ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਨਰਿੰਦਰ ਬੀਬਾ ਯਾਦਗਾਰੀ ਅੰਤਰਰਾਸ਼ਟਰੀ ਸੱਭਿਆਚਾਰਕ ਮੇਲੇ ਦੀਆਂ ਤਿਆਰੀਆਂ ਸ਼ੁਰੂ

Ad Position 21
No active advertisement
ਅਜੀਤ ਡੈਸਕ 01-09-2025
ਸ਼ਾਹਕੋਟ, 31 ਅਗਸਤ (ਸੁਖਦੀਪ ਸਿੰਘ)- ਸ਼ਾਹਕੋਟ ਦੇ ਪਿੰਡ ਸਾਦਿਕਪੁਰ ਵਿਖੇ 27ਵਾਂ ਨਰਿੰਦਰ ਬੀਬਾ ਯਾਦਗਾਰੀ ਅੰਤਰਰਾਸ਼ਟਰੀ ਸੱਭਿਆਚਾਰਕ ਮੇਲਾ 28 ਸਤੰਬਰ ਦਿਨ ਐਤਵਾਰ ਨੂੰ ਕਰਵਾਇਆ ਜਾਵੇਗਾ | ਇਹ ਜਾਣਕਾਰੀ ਮੇਲੇ ਦੇ ਮੁੱਖ ਸੰਚਾਲਕ ਤੇ ਸੱਭਿਆਚਾਰਕ ਮੇਲਿਆਂ ਦੇ ਬਾਦਸ਼ਾਹ ਗੁਰਨਾਮ ਸਿੰਘ ਨਿਧੜਕ ਤੇ ਸੀਨੀਅਰ ਫਾਰਮੇਸੀ ਅਫ਼ਸਰ ਤਰਨਦੀਪ ਸਿੰਘ ਰੂਬੀ ਸ਼ਾਹਕੋਟ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦਿੱਤੀ | ਉਨ੍ਹਾਂ ਦੱਸਿਆ ਕਿ ਮੇਲੇ ਮੌਕੇ ਪੰਜਾਬ ਦੇ ਪ੍ਰਸਿੱਧ ਲੋਕ ਗਾਇਕ ਬਲਬੀਰ ਚੋਟੀਆ, ਜੈਸਮੀਨ ਚੋਟੀਆ, ਇਲਾਹੀ ਸੋਹਲ, ਸੂਫ਼ੀ ਗਾਇਕ ਕੁਲਵਿੰਦਰ ਸ਼ਾਹਕੋਟੀ, ਦਲਵਿੰਦਰ ਦਿਆਲਪੁਰੀ, ਗਾਮਾ ਫ਼ਕੀਰ, ਨੀਲੂ ਬੇਗਮ, ਕੁਲਜੀਤ ਕੌਰ ਸ਼ਾਹਕੋਟ, ਰਾਣਾ ਲਹਿਰੀ, ਸੁਰਪ੍ਰੀਆ ਸਹੋਤਾ, ਅਸ਼ੋਕ ਗਿੱਲ, ਨਮਰਤਾ ਸਾਦਿਕਪੁਰੀ, ਕਾਮੇਡੀਅਨ ਬੂਟਾ ਖਹਿਰਾ, ਪ੍ਰੀਤ ਕੰਠ ਆਦਿ ਕਲਾਕਾਰ ਆਪਣੇ ਸੱਭਿਆਚਾਰਕ ਗੀਤਾਂ ਰਾਹੀਂ ਮਰਹੂਮ ਲੋਕ ਗਾਇਕਾ ਨਰਿੰਦਰ ਬੀਬਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ | ਮੇਲੇ 'ਚ ਪੰਜਾਬ ਤੇ ਹਲਕੇ ਦੀਆਂ ਨਾਮਵਰ ਸ਼ਖ਼ਸੀਅਤਾਂ ਉਚੇਚੇ ਤੌਰ 'ਤੇ ਸ਼ਿਰਕਤ ਕਰਨਗੀਆਂ | ਇਸ ਮੌਕੇ ਰਮਨਦੀਪ ਸਿੰਘ, ਵਿਨੋਦ ਕੁਮਾਰ, ਬਲਬੀਰ ਸਿੰਘ ਧੰਜੂ ਬਾਹਮਣੀਆਂ, ਸੰਗੀਤਕਾਰ ਸੁਖਪਾਲ ਸਿੰਘ ਦੇਵਗੁਣ, ਮੈਡਮ ਸੁਰਿੰਦਰ ਕੌਰ, ਪ੍ਰੀਤ ਕੰਠ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭੇਦਭਰੇ ਹਾਲਾਤ 'ਚ ਹੋਟਲ ਦੇ ਕਮਰੇ 'ਚੋਂ ਲੜਕੀ ਦੀ ਲਾਸ਼ ਮਿਲੀ ਅਗਲੀ ਖ਼ਬਰ ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਜਾਇਜ਼ਾ
Ad Position 24
No active advertisement