16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਪ੍ਰਧਾਨ ਮੰਤਰੀ ਦੀ ਸਵਰਗੀ ਮਾਤਾ ਪ੍ਰਤੀ ਟਿੱਪਣੀ ਕਰਨਾ ਕਾਂਗਰਸ ਦੀ ਘਟੀਆ ਮਾਨਸਿਕਤਾ-ਸਾਗਰ

Ad Position 21
No active advertisement
ਅਜੀਤ ਡੈਸਕ 31-08-2025
ਜਲੰਧਰ, 30 ਅਗਸਤ (ਸ਼ਿਵ)- ਭਾਜਪਾ ਦੇ ਸੀਨੀਅਰ ਆਗੂ ਜਾਰਜ ਸਾਗਰ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਉਨ੍ਹਾਂ ਦੀ ਸਵਰਗੀ ਮਾਤਾ ਪ੍ਰਤੀ ਕੀਤੀ ਗਈ ਟਿੱਪਣੀ ਦੇ ਮਾਮਲੇ 'ਚ ਕਿਹਾ ਹੈ ਕਿ ਇਹ ਟਿੱਪਣੀ ਕਾਂਗਰਸ ਦੀ ਘਟੀਆ ਮਾਨਸਿਕਤਾ ਨੂੰ ਦਰਸਾਉਂਦੀ ਹੈ | ਜਾਰਜ ਸਾਗਰ ਨੇ ਕਿਹਾ ਕਿ ਕਾਂਗਰਸ ਦੇ ਆਗੂਆਂ ਵੱਲੋਂ ਕੀਤੀ ਗਈ ਇਸ ਟਿੱਪਣੀ ਨੂੰ ਲੈ ਕੇ ਦੇਸ਼ ਵਾਸੀਆਂ ਦੇ ਮਨਾਂ ਵਿੱਚ ਭਾਰੀ ਰੋਸ ਹੈ | ਉਨ੍ਹਾਂ ਕਿਹਾ ਕਿ ਬਿਹਾਰ ਦੇ ਲੋਕਾਂ ਵਿੱਚ ਵੀ ਭਾਰੀ ਰੋਸ ਪਾਇਆ ਜਾ ਰਿਹਾ ਹੈ, ਉਹ ਬਿਹਾਰ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਤੇ ਉਨ੍ਹਾਂ ਦੀ ਸਹਿਯੋਗੀ ਪਾਰਟੀਆਂ ਨੂੰ ਕਰਾਰੀ ਹਾਰ ਦੇਣਗੇ | ਸ਼੍ਰੀ ਜਾਰਜ ਸਾਗਰ ਨੇ ਕਿਹਾ ਕਿ ਦੇਸ਼ ਭਰ 'ਚ ਕਾਂਗਰਸ ਨੂੰ ਲਗਾਤਾਰ ਹਾਰ ਦਾ ਇਸ ਕਰਕੇ ਸਾਹਮਣਾ ਕਰਨਾ ਪੈ ਰਿਹਾ ਹੈ ਕਿ ਉਹ ਲੋਕਾਂ ਦਾ ਵਿਸ਼ਵਾਸ ਗੁਆ ਚੁੱਕੀ ਹੈ |
Ad Position 22
No active advertisement
ਪਿਛਲੀ ਖ਼ਬਰ 19.50 ਗ੍ਰਾਮ ਹੈਰੋਇਨ ਸਮੇਤ 6 ਮੁਲਜ਼ਮ ਕੀਤੇ ਗਿ੍ਫ਼ਤਾਰ ਅਗਲੀ ਖ਼ਬਰ ਉਤਸਵ ਕਮੇਟੀ ਪੰਜਾਬ ਦਾ ਈਸਾ ਨਗਰ ਸਥਿਤ ਭਗਵਾਨ ਵਾਲਮੀਕਿ ਮੰਦਰ ਵਿਖੇ ਸ਼ਾਨਦਾਰ ਸਵਾਗਤ
Ad Position 24