜਾਏ ਲੋਕਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਇਹ ਸਮਾਂ ਸਿਆਸਤ ਦਾ ਨਹੀਂ ਬਲਕਿ ਹੜ੍ਹ ਪੀੜਤਾਂ ਦੀ ਬਾਂਹ ਫੜਨ ਦੀ ਲੋੜ ਹੈ | ਸ. ਚੌਹਾਨ ਨੇ ਕਿਹਾ ਕਿ ਅੱਜ ਹਾਲਾਤ ਇਹ ਹਨ ਕਿ ਰਾਜਸੀ ਪਾਰਟੀਆਂ ਵਲੋਂ ਹੜ੍ਹ ਪੀੜਤਾਂ ਦੀ ਮਦਦ ਕਰਨ ਦੀ ਬਜਾਏ ਇਕ ਦੂਸਰੇ 'ਤੇ ਦੋਸ਼ ਲਗਾਉਣ ਦੀ ਰਾਜਨੀਤੀ ਕੀਤੀ ਜਾ ਰਹੀ ਹੈ ਪਰ ਲੋੜ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਦੀ ਹੈ | ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ 'ਚ ਸਮੂਹ ਪੰਜਾਬੀਆਂ ਨੂੰ ਵੀ ਆਪਸੀ ਮਤਭੇਦ ਭੁਲਾ ਕੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵੀ ਸੰਸਥਾ 'ਆਸਟ੍ਰੇਲੀਅਨ ਸਿੱਖ ਸਪੋਟ' ਨੇ ਪਿੰਡ ਜਮਸ਼ੇਰ 'ਚ ਮੀਂਹ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਤਰਪਾਲਾਂ ਵੰ... ਅਗਲੀ ਖ਼ਬਰ ਵੈਸਟ ਹਲਕੇ 'ਚ ਪੂਲ ਵਾਲੇ ਟੈਂਡਰਾਂ 'ਤੇ ਫ਼ੈਸਲਾ ਨਹੀਂ-ਕਰੋੜਾਂ ਦੇ ਲੱਗੇ ਟੈਂਡਰ
Ad Position 24