ਜਲੰਧਰ, 1 ਸਤੰਬਰ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਤੜਕਸਾਰ ਸ਼ਹਿਰ ਦਾ ਦੌਰਾ ਕਰਕੇ ਬਾਰਿਸ਼ ਦੇ ਪਾਣੀ ਦੀ ਨਿਕਾਸੀ ਦਾ ਜਾਇਜ਼ਾ ਲਿਆ ¢ ਡਾ. ਅਗਰਵਾਲ ਨੇ ਸਫ਼ਾਈ ਅਤੇ ਸੈਨੇਟਰੀ ਵਰਕਰਜ਼ ਨੂੰ ਮਿਲ ਕੇ ਜਿੱਥੇ ਉਨ੍ਹਾਂ ਦਾ ਹੌਸਲਾ ਵਧਾਇਆ, ਉੱਥੇ ਪੂਰੀ ਲਗਨ ਤੇ ਮਿਹਨਤ ਨਾਲ ਕੰਮ ਕਰਨ ਦੀ ਪ੍ਰੇਰਨਾ ਵੀ ਦਿੱਤੀ ¢ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਲਗਾਤਾਰ ਬਾਰਿਸ਼ ਹੋਣ ਨਾਲ ਸ਼ਹਿਰ ਦੀਆਂ ਕੁੱਝ ਥਾਵਾਂ ਉੱਤੇ ਪਾਣੀ ਇਕੱਠਾ ਹੋ ਗਿਆ ਹੈ, ਜਿਸ ਦੀ ਨਿਕਾਸੀ ਜਲਦੀ ਕਰਵਾ ਦਿੱਤੀ ਗਈ¢ ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਨਾਲ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਥੋੜ੍ਹੇ ਹੀ ਸਮੇਂ ਵਿਚ ਸਥਿਤੀ ਆਮ ਵਾਂਗ ਕਰ ਦਿੱਤੀ ਜਾਵੇਗੀ¢ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਈ ਸਮੱਸਿਆ ਹੈ ਜਾਂ ਕੋਈ ਐਮਰਜੈਂਸੀ ਹੈ ਤਾਂ ਕੰਟਰੋਲ ਰੂਮ ਦੇ ਹੈਲਪ ਲਾਈਨ ਨੰਬਰ 0181-2240064 'ਤੇ ਫ਼ੋਨ ਕੀਤਾ ਜਾ ਸਕਦਾ ਹੈ¢ ਉਨ੍ਹਾਂ ਕਿਹਾ ਕਿ ਸਾਡੀਆਂ ਟੀਮਾਂ ਤੁਰੰਤ ਆਪ ਦੀ ਮਦਦ ਲਈ ਪਹੁੰਚ ਜਾਣਗੀਆਂ¢