ਜਲੰਧਰ, 31 ਅਗਸਤ (ਡਾ.ਜਤਿੰਦਰ ਸਾਬੀ) - ਪੰਜਾਬ ਜਿਮਨਾਸਟਿਕ ਐਸੋਸੀਏਸ਼ਨ ਵੱਲੋਂ ਸਪੋਰਟਸ ਸਕੂਲ ਜਲੰਧਰ ਦੇ ਜਿਮਨੇਜੀਅਮ ਹਾਲ 'ਚ ਮੇਜਰ ਧਿਆਨ ਚੰਦ ਦੇ ਜਨਮ ਦਿਵਸ ਰਾਸ਼ਟਰੀ ਖੇਡ ਦਿਵਸ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸੰਬੰਧੀ ਪ੍ਰੋਗਰਾਮ 29 ਤੋਂ 31 ਅਗਸਤ ਤੱਕ ਕਰਵਾਏ ਗਏ | ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਜਿਮਨਾਸਟਿਕ ਐਸੋਸੀਏਸ਼ਨ ਦੇ ਪ੍ਰਧਾਨ ਕੁਲਵਿੰਦਰ ਸਿੰਘ ਥਿਆੜਾ ਨੇ ਦੱਸਿਆ ਕਿ ਅੱਜ ਤੀਜੇ ਦਿਨ ਐਸੋਸੀਏਸ਼ਨ ਵੱਲੋਂ ਸਾਈਕਲ ਰੈਲੀ ਕੱਢੀ ਗਈ ਤੇ ਇਸ ਵਿਚ ਸ਼ਹਿਰਵਾਸੀਆਂ ਨੇ ਬੜੇ ਹੀ ਉਤਸ਼ਾਹ ਪੂਰਬਕ ਹਿੱਸਾ ਲਿਆ ਤੇ ਇਸ ਮੌਕੇ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੂੰ ਆਪਣੇ ਆਪ ਨੂੰ ਫਿੱਟ ਰੱਖਣ ਲਈ ਪ੍ਰੇਰਿਤ ਕੀਤਾ ਗਿਆ ਤੇ ਇਸ ਮੌਕੇ ਯੋਗਾ ਦਾ ਵਿਸ਼ੇਸ਼ ਸਮਾਗਮ ਵੀ ਕੀਤਾ ਗਿਆ | ਇਸ ਮੌਕੇ ਕੁਲਵਿੰਦਰ ਸਿੰਘ ਥਿਆੜਾ ਨੇ ਖਿਡਾਰੀਆਂ ਨੂੰ ਮੇਜਰ ਧਿਆਨ ਚੰਦ ਦੀ ਜੀਵਨ ਤੋਂ ਪ੍ਰੇਰਣਾ ਲੈਣ ਲਈ ਕਿਹਾ |