ਜਲੰਧਰ, 2 ਸਤੰਬਰ (ਸ਼ਿਵ)- ਆਪਦਾ ਦੇ ਸਮੇਂ 'ਅਜੀਤ' , 'ਅਜੀਤ ਸਮਾਚਾਰ' ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ 10 ਲੱਖ ਰੁਪਏ ਦੀ ਮਦਦ ਦਾ ਐਲਾਨ ਕਰਨ ਲਈ ਆਮ ਆਦਮੀ ਪਾਰਟੀ ਜਲੰਧਰ ਵੱਲੋਂ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਹੈ¢ ਜ਼ਿਲ੍ਹਾ ਮੀਡੀਆ ਇੰਚਾਰਜ ਸੰਜੀਵ ਭਗਤ ਨੇ ਕਿਹਾ ਕਿ ਹੜ੍ਹਾਂ ਦੇ ਇਸ ਔਖੇ ਸਮੇਂ ਵਿਚ ਲੋਕਾਂ ਦੀ ਸਹਾਇਤਾ ਲਈ ਅੱਗੇ ਆਉਣਾ ਮਨੁੱਖਤਾ ਦੀ ਸੱਚੀ ਸੇਵਾ ਹੈ¢ ਉਨ੍ਹਾਂ ਕਿਹਾ ਕਿ 'ਅਜੀਤ' , 'ਅਜੀਤ ਸਮਾਚਾਰ' ਵੱਲੋਂ ਕੀਤੀ ਇਹ ਵੱਡੀ ਘੋਸ਼ਣਾ ਹੜ੍ਹ ਪੀੜਤ ਪਰਿਵਾਰਾਂ ਲਈ ਬਹੁਤ ਮਦਦਗਾਰ ਸਾਬਤ ਹੋਵੇਗੀ¢ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਪੂਰੀ ਤਰ੍ਹਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਦੀ ਸਹਾਇਤਾ ਲਈ ਜੁਟੀ ਹੋਈ ਹੈ ਅਤੇ ਸੂਬੇ ਦੇ ਲੋਕਾਂ, ਸਮਾਜਿਕ ਸੰਗਠਨਾਂ ਤੇ ਅਖ਼ਬਾਰ ਗਰੁੱਪਾਂ ਵੱਲੋਂ ਇਸ ਤਰ੍ਹਾਂ ਦਾ ਸਹਿਯੋਗ ਬਹੁਤ ਹੀ ਹÏਸਲਾ ਅਫਜਾਈ ਵਾਲਾ ਕਦਮ ਹੈ |