04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਹੜ੍ਹ ਪੀੜਤਾਂ ਦੀ ਮਦਦ ਲਈ ਸਰਕਾਰਾਂ ਤੇ ਸਮਾਜ ਸੇਵੀ ਸੰਸਥਾਵਾਂ ਅੱਗੇ ਆਉਣ-ਤਨਮਨਜੀਤ ਸਿੰਘ ਢੇਸੀ

Ad Position 21
No active advertisement
ਅਜੀਤ ਡੈਸਕ 03-09-2025
ਜਲੰਧਰ, 2 ਸਤੰਬਰ (ਜਸਪਾਲ ਸਿੰਘ)-ਇੰਗਲੈਂਡ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਤੇ ਰੱਖਿਆ ਕਮੇਟੀ ਦੇ ਚੇਅਰਮੈਨ ਤਨਮਨਜੀਤ ਸਿੰਘ ਢੇਸੀ ਨੇ ਪੰਜਾਬ 'ਚ ਆਏ ਹੜ੍ਹਾਂ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕੇਂਦਰ ਅਤੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਅਤੇ ਪੀੜਤਾਂ ਦੀ ਮਦਦ ਲਈ ਤੁਰੰਤ ਠੋਸ ਕਦਮ ਚੁੱਕਣ | ਉਨ੍ਹਾਂ ਕਿਹਾ ਕਿ ਪੰਜਾਬ 'ਚ ਹੜ੍ਹਾਂ ਨਾਲ ਭਾਰੀ ਤਬਾਹੀ ਹੋਈ ਹੈ ਤੇ ਲੋਕਾਂ ਨੂੰ ਆਪਣੇ ਘਰ-ਬਾਰ ਛੱਡ ਕੇ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਮਜ਼ਬੂਰ ਹੋਣਾ ਪਿਆ ਹੈ | ਸ. ਢੇਸੀ ਨੇ ਕਿਹਾ ਕਿ ਹੜ੍ਹਾਂ 'ਚ ਜਿੱਥੇ ਕਿਸਾਨਾਂ ਦੀਆਂ ਫਸਲਾਂ ਤੇ ਮਾਲ ਡੰਗਰ ਸਭ ਕੁੱਝ ਰੁੜ੍ਹ ਗਿਆ ਹੈ, ੁਉਥੇ ਜਾਨ-ਮਾਲ ਦਾ ਵੀ ਭਾਰੀ ਨੁਕਸਾਨ ਹੋਇਆ ਹੈ ਤੇ ਅਜਿਹੀ ਸਥਿਤੀ 'ਚ ਸਰਕਾਰਾਂ ਦਾ ਫਰਜ਼ ਬਣਦਾ ਹੈ ਕਿ ਉਹ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਆਵੇ | ਇਸ ਦੇ ਨਾਲ ਹੀ ਉਨ੍ਹਾਂ ੇਂਸਮਾਜ ਸੇਵੀ ਸੰਸਥਾਵਾਂ ਨੂੰ ਲੋਕਾਂ ਦੀ ਮਦਦ ਲਈ ਅੱਗੇ ਆਉਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਇਸ ਸੰਕਟ ਦੀ ਘੜੀ 'ਚ ਲੋਕਾਂ ਨੂੰ ਇਕ-ਦੂਸਰੇ ਦੀ ਮਦਦ ਦੀ ਸਖਤ ਲੋੜ ਹੈ | ਉਨ੍ਹਾਂ ਸਮੂਹ ਰਾਜਸੀ ਪਾਰਟੀਆਂ ਨੂੰ ਵੀ ਇਸ ਹੜ੍ਹਾਂ 'ਤੇ ਸਿਆਸਤ ਨਾ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਇਹ ਸਮਾਂ ਲੋਕਾਂ ਦੀ ਮਦਦ ਕਰਨ ਦਾ ਹੈ ਤੇ ਇਸ ਮਾਮਲੇ 'ਚ ਇਕ ਦੂਸਰੇ ਨੂੰ ਭੰਡਣ ਦੀ ਬਜਾਏ ਸਾਰਿਆਂ ਨੂੰ ਮਿਲ ਕੇ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਕੰਮ ਕਰਨਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰਮਤਿ ਸਿੱਖਿਆ ਸਭਾ ਵਲੋਂ ਕਰਵਾਇਆ ਮਹੀਨਾਵਾਰੀ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਵਾਰਡ ਵਿਚ ਸੁਪਰ ਸਕਸ਼ਨ ਮਸ਼ੀਨਾਂ ਨਾਲ ਹੋਵੇਗੀ ਸਫ਼ਾਈ-ਹੈਪੀ <br/>
Ad Position 24