16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਇੰਨੋਸੈਂਟ ਹਾਰਟਸ ਕਾਲਜ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਨਤੀਜਿਆਂ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 31-08-2025
ਜਲੰਧਰ, 30 ਅਗਸਤ (ਪਵਨ ਖਰਬੰਦਾ)- ਇਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀ-ਅਧਿਆਪਕਾਂ ਨੇ ਜੀ.ਐਨ.ਡੀ.ਯੂ. ਬੀ.ਐੱਡ. ਮਈ-2025 ਪ੍ਰੀਖਿਆ ਦੇ ਨਤੀਜੇ ਵਿੱਚ ਯੂਨੀਵਰਸਿਟੀ ਪੱਧਰ 'ਤੇ 4 ਮੈਰਿਟ ਪੁਜ਼ੀਸ਼ਨਾਂ ਪ੍ਰਾਪਤ ਕਰਕੇ ਯੂਨੀਵਰਸਿਟੀ ਟਾਪਰ ਵਜੋਂ ਨਾਂਅ ਚਮਕਾਇਆ | ਪ੍ਰਬੰਧਕਾਂ ਨੇ ਦੱਸਿਆ ਕਿ ਕਾਲਜ ਦੇ ਸਾਰੇ ਵਿਦਿਆਰਥੀ-ਅਧਿਆਪਕਾਂ ਨੇ ਫਸਟ ਡਿਵੀਜ਼ਨ ਪ੍ਰਾਪਤ ਕੀਤੇ ਤੇ 57% ਵਿਦਿਆਰਥੀ-ਅਧਿਆਪਕਾਂ ਨੇ ਡਿਸਟਿੰਕਸ਼ਨ ਪ੍ਰਾਪਤ ਕੀਤੇ | ਗੀਤਿਕਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ 10 ਵਿੱਚੋਂ 8.20 ਬੀ. ਐਡ ਪਹਿਲੇ ਸਾਲ ਲਈ ਮੈਰਿਟ ਪੁਜ਼ੀਸ਼ਨ ਪ੍ਰਾਪਤ ਕੀਤੀ | ਮਨਦੀਪ ਸ਼ਾਹੀ, ਪੁਨੀਤ ਕੌਰ ਅਤੇ ਵਿਭਾ ਚਾਵਲਾ ਨੇ ਵੀ 8.10 ਨਾਲ ਯੂਨੀਵਰਸਿਟੀ ਵਿੱਚ ਮੈਰਿਟ ਪੁਜ਼ੀਸ਼ਨ ਪ੍ਰਾਪਤ ਕੀਤੀ | ਮਨਦੀਪ ਸ਼ਾਹੀ ਅਤੇ ਗੀਤਿਕਾ ਨੇ 8.30 (ਸਮੈਸਟਰ ਗ੍ਰੇਡ ਪੁਆਇੰਟ ਔਸਤ) ਨਾਲ ਦੂਜੇ ਸੈਮੇਸਟਰ ਵਿੱਚ ਕਾਲਜ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ, ਸਿਮਰਨਦੀਪ ਕੌਰ ਨੇ 8.20 ਨਾਲ ਦੂਸਰਾ ਸਥਾਨ ਪ੍ਰਾਪਤ ਕੀਤਾ | ਪੁਨੀਤ ਕੌਰ ਤੇ ਵਿਭਾ ਚਾਵਲਾ ਨੇ 8.10 ਨਾਲ ਕਾਲਜ 'ਚ ਤੀਸਰਾ ਸਥਾਨ ਪ੍ਰਾਪਤ ਕੀਤਾ | ਗੀਤਿਕਾ ਨੇ ਕਿਹਾ ਮੇਰਾ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਸਿੱਖਿਆ ਦੀ ਗੁਣਵੱਤਾ, ਸਲਾਹ ਤੇ ਸਿੱਖਣ ਦੇ ਵਾਤਾਵਰਣ ਦਾ ਪ੍ਰਮਾਣ ਹੈ ਜੋ ਇਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਆਪਣੇ ਭਵਿੱਖ-ਦੇ ਅਧਿਆਪਕਾਂ ਨੂੰ ਪ੍ਰਦਾਨ ਕਰਦਾ ਹੈ | ਮਨਦੀਪ ਸ਼ਾਹੀ ਨੇ ਸਭ ਤੋਂ ਪਹਿਲਾਂ ਪਰਮਾਤਮਾ ਦਾ ਧੰਨਵਾਦ ਕੀਤਾ ਤੇ ਕਾਲਜ ਪਿ੍ੰਸੀਪਲ ਤੇ ਅਧਿਆਪਕਾਂ ਵਲੋਂ ਪ੍ਰਦਾਨ ਕੀਤੇ ਗਏ ਨਿਰਦੇਸ਼ਨ ਦੀ ਖੁਸ਼ੀ ਨਾਲ ਸ਼ਲਾਘਾ ਕੀਤੀ | ਇਸ ਮਾਣਮੱਤੇ ਮੌਕੇ 'ਤੇ ਕਾਰਜਕਾਰੀ ਨਿਰਦੇਸ਼ਕ ਕਾਲਜ ਸ੍ਰੀਮਤੀ ਅਰਾਧਨਾ ਬੌਰੀ ਨੇ ਵਿਦਿਆਰਥੀ-ਅਧਿਆਪਕਾਂ ਵਲੋਂ ਪ੍ਰਾਪਤ ਕੀਤੇ ਗਏ ਕ੍ਰੈਡਿਟ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਇਹ ਸ਼ਾਨਦਾਰ ਨਤੀਜੇ ਪ੍ਰਤਿਭਾ ਨੂੰ ਪਾਲਣ, ਬੌਧਿਕ ਉਤਸੁਕਤਾ ਨੂੰ ਉਤਸ਼ਾਹਿਤ ਕਰਨ ਤੇ ਅਕਾਦਮਿਕ ਅਨੁਸ਼ਾਸਨ ਦੇ ਉੱਚਤਮ ਮਿਆਰਾਂ ਨੂੰ ਬਰਕਰਾਰ ਰੱਖਣ ਦੇ ਸਾਡੇ ਮਿਸ਼ਨ ਨੂੰ ਉਜਾਗਰ ਕਰਦੇ ਹਨ | ਪਿ੍ੰਸੀਪਲ ਡਾ. ਅਰਜਿੰਦਰ ਸਿੰਘ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਦਿਨੇਸ਼ ਢਲ ਵਲੋਂ ਗਦਈਪੁਰ 'ਚ ਸੜਕ ਦੇ ਕੰਮ ਦਾ ਉਦਘਾਟਨ ਅਗਲੀ ਖ਼ਬਰ ਫ਼ੈਸ਼ਨ ਡਿਜ਼ਾਈਨਿੰਗ ਦੇ ਪੀ.ਜੀ. ਵਿਭਾਗ ਦੀਆਂ ਵਿਦਿਆਰਥਣਾਂ ਨੇ ਜੀ.ਐਨ.ਡੀ.ਯੂ. ਪ੍ਰੀਖਿਆ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ...
Ad Position 24