04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸੇਂਟ ਸੋਲਜਰ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ 'ਚ ਫਰੈਸ਼ਰ ਪਾਰਟੀ ਕਰਵਾਈ <br/>

Ad Position 21
No active advertisement
ਨਵੇਂ ਚੁਣੇ ਗਏ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ ਪੇਸ਼ਕਾਰੀ ਦਿੰਦੇ ਹੋਏ ਵਿਦਿਆਰਥੀ | ਤਸਵੀਰ-ਜੀ.ਪੀ.ਸਿੰਘ <br/> 03-09-2025
ਜਲੰਧਰ, 2 ਸਤੰਬਰ (ਪਵਨ ਖਰਬੰਦਾ)-ਸੇਂਟ ਸੋਲਜਰ ਇੰਸਟੀਚਿਊਟ ਆਫ ਹੋਟਲ ਮੈਨੇਜਮੈਂਟ ਵਿਖੇ ਫਰੈਸ਼ਰ ਪਾਰਟੀ 'ਉਡਾਣ' 2025 ਤਹਿਤ ਪ੍ਰੋਗਰਾਮ ਕੀਤਾ ਗਿਆ | ਪ੍ਰਬੰਧਕਾਂ ਨੇ ਦੱਸਿਆ ਕਿ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਆਯੋਜਿਤ ਇਸ ਪ੍ਰੋਗਰਾਮ ਨੇ ਪੂਰੇ ਕੈਂਪਸ ਨੂੰ ਰੰਗੀਨ ਲਾਈਟਾਂ, ਸੰਗੀਤ ਅਤੇ ਉਤਸ਼ਾਹ ਨਾਲ ਭਰ ਦਿੱਤਾ | ਪ੍ਰੋਗਰਾਮ ਦੀ ਸ਼ੁਰੂਆਤ ਫਰੈਸ਼ਰਾਂ ਦੇ ਸਵਾਗਤ ਨਾਲ ਹੋਈ | ਇਸ ਤੋਂ ਬਾਅਦ ਸੱਭਿਆਚਾਰਕ ਪੇਸ਼ਕਾਰੀਆਂ ਨੇ ਸਾਰਿਆਂ ਦਾ ਦਿਲ ਜਿੱਤ ਲਿਆ | ਵਿਦਿਆਰਥੀਆਂ ਨੇ ਸ਼ਾਨਦਾਰ ਡਾਂਸ ਪ੍ਰਦਰਸ਼ਨ, ਸੁਰੀਲੇ ਗੀਤਾਂ ਅਤੇ ਕਾਮੇਡੀ ਨਾਲ ਭਰਪੂਰ ਨਾਟਕ ਪੇਸ਼ਕਾਰੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਰੈਂਪ ਵਾਕ ਅਤੇ ਪ੍ਰਤਿਭਾ ਦੌਰ ਨੇ ਨਵੇਂ ਵਿਦਿਆਰਥੀਆਂ ਨੂੰ ਵਿਸ਼ਵਾਸ ਅਤੇ ਰਚਨਾਤਮਿਕਤਾ ਦਿਖਾਉਣ ਦਾ ਮੌਕਾ ਦਿੱਤਾ | ਭਾਗੀਦਾਰਾਂ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਖਿਤਾਬਾਂ ਦਾ ਐਲਾਨ ਕੀਤਾ ਗਿਆ, ਜਿਸ ਵਿੱਚ ਮਿਸਟਰ ਫਰੈਸ਼ਰ ਹਰਜੋਤ ਸਿੰਘ, ਮਿਸ ਫਰੈਸ਼ਰ ਸਿਮਰਨਦੀਪ ਕੌਰ, ਮਿਸਟਰ ਪਰਸਨੈਲਿਟੀ ਕੌਸਤੁਭ, ਮਿਸ ਪਰਸਨੈਲਿਟੀ ਯੋਗਿਤਾ, ਮਿਸਟਰ ਹੈਂਡਸਮ ਅਮਨਦੀਪ ਸਿੰਘ, ਮਿਸ ਬਿਊਟੀਫੁੱਲ ਸੁੱਖਮਨ ਦੀਪ ਕੌਰ ਸ਼ਾਮਿਲ ਸਨ | ਪ੍ਰੋਗਰਾਮ ਦੀ ਵਿਸ਼ੇਸ਼ ਮਹਿਮਾਨ ਕਾਲਜ ਪਿ੍ੰਸੀਪਲ ਕੀਰਤੀ ਸ਼ਰਮਾ ਸਨ, ਜਿਨ੍ਹਾਂ ਨੇ ਆਪਣੇ ਪ੍ਰੇਰਣਾਦਾਇਕ ਭਾਸ਼ਣ ਵਿੱਚ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਵੱਡੇ ਟੀਚੇ ਰੱਖਣ, ਅਨੁਸ਼ਾਸਨ ਅਤੇ ਸਖ਼ਤ ਮਿਹਨਤ ਅਪਣਾਉਣ ਅਤੇ ਸਕਾਰਾਤਮਿਕ ਰਵੱਈਏ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਵਾਰਡ ਵਿਚ ਸੁਪਰ ਸਕਸ਼ਨ ਮਸ਼ੀਨਾਂ ਨਾਲ ਹੋਵੇਗੀ ਸਫ਼ਾਈ-ਹੈਪੀ <br/> ਅਗਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਤੋਂ ਸਜਾਇਆ ਜਾਣ ਵਾਲਾ ਨਗਰ ਕੀਰਤਨ ਇਤਿਹਾਸਕ ਹੋਵੇਗਾ-ਜਥੇ...
Ad Position 24