03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

3 ਕਿਲੋ 424 ਗ੍ਰਾਮ ਹੈਰੋਇਨ, 2 ਲੱਖ ਰੁਪਏ ਡਰੱਗ ਮਨੀ ਤੇ ਫਾਰਚੂਨਰ ਗੱਡੀ ਸਮੇਤ ਇਕ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 01-09-2025
ਜਲੰਧਰ 31 ਅਗਸਤ (ਐੱਮ. ਐੱਸ. ਲੋਹੀਆ) - ਨਸ਼ਿਆਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਦੌਰਾਨ ਕਮਿਸ਼ਨਰੇਟ ਪੁਲਿਸ ਦੇ ਸਪੈਸ਼ਲ ਸੈੱਲ ਨੇ ਇਕ ਵਿਅਕਤੀ ਤੋਂ 3 ਕਿਲੋ 424 ਗ੍ਰਾਮ ਹੈਰੋਇਨ, 2 ਲੱਖ ਰੁਪਏ ਨਕਦੀ (ਡਰੱਗ ਮਨੀ) ਤੇ ਫਾਰਚੂਨਰ ਗੱਡੀ ਬਰਾਮਦ ਕਰਕੇ, ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਮਨਜੀਤ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਜਲੰਧਰ ਇਨਕਲੇਵ ਨੇੜੇ ਖਾਂਬਰਾ ਕਲੋਨੀ, ਜਲੰਧਰ ਵਜੋਂ ਦੱਸੀ ਗਈ ਹੈ | ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਰੰਧਾਵਾ ਨੇ ਜਾਣਕਾਰੀ ਦਿੱਤੀ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਸ਼ਹਿਰ ਅੰਦਰ ਵੱਡੀ ਮਾਤਰਾ 'ਚ ਹੈਰੋਇਨ ਦੀ ਸਪਲਾਈ ਕਰਨ ਵਾਲਾ ਹੈ | ਮਿਲੀ ਸੂਚਨਾ ਦੇ ਆਧਾਰ 'ਤੇ ਡੀ.ਸੀ.ਪੀ. (ਜਾਂਚ) ਮਨਪ੍ਰੀਤ ਸਿੰਘ ਢਿੱਲੋਂ ਤੇ ਏ.ਡੀ.ਸੀ.ਪੀ. ਪਰਮਜੀਤ ਸਿੰਘ ਦੀ ਨਿਗਰਾਨੀ ਹੇਠ ਸਪੈਸ਼ਲ ਸੈੱਲ ਦੇ ਮੁਖੀ ਜਸਪਾਲ ਸਿੰਘ ਦੀ ਪੁਲਿਸ ਪਾਰਟੀ ਨੇ ਮਿਤੀ 29/30-8-2025 ਦੀ ਦਰਮਿਆਨੀ ਰਾਤ ਨੂੰ ਜਲੰਧਰ ਇਨਕਲੇਵ ਨੇੜੇ ਕਾਰਵਾਈ ਕਰਦੇ ਹੋਏ ਮਨਜੀਤ ਸਿੰਘ ਦੇ ਕਬਜ਼ੇ 'ਚੋਂ 3 ਕਿਲੋ 424 ਗ੍ਰਾਮ ਹੈਰੋਇਨ ਤੇ 2 ਲੱਖ ਰੁਪਏ ਭਾਰਤੀ ਕਰੰਸੀ ਦੇ ਨਾਲ ਫਾਰਚੂਨਰ ਗੱਡੀ ਵੀ ਬਰਾਮਦ ਕੀਤੀ ਤੇ ਉਸ ਖ਼ਿਲਾਫ਼ ਥਾਣਾ ਸਦਰ ਵਿਖੇ ਐਨ.ਡੀ.ਪੀ.ਐਸ. ਐਕਟ ਅਧੀਨ ਮੁਕੱਦਮਾ ਦਰਜ ਕਰਕੇ, ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਕਮਿਸ਼ਨਰ ਨੇ ਕਿਹਾ ਕਿ ਮੁਲਜ਼ਮ ਤੋਂ ਕੀਤੀ ਮੁੱਢਲੀ ਤਫ਼ਤੀਸ਼ ਦੌਰਾਨ ਪਤਾ ਲੱਗਾ ਹੈ ਕਿ ਉਸ ਖ਼ਿਲਾਫ਼ ਪਹਿਲਾਂ ਵੀ 3 ਅਪਰਾਧਿਕ ਮੁਕੱਦਮੇ ਦਰਜ ਹਨ | ਉਨ੍ਹਾਂ ਕਿਹਾ ਕਿ ਮੁਲਜ਼ਮ ਤੋਂ ਉਸ ਦੇ ਹੋਰ ਸਾਥੀਆਂ ਬਾਰੇ ਜਾਣਕਾਰੀ ਲੈਣ ਲਈ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਕਿਧਰੇ ਟੋਏ ਤੇ ਕਿਧਰੇ ਮਿਲਣਗੀਆਂ ਧਸੀਆਂ ਸੜਕਾਂ ਅਗਲੀ ਖ਼ਬਰ ਨਸ਼ਾ ਤਸਕਰ ਨਾਲ ਸੰਬੰਧਿਤ ਗ਼ੈਰ-ਕਾਨੂੰਨੀ ਉਸਾਰੀ ਢਾਹੀ
Ad Position 24
No active advertisement