01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਕਮਿਸ਼ਨਰੇਟ ਪੁਲਿਸ ਨੇ ਅਗਸਤ ਮਹੀਨੇ ਦੌਰਾਨ 7 ਭਗੌੜੇ ਮੁਲਜ਼ਮ ਕੀਤੇ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 02-09-2025
ਜਲੰਧਰ, 1 ਸਤੰਬਰ (ਐੱਮ. ਐੱਸ. ਲੋਹੀਆ)-ਸ਼ਹਿਰ 'ਚ ਕਾਨੂੰਨ-ਵਿਵਸਥਾ ਮਜ਼ਬੂਤ ਕਰਨ ਅਤੇ ਅਪਰਾਧਿਕ ਗਤਿਵਿਧੀਆਂ ਨੂੰ ਠੱਲ ਪਾਉਣ ਲਈ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਰੰਧਾਵਾ ਦੀਆਂ ਹਦਾਇਤਾਂ 'ਤੇ ਕੀਤੀਆਂ ਵੱਖ-ਵੱਖ ਕਾਰਵਾਈਆਂ ਦੌਰਾਨ ਅਗਸਤ ਮਹੀਨੇ ਦੌਰਾਨ ਵੱਖ-ਵੱਖ ਥਾਣਿਆਂ 'ਚ ਦਰਜ ਵੱਖ-ਵੱਖ ਮੁਕੱਦਮਿਆਂ ਤਹਿਤ ਭਗੌੜੇ 7 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਕਮਿਸ਼ਨਰ ਨੇ ਜਾਣਕਾਰੀ ਦਿੱਤੀ ਕਿ ਪੀ.ਓ. ਸਟਾਫ਼ ਅਤੇ ਪੁਲਿਸ ਥਾਣਿਆਂ ਦੀਆਂ ਟੀਮਾਂ ਵਲੋਂ ਤਕਨੀਕੀ ਸਹਾਇਤਾ ਅਤੇ ਹੋਰ ਖੁਫ਼ੀਆ ਸ੍ਰੋਤਾਂ ਦੀ ਮਦਦ ਨਾਲ ਸ਼ੱਕੀ ਥਾਵਾਂ 'ਤੇ ਛਾਪੇ ਮਾਰੇ ਗਏ, ਜਿਸ ਦੇ ਨਤੀਜੇ ਵਜੋਂ 7 ਭਗੌੜੇ ਮੁਲਜ਼ਮਾਂ ਨੂੰ ਕਾਨੂੰਨ ਦੇ ਕਟਹਿਰੇ 'ਚ ਲਿਆਂਦਾ ਗਿਆ | ਉਨ੍ਹਾਂ ਦੱਸਿਆ ਕਿ ਮਾਰਚ ਮਹੀਨੇ ਤੋਂ ਹੁਣ ਤੱਕ ਕੁੱਲ 73 ਭਗੌੜੇ (ਪ੍ਰੋਕਲੇਮਡ) ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਤੜਕਸਾਰ ਸ਼ਹਿਰ ਦਾ ਦੌਰਾ, ਵਰਕਰਾਂ ਦਾ ਵਧਾਇਆ ਹੌਂਸਲਾ ਅਗਲੀ ਖ਼ਬਰ ਭਾਰੀ ਮੀਂਹ ਨਾਲ ਸ਼ਹਿਰ 'ਚ ਬਣੇ ਹੜ੍ਹ ਵਰਗੇ ਹਾਲਾਤ
Ad Position 24