ਜਲੰਧਰ, 2 ਸਤੰਬਰ (ਸ਼ਿਵ)-ਪੱਛਮੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੀ ਹਲਕਾ ਇੰਚਾਰਜ ਸੁਰਿੰਦਰ ਕÏਰ ਨੇ ਬਾਰਿਸ਼ ਦÏਰਾਨ ਸ਼ਹਿਰ ਦੀ ਹਾਲਤ 'ਤੇ ਚਿੰਤਾ ਪ੍ਰਗਟ ਕੀਤੀ ਹੈ¢ ਉਨ੍ਹਾਂ ਕਿਹਾ ਕਿ ਪੂਰੇ ਸ਼ਹਿਰ ਦੀ ਸਥਿਤੀ ਵਿਗੜ ਗਈ ਹੈ ਅਤੇ ਐਤਵਾਰ ਰਾਤ ਨੂੰ ਪਾਣੀ ਭਰਨ ਕਾਰਨ ਲੋਕਾਂ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ¢ ਉਨ੍ਹਾਂ ਕਿਹਾ ਕਿ ਅਰਬਨ ਅਸਟੇਟ, ਮਾਡਲ ਟਾਊਨ, ਸੈਂਟਰਲ ਟਾਊਨ, ਜੀਟੀਬੀ ਨਗਰ, ਮਾਡਲ ਹਾਊਸ ਅਤੇ ਬਸਤੀ ਖੇਤਰਾਂ ਵਿਚ ਹੜ੍ਹ ਆਉਣ ਦਾ ਵੱਡਾ ਕਾਰਨ ਫੋਲੜੀਵਾਲ ਸੀਵਰੇਜ ਟਰੀਟਮੈਂਟ ਪਲਾਂਟ ਦਾ ਲਗਭਗ 10 ਘੰਟੇ ਬੰਦ ਰਹਿਣਾ ਹੈ¢ ਉਨ੍ਹਾਂ ਕਿਹਾ ਕਿ ਸ਼ਹਿਰ ਦੇ ਕਈ ਡਿਸਪੋਜ਼ਲ ਵੀ ਬੰਦ ਰਹੇ¢ ਫੋਲੜਵਾਲ ਟਰੀਟਮੈਂਟ ਪਲਾਂਟ ਬੰਦ ਹੋਣ ਲਈ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਪਰ ਅਧਿਕਾਰੀਆਂ ਨੂੰ ਵਾਰ-ਵਾਰ ਬਚਾਇਆ ਜਾ ਰਿਹਾ ਹੈ¢ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿਚ ਪਾਣੀ ਭਰਨ ਕਾਰਨ ਲੋਕਾਂ ਦੇ ਘਰਾਂ ਵਿਚ ਪਾਣੀ ਦਾਖਲ ਹੋ ਗਿਆ ਅਤੇ ਕਈ ਥਾਵਾਂ 'ਤੇ ਹਾਦਸੇ ਵੀ ਵਾਪਰੇ ਹਨ |