02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਗੁਰਦੁਆਰਾ ਬਾਜ਼ਾਰ ਸ਼ੇਖਾਂ ਵਿਖੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਤਿਆਰ ਕੀਤੀ ਜਾ ਰਹੀਆਂ ਹਨ ਰਾਸ਼ਨ ਕਿੱਟਾਂ- ਦਲਜੀਤ ਸਿੰਘ ਬਿੱਟੂ

Ad Position 21
No active advertisement
ਅਜੀਤ ਡੈਸਕ 01-09-2025
ਜਲੰਧਰ, 31 ਅਗਸਤ (ਹਰਵਿੰਦਰ ਸਿੰਘ ਫੁੱਲ)- ਪੰਜਾਬ 'ਚ ਆਏ ਹੜ੍ਹਾਂ ਨਾਲ ਸਥਿਤੀ ਬਹੁਤ ਭਿਆਨਕ ਰੂਪ ਅਖ਼ਤਿਆਰ ਕਰ ਚੁੱਕੀ ਹੈ ਜਿਸ ਨਾਲ ਵੱਡੇ ਪੱਧਰ 'ਤੇ ਜਾਨੀ ਮਾਲੀ ਤੇ ਪਸ਼ੂ ਧੰਨ ਦਾ ਨੁਕਸਾਨ ਹੋ ਰਿਹਾ ਹੈ | ਹੜ੍ਹਾਂ ਪੀੜਤਾਂ ਦੀ ਸਹਾਇਤਾ ਲਈ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਾਜ਼ਾਰ ਸ਼ੇਖ਼ਾਂ ਵਿਖੇ ਰਾਸ਼ਨ ਦੀਆਂ ਕਿੱਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ | ਇਹ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਕਮੇਟੀ ਦੇ ਮੁੱਖ ਸੇਵਾਦਾਰ ਜਥੇਦਾਰ ਦਲਜੀਤ ਸਿੰਘ ਬਿੱਟੂ ਨੇ ਦੱਸਿਆ ਕਿ ਇਹ ਤਿਆਰ ਕਿੱਟਾਂ ਹੜ੍ਹ ਨਾਲ ਪ੍ਰਭਾਵਿਤ ਇਲਾਕਿਆਂ 'ਚ ਆਉਂਦੇ ਦਿਨਾਂ 'ਚ ਵੰਡੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿਆਰ ਕਿੱਟਾਂ 'ਚ ਆਮ ਜ਼ਰੂਰਤ ਦਾ ਸਾਮਾਨ ਪੈਕ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਸ਼ਨ ਸਮਗਰੀ ਪਹੁੰਚਾਉਣਾ ਸਾਡੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ | ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕਿ ਜੋ ਸੰਗਤਾਂ ਇਸ ਸਮੂਹਿਕ ਕਾਰਜ 'ਚ ਆਪਣਾ ਯੋਗਦਾਨ ਪਾਉਣਾ ਚਾਹੁੰਦੀਆਂ ਹਨ ਉਹ ਸੁੱਕੀ ਰਸਦ ਤੇ ਰੋਜ਼ਾਨਾ ਜ਼ਰੂਰਤਾਂ ਦਾ ਸਾਮਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਾਜ਼ਾਰ ਸ਼ੇਖ਼ਾਂ ਵਿਖੇ ਜਮ੍ਹਾ ਕਰਵਾ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਐਂਟੀ ਕ੍ਰਾਈਮ ਐਂਟੀ ਕੁਰੱਪਸ਼ਨ ਸੁਸਾਇਟੀ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਅਗਲੀ ਖ਼ਬਰ ਰੇਲਵੇ ਵਲੋਂ ਯਾਤਰੀਆਂ ਦੀ ਸਹੂਲਤ ਤਿੰਨ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦਾ ਫ਼ੈਸਲਾ
Ad Position 24
No active advertisement