02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਸ਼ਹਿਰ ਅਤੇ ਦਰਿਆ ਦੋਵਾਂ ਦੀ ਸਥਿਤੀ ਕਾਬੂ ਹੇਠ, ਭਾਰੀ ਮੀਂਹ ਕਰਕੇ ਇੱਕਠਾ ਹੋਇਆ ਪਾਣੀ - ਡੀ.ਸੀ. <br/>

Ad Position 21
repet_subhas-goyals [Copy P29]
ਅਜੀਤ ਡੈਸਕ 02-09-2025
ਜਲੰਧਰ, 1 ਸਤੰਬਰ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸੋਮਵਾਰ ਸਵੇਰੇ ਜਲੰਧਰ ਵਿਚ 12 ਘੰਟਿਆਂ ਤੋਂ ਵੱਧ ਸਮੇਂ ਤੱਕ ਹੋਈ ਲਗਾਤਾਰ ਬਾਰਿਸ਼ ਤੋਂ ਬਾਅਦ ਪਾਣੀ ਜਮ੍ਹਾ ਹੋਣ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ¢ ਡਾ. ਅਗਰਵਾਲ ਜਿਨ੍ਹਾਂ ਨਾਲ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਵੀ ਮÏਜੂਦ ਸਨ, ਨੇ ਕਿਹਾ ਕਿ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਕਈ ਨੀਵੇਂ ਇਲਾਕਿਆਂ ਵਿਚ ਪਾਣੀ ਇਕੱਤਰ ਹੋਣ ਕਰਕੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ¢ ਹਾਲਾਂਕਿ, ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਜਲੰਧਰ ਪ੍ਰਸ਼ਾਸਨ, ਨਗਰ ਨਿਗਮ ਅਤੇ ਪੁਲਿਸ ਵਿਭਾਗ ਦੇ ਸਾਂਝੇ ਯਤਨਾਂ ਨਾਲ ਜ਼ਿਆਦਾਤਰ ਪ੍ਰਭਾਵਿਤ ਇਲਾਕਿਆਂ 'ਚੋਂ ਮੀਂਹ ਦੇ ਪਾਣੀ ਦੀ ਜਲਦ ਨਿਕਾਸੀ ਨੂੰ ਯਕੀਨੀ ਬਣਾਇਆ ਗਿਆ ਹੈ ¢ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੜ੍ਹ ਕੰਟਰੋਲ ਰੂਮ ਵਿਚ ਘਰਾਂ ਅਤੇ ਬੇਸਮੈਂਟਾਂ ਵਿਚ ਪਾਣੀ ਦਾਖ਼ਲ ਹੋਣ ਸਬੰਧੀ 200 ਤੋਂ ਵੱਧ ਫ਼ੋਨ ਆਏ¢ ਡਾ. ਅਗਰਵਾਲ ਨੇ ਸਪਸ਼ਟ ਕੀਤਾ ਕਿ ਜ਼ਿਲ੍ਹੇ ਵਿਚ ਕਿਸੇ ਵੀ ਬੰਨ੍ਹ ਦੇ ਟੁੱਟਣ ਦੀ ਕੋਈ ਸੂਚਨਾ ਨਹੀਂ ਹੈ¢ ਗਿੱਦੜਪਿੰਡੀ ਤੋਂ ਲਗਭਗ 70,000 ਕਿਊਸਿਕ ਪਾਣੀ ਵਹਿ ਰਿਹਾ ਹੈ, ਜਦਕਿ ਬੰਨ੍ਹ ਦੀ ਸਮਰੱਥਾ ਇੱਕ ਲੱਖ ਕਿਊਸਿਕ ਹੈ, ਜਿਸ ਕਰਕੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ¢ ਉਨ੍ਹਾਂ ਇਹ ਵੀ ਕਿਹਾ ਕਿ ਭਾਖੜਾ ਬੰਨ੍ਹ ਤੋਂ ਪਾਣੀ ਛੱਡੇ ਜਾਣ 'ਤੇ ਨੇੜਿਉਂ ਨਜ਼ਰ ਰੱਖੀ ਜਾ ਰਹੀ ਹੈ, ਤਾਂ ਜੋ ਕਿਸੇ ਵੀ ਅਣਸੁਖਾਵੀਂ ਸਥਿਤੀ ਤੋਂ ਬਚਿਆ ਜਾ ਸਕੇ ¢ ਪ੍ਰਸ਼ਾਸਨ ਦੀ ਤਿਆਰੀ 'ਤੇ ਚਾਨਣਾ ਪਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ 54 ਰਾਹਤ ਕੇਂਦਰ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 8 ਮੌਜੂਦਾ ਸਮੇਂ ਕਾਰਜਸ਼ੀਲ ਹਨ ਅਤੇ ਅਹਿਤਿਆਤ ਦੇ ਤੌਰ 'ਤੇ ਸੰਵੇਦਨਸ਼ੀਲ ਇਲਾਕਿਆਂ ਦੇ ਵਸਨੀਕਾਂ ਨੂੰ ਪਹਿਲਾਂ ਹੀ ਉੱਥੇ ਤਬਦੀਲ ਕਰ ਦਿੱਤਾ ਗਿਆ ਹੈ¢ਲੋਕਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕਰਦਿਆਂ ਡਾ. ਅਗਰਵਾਲ ਨੇ ਭਰੋਸਾ ਦਿਵਾਇਆ ਕਿ ਸ਼ਹਿਰ ਅਤੇ ਦਰਿਆ ਦੋਵਾਂ ਦੀ ਸਥਿਤੀ ਕੰਟਰੋਲ ਵਿਚ ਹੈ¢ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ, ਕਿਉਂਕਿ ਹੜ੍ਹ ਕੰਟਰੋਲ ਸਬੰਧੀ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ¢ ਉਨ੍ਹਾਂ ਨੇ ਸਹਾਇਤਾ ਲਈ ਜ਼ਿਲ੍ਹੇ ਦੇ ਹੜ੍ਹ ਕੰਟਰੋਲ ਰੂਮ ਨੰਬਰ (0181-2240064) ਅਤੇ ਵਟਸਐਪ ਮੇਸੇਜਿੰਗ ਨੰਬਰ (9646-222-555) ਵੀ ਸਾਂਝੇ ਕੀਤੇ ¢

Ad Position 22
No active advertisement
ਪਿਛਲੀ ਖ਼ਬਰ ਲੋਹੀਆਂ ਨੇੜਿਓਾ ਲੰਘਦੀ 'ਚਿੱਟੀ ਵੇਈਾ' ਨੇ ਕਈ ਥਾਈਾ ਮਾਰੇ ਉਬਾਲੇ, ਸਥਿਤੀ ਹੜ੍ਹ ਵਰਗੀ ਬਣੀ ਅਗਲੀ ਖ਼ਬਰ ਪ੍ਰੀਤ ਨਗਰ ਵਿਚ ਪਾਣੀ ਨਾਲ ਲੋਕਾਂ ਦਾ ਭਾਰੀ ਨੁਕਸਾਨ, ਭੰਡਾਰੀ ਨੇ ਲਿਆ ਜਾਇਜ਼ਾ <br/>
Ad Position 24