04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਤੋਂ ਸਜਾਇਆ ਜਾਣ ਵਾਲਾ ਨਗਰ ਕੀਰਤਨ ਇਤਿਹਾਸਕ ਹੋਵੇਗਾ-ਜਥੇਦਾਰ ਮੰਨਣ <br/>

Ad Position 21
No active advertisement
ਅਜੀਤ ਡੈਸਕ 03-09-2025
ਜਲੰਧਰ, 2 ਸਤੰਬਰ (ਹਰਵਿੰਦਰ ਸਿੰਘ ਫੁੱਲ)-ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ਼ ਵਿਖੇ ਅੰਮਿ੍ਤ ਵੇਲੇ ਦੇ ਵਿਸ਼ੇਸ਼ ਦੀਵਾਨ ਸਜਾਏ ਗਏ ਜਿਸ ਵਿਚ ਹਜ਼ੂਰੀ ਕਥਾ ਵਾਚਕ ਅਤੇ ਰਾਗੀ ਜਥਿਆਂ ਨੇ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ¢ ਜਿਨ੍ਹਾਂ ਵਿਚ ਸ਼ੋ੍ਰਮਣੀ ਕਮੇਟੀ ਦੇ ਮੁੱਖ ਸਕੱਤਰ ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਮਾਗਮ ਦੌਰਾਨ ਬੇਅੰਤ ਸਿੰਘ ਸਰਹੱਦੀ ਨੇ ਸੰਗਤਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸੇਵਾ ਹੀ ਸਭ ਤੋਂ ਉੱਤਮ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਗੁਰਕਿਰਪਾਲ ਸਿੰਘ ਦੇ ਮਾਤਾ ਬੀਬੀ ਆਗਿਆ ਕÏਰ ਜੋ ਕਿ ਬਹੁਤ ਲੰਬਾ ਸਮਾਂ ਇਸਤਰੀ ਸਤਿਸੰਗ ਸਭਾ ਦੇ ਪ੍ਰਧਾਨ ਵਜੋਂ ਸੇਵਾ ਨਿਭਾਉਂਦੇ ਰਹੇ ਅਤੇ ਲਗਭਗ 50 ਸਾਲ ਤੋਂ ਜ਼ਿਆਦਾ ਸਮਾਂ ਗੁਰੂ ਘਰ ਦੀ ਤਰੱਕੀ ਲਈ ਤਨ-ਮਨ-ਧਨ ਨਾਲ ਨਿਠ ਕੇ ਸੇਵਾ ਕਰਦੇ ਰਹੇ | ਜਥੇਦਾਰ ਕੁਲਵੰਤ ਸਿੰਘ ਮੰਨਣ ਨੇ ਵੀ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸ਼ਤਾਬਦੀ ਦੇ ਦੀਵਾਨ ਆਪ ਸਭ ਸੰਗਤਾਂ ਦੇ ਸਹਿਯੋਗ ਨਾਲ ਪੂਰੀ ਦੁਨੀਆ ਵਿਚ ਬੜੀ ਸ਼ਰਧਾ ਸਹਿਤ ਮਨਾਏ ਜਾ ਰਹੇ ਹਨ¢ ਸ਼੍ਰੋਮਣੀ ਕਮੇਟੀ ਵਲੋਂ ਇਸ ਇਤਿਹਾਸਕ ਅਸਥਾਨ ਵਿਖੇ ਵੀ ਵਿਸ਼ੇਸ਼ ਦੀਵਾਨ ਸਜਾਏ ਜਾਣਗੇ¢ ਉਨ੍ਹਾਂ ਦੱਸਿਆ ਕਿ ਸ਼ਤਾਬਦੀ ਸਮਾਰੋਹ ਨੂੰ ਸਮਰਪਿਤ ਇੱਕ ਵਿਸ਼ਾਲ ਨਗਰ ਕੀਰਤਨ 26 ਅਕਤੂਬਰ ਦਿਨ ਐਤਵਾਰ ਸਵੇਰੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਤੋਂ ਅਰੰਭ ਹੋ ਕੇ ਗੁਰੂ ਤੇਗ਼ ਬਹਾਦਰ ਸਾਹਿਬ ਦੇ ਤਪ ਅਸਥਾਨ ਬਾਬਾ ਬਕਾਲਾ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਉਨ੍ਹਾਂ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਦੇ ਦਰਸ਼ਨਾਂ ਲਈ ਪੁੱਜੇਗਾ ਅਤੇ ਉਸੇ ਦਿਨ ਸ਼ਾਮ ਨੂੰ ਵਾਪਸੀ ਗੁਰਦੁਆਰਾ ਸਾਹਿਬ ਵਿਖੇ ਹੋਵੇਗੀ¢ ਜਥੇਦਾਰ ਮੰਨਣ ਨੇ ਇਨ੍ਹਾਂ ਸਮੁੱਚੇ ਸਮਾਗਮਾਂ ਵਿਚ ਸ਼੍ਰੋਮਣੀ ਕਮੇਟੀ ਵਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਵੀ ਦਿਵਾਇਆ¢ ਭਾਰੀ ਬਰਸਾਤ ਦੇ ਬਾਵਜੂਦ ਵੱਡੀ ਗਿਣਤੀ ਵਿਚ ਸੰਗਤਾਂ ਨੇ ਦੀਵਾਨ ਦਾ ਅਨੰਦ ਮਾਣਿਆ¢ ਇਸ ਮੌਕੇ ਚੇਅਰਮੈਨ ਕੋਰ ਕਮੇਟੀ ਹਰਜੀਤ ਸਿੰਘ ਐਡਵੋਕੇਟ, ਸੀਨੀਅਰ ਮੀਤ ਪ੍ਰਧਾਨ ਅਮਰੀਕ ਸਿੰਘ, ਇੰਦਰਪਾਲ ਸਿੰਘ ਅਰੋੜਾ, ਚਰਨਜੀਤ ਸਿੰਘ ਲੁਬਾਣਾ, ਹਰਬੰਸ ਸਿੰਘ, ਬਲਵੰਤ ਸਿੰਘ ਕਥਾ ਵਾਚਕ, ਬਿਸ਼ਨ ਸਿੰਘ ਆਦਿ ਪਤਵੰਤੇ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜਰ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ 'ਚ ਫਰੈਸ਼ਰ ਪਾਰਟੀ ਕਰਵਾਈ <br/> ਅਗਲੀ ਖ਼ਬਰ ਚਿੱਟੀ ਵੇਈਾ 'ਚ ਹੜ੍ਹ ਆਉਣ ਨਾਲ ਹਾਲਾਤ ਬਣੇ ਨਾਜ਼ੁਕ, ਹਜ਼ਾਰਾਂ ਏਕੜ ਫ਼ਸਲ ਪਾਣੀ 'ਚ ਡੁੱਬੀ <br/>
Ad Position 24