02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਰੋਪੜ ਤੋਂ 1.14 ਲੱਖ ਕਿਊਸਿਕ ਪਾਣੀ ਛੱਡੇ ਜਾਣ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਇਹਤਿਆਤ ਵਜੋਂ ਜਾਰੀ ਕੀਤੀ ਐਡਵਾਈਜ਼ਰੀ

Ad Position 21
repet_subhas-goyals [Copy P29]
ਅਜੀਤ ਡੈਸਕ 02-09-2025
ਜਲੰਧਰ, 1 ਸਤੰਬਰ (ਹਰਵਿੰਦਰ ਸਿੰਘ ਫੁੱਲ)-ਸੋਮਵਾਰ ਸ਼ਾਮ ਨੂੰ ਰੋਪੜ ਤੋਂ 1.14 ਲੱਖ ਕਿਊਸਿਕ ਪਾਣੀ ਛੱਡੇ ਜਾਣ ਤੋਂ ਬਾਅਦ ਜਲੰਧਰ ਪ੍ਰਸ਼ਾਸਨ ਵਲੋਂ ਅਹਿਤਿਆਤ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ¢ ਛੱਡਿਆ ਗਿਆ ਪਾਣੀ ਮੰਗਲਵਾਰ ਸਵੇਰ ਤੱਕ ਜਲੰਧਰ ਪਹੁੰਚਣ ਦੀ ਉਮੀਦ ਹੈ, ਜਿਸ ਕਰਕੇ ਜ਼ਿਲ•ਾ ਅਧਿਕਾਰੀਆਂ ਵੱਲੋਂ ਦਰਿਆ ਦੇ ਕੈਚਮੈਂਟ ਖੇਤਰ ਅਤੇ ਸੰਵੇਦਨਸ਼ੀਲ ਥਾਵਾਂ 'ਤੇ ਰਹਿਣ ਵਾਲੇ ਵਸਨੀਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ¢ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨੀਵੇਂ ਅਤੇ ਹੜ੍ਹ •ਸੰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਹੜ੍ਹ •ਵਰਗੀ ਕਿਸੇ ਵੀ ਸਥਿਤੀ ਤੋਂ ਬਚਣ ਲਈ ਉਹ ਦਰਿਆ ਦੇ ਕਿਨਾਰਿਆਂ ਨੇੜੇ ਜਾਣ ਤੋਂ ਬਚਣ ਅਤੇ ਉੱਚੀਆਂ ਥਾਵਾਂ 'ਤੇ ਰਾਹਤ ਕੈਂਪਾਂ ਵਿੱਚ ਚਲੇ ਜਾਣ¢ ਉਨ•੍ਹਾਂ ਅੱਗੇ ਦੱਸਿਆ ਕਿ ਹੋਰ ਡਰੇਨਾਂ ਦੇ ਪਾਣੀ ਸਮੇਤ ਲਗਭਗ 1.25 ਤੋਂ 1.50 ਲੱਖ ਕਿਊਸਿਕ ਪਾਣੀ ਜਲੰਧਰ ਵਿੱਚੋਂ ਹੋ ਕੇ ਲੰਘ ਸਕਦਾ ਹੈ¢ ਉਨ•੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ •ਵਰਗੀ ਕਿਸੇ ਵੀ ਸਥਿਤੀ ਨੂੰ ਰੋਕਣ ਲਈ ਪਹਿਲਾਂ ਹੀ ਵਿਆਪਕ ਪ੍ਰਬੰਧ ਕੀਤੇ ਗਏ ਹਨ¢ ਉਨ•੍ਹਾਂ ਭਰੋਸਾ ਦਿਵਾਇਆ ਕਿ ਫੂਡ ਦੀ ਸਪਲਾਈ, ਚਾਰਾ ਅਤੇ ਦਵਾਈਆਂ ਆਦਿ ਮÏਜੂਦ ਹਨ¢ ਹੜ੍ਹ •ਸੰਭਾਵਿਤ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਦੀ ਸਹੂਲਤ ਲਈ ਜ਼ਿਲ•ੇ ਭਰ ਵਿੱਚ 54 ਤੋਂ ਵੱਧ ਰਾਹਤ ਕੇਂਦਰ ਸਥਾਪਿਤ ਕੀਤੇ ਗਏ ਹਨ¢ ਉਨ•੍ਹਾਂ ਲੋਕਾਂ ਨੂੰ ਸਥਾਨਕ ਅਧਿਕਾਰੀਆਂ ਨਾਲ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ¢ ਉਨ•੍ਹਾਂ ਦੱਸਿਆ ਕਿ ਸੰਵੇਦਨਸ਼ੀਲ ਪਿੰਡਾਂ ਵਿੱਚ ਪ੍ਰਸ਼ਾਸਨਿਕ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਧਾਰਮਿਕ ਸਥਾਨਾਂ ਰਾਹੀਂ ਅਨਾਊਾਸਮੈਂਟ ਕੀਤੀ ਜਾ ਰਹੀ ਹੈ¢ ਸਮੂਹਿਕ ਚÏਕਸੀ ਦੀ ਲੋੜ 'ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ•ੇ ਵਿੱਚੋਂ ਪਾਣੀ ਦੇ ਸੁਚਾਰੂ ਵਹਾਅ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ¢ ਉਨ•੍ਹਾਂ ਅੱਗੇ ਕਿਹਾ ਕਿ ਜਲੰਧਰ ਵਿੱਚ ਰਾਜ ਪੱਧਰੀ ਹੜ੍ਹ •ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਿੱਥੇ ਲੋਕ 0181-2240064 'ਤੇ ਫੋਨ ਕਰਕੇ ਐਮਰਜੈਂਸੀ ਸਬੰਧੀ ਸੂਚਨਾ ਦੇ ਸਕਦੇ ਹਨ ਜਾਂ ਸਹਾਇਤਾ ਪ੍ਰਾਪਤ ਕਰ ਸਕਦੇ ਹਨ¢ ਡਾ. ਅਗਰਵਾਲ ਨੇ ਕਿਹਾ ਕਿ ਹਾਲਾਤ ਚÏਕਸ ਰਹਿਣ ਦੀ ਮੰਗ ਕਰਦੇ ਹਨ ਪਰ ਸਮੇਂ ਸਿਰ ਕਾਰਵਾਈ ਅਤੇ ਜਨਤਕ ਸਹਿਯੋਗ ਨਾਲ ਇਸ ਚੁਣÏਤੀ ਨਾਲ ਨਜਿੱਠਿਆ ਜਾ ਸਕਦਾ ਹੈ¢ ਉਨ•੍ਹਾਂ ਕਿਹਾ ਕਿ ਲੋਕਾਂ ਨੂੰ ਇਸ ਸਥਿਤੀ ਤੋਂ ਘਬਰਾਉਣ ਦੀ ਲੋੜ ਨਹੀਂ ਹੈ¢ ਉਨ•੍ਹਾਂ ਕਿਸੇ ਵੀ ਤਰ•ਾਂ ਦੀ ਅਣਸੁਖਾਵੀਂ ਸਥਿਤੀ ਤੋਂ ਬਚਣ ਲਈ ਸਹੀ ਜਾਗਰੂਕਤਾ ਅਤੇ ਸੁਚੇਤ ਰਹਿਣ 'ਤੇ ਜ਼ੋਰ ਦਿੱਤਾ¢
Ad Position 22
No active advertisement
ਪਿਛਲੀ ਖ਼ਬਰ ਮੋਦੀ ਦੇ ਚੀਨ ਦੌਰੇ ਤੋਂ ਖਿਝਿਆ ਟਰੰਪ,ਵੇਖੋ ਕੀ ਬੋਲ ਰਿਹਾ - ਪ੍ਰਦੇਸਾਂ ਦੀਆਂ ਖ਼ਬਰਾਂ ਅਗਲੀ ਖ਼ਬਰ ਮਹਿਤਪੁਰ ਮੀਂਹ ਦੇ ਪਾਣੀ ਨਾਲ ਹੋਇਆ ਜਲ ਥਲ, ਸੈਂਕੜੇ ਏਕੜ ਫ਼ਸਲਾਂ ਪਾਣੀ 'ਚ ਡੁੱਬੀਆਂ <br/>
Ad Position 24