16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਮੇਜਰ ਧਿਆਨ ਚੰਦ ਦੀ ਯਾਦ 'ਚ ਮਨਾਇਆ ਖੇਡ ਦਿਵਸ

Ad Position 21
No active advertisement
ਅਜੀਤ ਡੈਸਕ 31-08-2025
ਜੰਡਿਆਲਾ ਮੰਜਕੀ, 30 ਅਗਸਤ (ਸੁਰਜੀਤ ਸਿੰਘ ਜੰਡਿਆਲਾ) - ਪਿ੍ੰ.ਜਗਸੀਰ ਸਿੰਘ ਬਰਾੜ ਦੀ ਅਗਵਾਈ ਹੇਠ ਗੁਰੂ ਗੋਬਿੰਦ ਸਿੰਘ ਯੂਨੀਵਰਸਿਟੀ ਕਾਲਜ ਜੰਡਿਆਲਾ ਮੰਜਕੀ ਵਿੱਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ | ਬਤੌਰ ਮੁੱਖ ਮਹਿਮਾਨ ਪੁੱਜੇ ਰੌਸ਼ਨ ਖੇੜਾ ਸਟੇਟ ਐਵਾਰਡੀ ਸਰੀਰਿਕ ਸਿੱਖਿਆ ਨੇ ਆਪਣੇ ਸੰਬੋਧਨ ਵਿੱਚ ਖੇਡਾਂ ਰਾਹੀਂ ਚੰਗੀ ਸਿਹਤ ਬਣਾਈ ਰੱਖਣ ਦੀ ਮਹੱਤਤਾ ਦਾ ਜ਼ਿਕਰ ਕੀਤਾ | ਇਸ ਤੋਂ ਇਲਾਵਾ ਮੱਖਣ ਲਾਲ ਪੱਲਣ ਚੇਅਰਮੈਨ ਸੈਣ ਸਮਾਜ ਵੈਲਫ਼ੇਅਰ ਬੋਰਡ ਪੰਜਾਬ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਤੇ ਖੇਡਾਂ ਨੂੰ ਸੰਤੁਲਿਤ ਕਰਨ ਦੇ ਤਰੀਕੇ ਬਾਰੇ ਦੱਸਿਆ | ਪਿ੍ੰਸੀਪਲ ਚੰਦਰ ਸ਼ੇਖਰ ਵਰਮਾ ਬੰਡਾਲਾ ਸਕੂਲ ਨੇ ਵਿਦਿਆਰਥੀਆਂ ਨੂੰ ਖੇਡਾਂ ਰਾਹੀਂ ਅਕਾਦਮਿਕ ਤਣਾਅ ਨੂੰ ਘੱਟ ਕਰਨ ਤੇ ਰੋਜ਼ਾਨਾ ਰੁਟੀਨ ਨੂੰ ਕੁਸ਼ਲਤਾ ਨਾਲ ਪ੍ਰਬੰਧਿਤ ਕਰਨ ਬਾਰੇ ਮਾਰਗ ਦਰਸ਼ਨ ਕੀਤਾ | ਜਸਵਿੰਦਰ ਸਿੰਘ (ਲੋਕ ਭਲਾਈ ਮੰਚ) ਨੇ ਖੇਡਾਂ ਵਿਚ ਹਿੱਸਾ ਲੈਣ ਵਾਲਿਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ 'ਚ ਵੀ ਹਿੱਸਾ ਲੈਣ ਲਈ ਪ੍ਰੇਰਿਆ | ਪਿ੍ੰਸੀਪਲ ਬਰਾੜ ਨੇ ਸੰਬੋਧਨ ਵਿੱਚ ਖੇਡਾਂ ਚਰਿੱਤਰ ਨੂੰ ਘੜਨ, ਸਰੀਰਕ ਤੇ ਮਾਨਸਿਕ ਤੰਦਰੁਸਤੀ ਨੂੰ ਉਤਸ਼ਾਹਿਤ, ਅਨੁਸ਼ਾਸਨ, ਟੀਮ-ਵਰਕ ਤੇ ਲੀਡਰਸ਼ਿਪ ਵਰਗੇ ਗੁਣਾਂ ਨਾਲ ਲਬਰੇਜ ਦੱਸਿਆ | ਉਹਨਾਂ ਕਿਹਾ ਕਿ ਹਾਕੀ ਦੇ ਜਾਦੂਗਰ ਖਿਡਾਰੀ ਮੇਜਰ ਧਿਆਨ ਚੰਦ ਦੇ ਸਨਮਾਨ 'ਚ ਇਹ ਦਿਹਾੜਾ ਮਨਾਇਆ ਜਾਂਦਾ ਹੈ | ਇਸ ਮੌਕੇ ਸਪੂਨ ਰੇਸ, ਸੈਕ ਰੇਸ, ਥਰੀ ਲੈਗ ਰੇਸ, ਕੈਰਮ ਬੋਰਡ, ਟੱਗ ਆਫ਼ ਵਾਰ ਵੱਖ-ਵੱਖ ਕਰਵਾਏ ਗਏ | ਇਸ ਮੌਕੇ ਤਰਸੇਮ ਸਿੰਘ ਲੋਕ ਭਲਾਈ ਮੰਚ ਦੇ ਜਨਰਲ ਸਕੱਤਰ, ਸ੍ਰੀ ਵਿਜੈ ਧਰਨੀ, ਕਾਲਜ ਦੇ ਸਮੂਹ ਵਿਭਾਗਾਂ ਦੇ ਵਿਦਿਆਰਥੀ ਅਤੇ ਅਧਿਆਪਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਤਾ ਵੈਸ਼ਨੋ ਦੇਵੀ ਵਿਖੇ ਢਿੱਗਾਂ ਡਿਗਣ ਕਾਰਨ ਮਾਰੇ ਗਏ ਸ਼ਰਧਾਲੂਆਂ ਨੂੰ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਛੋਟੇ ਉੱਦਮੀਆਂ ਨੂੰ ਉਤਸ਼ਾਹਿਤ ਕਰਨ ਲਈ 'ਸੀਡ ਇੰਡੀਆ' ਵਲੋਂ ਜਾਗਰੂਕਤਾ ਕੈਂਪ
Ad Position 24