16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਲਾਇਲਪੁਰ ਖ਼ਾਲਸਾ ਕਾਲਜ ਦੀ ਕੈਡਿਟ ਸਮਰਿਧੀ ਕੌਸ਼ਲ ਨੂੰ ਥਲ ਸੈਨਾ ਕੈਂਪ ਲਈ ਚੁਣਿਆ

Ad Position 21
No active advertisement
ਅਜੀਤ ਡੈਸਕ 31-08-2025
ਜਲੰਧਰ, 30 ਅਗਸਤ (ਜਸਪਾਲ ਸਿੰਘ)- ਲਾਇਲਪੁਰ ਖ਼ਾਲਸਾ ਕਾਲਜ ਦੀ ਬੀ.ਏ. ਤੀਜੇ ਸਮੈਸਟਰ ਦੀ ਵਿਦਿਆਰਥਣ ਕੈਡਿਟ ਸਮਰਿਧੀ ਕੌਸ਼ਲ ਨੂੰ 2 ਸਤੰਬਰ ਤੋਂ ਨਵੀਂ ਦਿੱਲੀ ਵਿੱਚ ਹੋਣ ਵਾਲੇ ਥਲ ਸੈਨਾ ਕੈਂਪ ਵਿੱਚ ਹਿੱਸਾ ਲੈਣ ਲਈ ਚੁਣਿਆ ਗਿਆ ਹੈ | ਸਮਰਿਧੀ ਦੀ ਚੋਣ ਐਨ.ਸੀ.ਸੀ. ਅਕੈਡਮੀ, ਰੂਪਨਗਰ ਵਿਖੇ ਪ੍ਰੀ-ਆਰਮੀ ਕੈਂਪ-2 ਵਿੱਚ ਹੋਈ ਹੈ | ਕੈਂਪ ਨੂੰ ਨੈਸ਼ਨਲ ਕੈਡੇਟ ਕੋਰ ਦੇ ਸਭ ਤੋਂ ਵੱਕਾਰੀ ਕੈਂਪਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ | ਕੈਂਪ ਵਿੱਚ ਹਿੱਸਾ ਲੈਣਾ ਐੱਨ.ਸੀ.ਸੀ. ਕੈਡਿਟਾਂ ਲਈ ਮਾਣ ਵਾਲੀ ਗੱਲ ਮੰਨੀ ਜਾਂਦੀ ਹੈ | ਪਿ੍ੰਸੀਪਲ ਡਾ. ਸੁਮਨ ਚੋਪੜਾ ਨੇ ਕੈਡਿਟ ਸਮਰਿਧੀ ਨੂੰ ਉਸਦੀ ਪ੍ਰਾਪਤੀ 'ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਸਦੀ ਚੋਣ ਨੇ ਸੰਸਥਾ ਦਾ ਮਾਣ ਵਧਾਇਆ ਹੈ | ਐੱਨ.ਸੀ.ਸੀ. ਇੰਚਾਰਜ ਡਾ. ਕਰਨਬੀਰ ਸਿੰਘ ਨੇ ਵੀ ਉਸਦੀ ਸਫਲਤਾ ਦੀ ਸ਼ਲਾਘਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਉਤਸਵ ਕਮੇਟੀ ਪੰਜਾਬ ਦਾ ਈਸਾ ਨਗਰ ਸਥਿਤ ਭਗਵਾਨ ਵਾਲਮੀਕਿ ਮੰਦਰ ਵਿਖੇ ਸ਼ਾਨਦਾਰ ਸਵਾਗਤ ਅਗਲੀ ਖ਼ਬਰ ਮੇਹਰ ਚੰਦ ਪੋਲੀਟੈਕਨਿਕ ਨੂੰ ਮਿਲੇਗਾ ਨੈਸ਼ਨਲ ਐਵਾਰਡ
Ad Position 24