ਜਲੰਧਰ, 31 ਅਗਸਤ (ਸ਼ੈਲੀ)- ਥਾਣਾ ਚਾਰ ਵਿਚ ਪੈਂਦੇ ਮਿਲਾਪ ਚੌਕ ਦੇ ਨੇੜੇ ਹੀ ਇਕ ਹੋਟਲ ਦੇ ਕਮਰੇ ਹੋਟਲ ਦੇ ਕਰਮਚਾਰੀਆਂ ਨੂੰ ਇਕ ਕੁੜੀ ਦੀ ਲਾਸ਼ ਮਿਲਣ 'ਤੇ ਸਨਸਨੀ ਫੈਲ੍ਹ ਗਈ | ਸੂਚਨਾ ਮਿਲਦੇ ਹੀ ਥਾਣਾ ਚਾਰ ਦੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ | ਹਾਲਾਂਕਿ ਲਾਸ਼ ਦੀ ਪਹਿਚਾਣ ਹੋ ਗਈ ਹੈ | ਥਾਣਾ ਚਾਰ ਦੀ ਮੁਖੀ ਇੰਸਪੈਕਟਰ ਅਨੂ ਪਲਿਆਣ ਨੇ ਦੱਸਿਆ ਕਿ ਹੋਟਲ ਦੇ ਕਰਮਚਾਰੀਆਂ ਨੂੰ ਕਮਰੇ ਵਿਚੋਂ ਲਾਸ਼ ਮਿਲਣ 'ਤੇ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਜਿਸ ਤੋਂ ਬਾਅਦ ਲਾਸ਼ ਨੂੰ ਪੁਲਿਸ ਨੇ ਕਬਜ਼ੇ ਵਿਚ ਲੈਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜਾਂਚ ਦੌਰਾਨ ਸੀ.ਸੀ.ਟੀ.ਵੀ. ਚੈੱਕ ਕਰਨ ਤੇ ਇਕ ਸ਼ੱਕੀ ਵਿਅਕਤੀ ਕੁੜੀ ਨਾਲ ਦਿਖਾਈ ਦਿੱਤਾ | ਉਨ੍ਹਾਂ ਕਿਹਾ ਕਿ ਅਜੇ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲਗ ਸਕਿਆ ਹੈ | ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |