ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਜਲੰਧਰ ਪ੍ਰਸ਼ਾਸਨ ਹੜ੍ਹਾਂ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ : ਡਾ. ਹਿਮਾਂਸ਼ੂ ਅਗਰਵਾਲ

Ad Position 21
No active advertisement
ਅਜੀਤ ਡੈਸਕ 01-09-2025
ਫਿਲੌਰ, 31 ਅਗਸਤ (ਵਿਪਨ ਗੈਰੀ, ਸਤਿੰਦਰ ਸ਼ਰਮਾ)- ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਐਤਵਾਰ ਨੂੰ ਸਤਲੁਜ ਦਰਿਆ ਨਾਲ ਲੱਗਦੇ ਇਲਾਕਿਆਂ ਦਾ ਦੌਰਾ ਕਰਕੇ ਹਾਲਾਤ ਦਾ ਜਾਇਜ਼ਾ ਲਿਆ ਤੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਕਿਉਂਕਿ ਸਥਿਤੀ ਕੰਟਰੋਲ ਹੇਠ ਹੈ | ਡਾ. ਅਗਰਵਾਲ ਨੇ ਦੱਸਿਆ ਕਿ ਗਿੱਦੜ ਪਿੰਡੀ ਵਿਖੇ 70 ਹਜ਼ਾਰ ਕਿਊਸਿਕ ਤੇ ਫਿਲੌਰ ਵਿਖੇ 40 ਹਜ਼ਾਰ ਕਿਊਸਿਕ ਪਾਣੀ ਰਿਕਾਰਡ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਸਾਲ 2023 'ਚ ਇਨ੍ਹਾਂ ਦੋਵਾਂ ਥਾਵਾਂ 'ਤੇ ਪਾਣੀ ਦਾ ਪੱਧਰ ਇੱਕ ਲੱਖ ਕਿਊਸਿਕ ਤੋਂ ਵੱਧ ਗਿਆ ਸੀ, ਜੋ ਕਿ ਮੌਜੂਦਾ ਸਥਿਤੀ ਤੋਂ ਕਿਤੇ ਜ਼ਿਆਦਾ ਸੀ | ਫੀਲਡ 'ਚ ਤਾਇਨਾਤ ਅਧਿਕਾਰੀਆਂ ਨਾਲ ਵਿਸਥਾਰ ਨਾਲ ਵਿਚਾਰ-ਚਰਚਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਜ਼ਿਲ੍ਹੇ 'ਚ ਹੜ੍ਹਾਂ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ | ਡਾ.ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲ਼ੋਂ ਹੜ੍ਹਾਂ ਵਰਗੇ ਹਾਲਾਤ ਦਾ ਸਾਹਮਣਾ ਕਰਨ ਲਈ ਰਾਹਤ ਕੇਂਦਰ ਸਥਾਪਿਤ ਕਰਨ ਤੋਂ ਇਲਾਵਾ ਲੋੜੀਂਦੀ ਮਸ਼ੀਨਰੀ ਤੇ ਜ਼ਰੂਰੀ ਵਸਤਾਂ ਦਾ ਇੰਤਜ਼ਾਮ ਪਹਿਲਾਂ ਹੀ ਕਰ ਲਿਆ ਗਿਆ ਹੈ | ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਜ਼ਿਲ੍ਹੇ 'ਚ ਸਥਿਤੀ 'ਤੇ 24 ਘੰਟੇ ਨੇੜਿਓਾ ਨਜ਼ਰ ਰੱਖਣ ਲਈ ਜ਼ਿਲ੍ਹਾ ਤੇ ਸਬ-ਡਵੀਜ਼ਨ ਪੱਧਰ 'ਤੇ ਕੰਟਰੋਲ ਰੂਮ ਸਥਾਪਤ ਕੀਤੇ ਜਾ ਚੁੱਕੇ ਹਨ | ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰਮੁੱਖ ਵਿਭਾਗਾਂ 'ਚ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਜੇਕਰ ਲੋੜ ਪੈਂਦੀ ਹੈ ਤਾਂ ਰਾਹਤ ਤੇ ਬਚਾਅ ਕਾਰਜ ਤੁਰੰਤ ਸ਼ੁਰੂ ਕੀਤੇ ਜਾ ਸਕਣ | ਡਾ. ਅਗਰਵਾਲ ਨੇ ਜ਼ੋਰ ਦਿੰਦਿਆਂ ਕਿਹਾ ਕਿ ਫ਼ਿਲਹਾਲ ਹੜ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ ਪਰ ਫਿਰ ਵੀ ਫ਼ੀਲਡ 'ਚ ਤਾਇਨਾਤ ਅਧਿਕਾਰੀ ਪੂਰੀ ਤਰ੍ਹਾਂ ਚੌਕਸ ਰਹਿਣ | ਉਨ੍ਹਾਂ ਕਿਹਾ ਕਿ ਜਲੰਧਰ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪੱਧਰੀ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿੱਥੇ ਲੋਕ ਹੈਲਪ ਲਾਈਨ ਨੰਬਰ 0181-2224417 'ਤੇ ਹੜ੍ਹਾਂ ਸੰਬੰਧੀ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਤੇ ਸਹਾਇਤਾ ਲਈ ਸੰਪਰਕ ਕਰ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਬਾਰਿਸ਼ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵਲੋਂ ਫਿਲੌਰ ਤੇ ਗਿੱਦੜਪਿੰਡੀ ਦੇ ਸੰਭਾਵੀ ਹੜ੍ਹ ਖੇਤਰਾਂ ਦਾ ਜਾਇਜ਼ਾ ਅਗਲੀ ਖ਼ਬਰ ਸ਼ਿਵਪੁਰੀ ਦੇ ਮਾੜੇ ਹਾਲਾਤ ਨੂੰ ਲੈ ਕੇ ਸ਼ਹਿਰ ਦੀਆਂ ਧਾਰਮਿਕ ਸੰਸਥਾਵਾਂ ਹੋਈਆਂ ਲਾਮਬੰਦ
Ad Position 24
No active advertisement