16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸੰਯੁਕਤ ਕਿਸਾਨ ਮੋਰਚੇ ਵਲੋਂ ਹੜ੍ਹਾਂ ਦੀ ਸਥਿਤੀ ਬਾਰੇ ਮੀਟਿੰਗ ਕੱਲ੍ਹ

Ad Position 21
No active advertisement
ਅਜੀਤ ਡੈਸਕ 31-08-2025
ਕਪੂਰਥਲਾ, 30 ਅਗਸਤ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ 'ਚ ਹੜ੍ਹਾਂ ਦੀ ਗੰਭੀਰ ਹੋ ਰਹੀ ਸਥਿਤੀ ਬਾਰੇ ਵਿਚਾਰ-ਵਟਾਂਦਰੇ ਲਈ ਸੰਯੁਕਤ ਕਿਸਾਨ ਮੋਰਚੇ ਦੀ ਇਕ ਮੀਟਿੰਗ 1 ਸਤੰਬਰ ਨੂੰ 12 ਵਜੇ ਸੁਲਤਾਨਪੁਰ ਲੋਧੀ ਦੇ ਪ੍ਰੈੱਸ ਕਲੱਬ ਵਿਖੇ ਹੋਵੇਗੀ | ਰਸ਼ਪਾਲ ਸਿੰਘ ਸੂਬਾਈ ਜਨਰਲ ਸਕੱਤਰ ਕਿਰਤੀ ਕਿਸਾਨ ਯੂਨੀਅਨ ਨੇ ਦੱਸਿਆ ਕਿ ਮੀਟਿੰਗ 'ਚ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ, ਕਾਮਰੇਡ ਬਲਜੀਤ ਸਿੰਘ ਗਰੇਵਾਲ, ਬੂਟਾ ਸਿੰਘ ਸ਼ਾਹਦੀਪੁਰ ਆਦਿ ਸ਼ਾਮਿਲ ਹੋਣਗੇ | ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਕਿਸਾਨ ਤੇ ਸਮਾਜ ਸੇਵੀ ਜਥੇਬੰਦੀਆਂ ਜੱਦੋ-ਜਹਿਦ ਕਰ ਰਹੀਆਂ ਹਨ ਪਰ ਸਰਕਾਰ ਤੇ ਵਿਰੋਧੀ ਧਿਰਾਂ ਕੇਵਲ ਤਸਵੀਰਾਂ ਖਿਚਵਾ ਕੇ ਅਖ਼ਬਾਰੀ ਬਿਆਨਾਂ ਤੱਕ ਸੀਮਤ ਹਨ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਇਆ ਰਾਸ਼ਟਰੀ ਸਵੈਮ ਸੇਵਕ ਸੰਘ ਅਗਲੀ ਖ਼ਬਰ ਆਸਟ੍ਰੇਲੀਆ ਦੀ ਹਾਕੀ ਵਿਕਟੋਰੀਆ ਟੀਮ ਦਾ ਵਫ਼ਦ ਜਲੰਧਰ ਪਹੁੰਚਿਆ
Ad Position 24