04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਗੁਰਮਤਿ ਸਿੱਖਿਆ ਸਭਾ ਵਲੋਂ ਕਰਵਾਇਆ ਮਹੀਨਾਵਾਰੀ ਗੁਰਮਤਿ ਸਮਾਗਮ <br/>

Ad Position 21
No active advertisement
ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਕਰਵਾਏ ਸਮਾਗਮ 'ਚ ਸ਼ਾਮਿਲ ਬੱਚਿਆਂ ਦੇ ਨਾਲ ਪ੍ਰਧਾਨ ਗੁਰਕਿਰਪਾਲ ਸਿੰਘ ਤੇ ਹੋਰ ਪ੍ਰਬੰਧਕ | ਤਸਵੀਰ ਮੁਨੀਸ਼ <br/> 03-09-2025
ਜਲੰਧਰ, 2 ਸਤੰਬਰ (ਹਰਵਿੰਦਰ ਸਿੰਘ ਫੁੱਲ)-ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ਼ ਵਿਖੇ ਗੁਰਮਤਿ ਸਿੱਖਿਆ ਸਭਾ ਵਲੋਂ ਮਹੀਨਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ¢ ਜਿਸ ਵਿਚ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ, ਲੈਕਚਰ ਅਤੇ ਕਵਿਤਾਵਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ¢ ਸਿੱਖ ਐਜੁਕੈਸ਼ਨਲ ਵੈੱਲਫੇਅਰ ਅਕੈਡਮੀ ਦੇ ਸਹਿਯੋਗ ਨਾਲ ਹਰ ਮਹੀਨੇ ਕਰਵਾਏ ਜਾਣ ਵਾਲੇ ਇਸ ਸਮਾਗਮ 'ਚ ਭਾਗ ਲੈਣ ਵਾਲੇ ਬੱਚਿਆਂ ਨੂੰ ਗੁਰਮਤਿ ਸਿੱਖਿਆ ਸਭਾ ਦੇ ਕਨਵੀਨਰ ਅਕਾਲੀ ਰਛਪਾਲ ਸਿੰਘ ਅਤੇ ਸੀ.ਏ. ਜਸਮੀਤ ਸਿੰਘ ਵਲੋਂ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘਾਂ ਦੇ ਸਹਿਯੋਗ ਨਾਲ ਹਰ ਐਤਵਾਰ ਬੱਚਿਆਂ ਦੀਆਂ ਵਿਸ਼ੇਸ਼ ਕਲਾਸਾਂ ਲਗਾਈਆਂ ਜਾਂਦੀਆਂ ਹਨ | ਜਿਨ੍ਹਾਂ ਵਿਚ ਰਵਿੰਦਰ ਸਿੰਘ ਆਪਣੇ ਸਹਿਯੋਗੀਆਂ ਨਾਲ ਬੱਚਿਆਂ ਨੂੰ ਕੀਰਤਨ ਦੀ ਸਿਖਲਾਈ ਤੋਂ ਇਲਾਵਾ ਹਾਰਮੋਨੀਅਮ ਅਤੇ ਤਬਲੇ ਦੀ ਸਿਖਲਾਈ ਦਿੰਦੇ ਹਨ¢ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਕਿਰਪਾਲ ਸਿੰਘ ਨੇ ਪ੍ਰਬੰਧਕਾਂ ਵਲੋਂ ਕੀਤੇ ਜਾ ਰਹੇ ਉੱਦਮ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅੱਜ ਦੇ ਮਸਰੂਫ਼ੀਅਤ ਭਰੇ ਸਮੇਂ 'ਚ ਵੀ ਸਭਾ ਵਲੋਂ ਬੱਚਿਆਂ ਨੂੰ ਸੇਵਾ, ਸਿਮਰਨ ਅਤੇ ਧਰਮ ਨਾਲ ਜੋੜਨ ਲਈ ਅਤੇ ਉਨ੍ਹਾਂ ਨੂੰ ਸਿੱਖ ਇਤਿਹਾਸ ਅਤੇ ਗੁਰੂ ਸਾਹਿਬਾਨ ਦੇ ਜੀਵਨ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ¢ ਸਮਾਗਮ ਦੌਰਾਨ ਗੁਰੂ ਸਾਹਿਬ ਜੀ ਦੀ ਹਜ਼ੂਰੀ ਬੈਠਣ, ਚÏਰ ਸਾਹਿਬ ਦੀ ਸੇਵਾ, ਅਰਦਾਸ ਕਰਨ ਅਤੇ ਹੁਕਮਨਾਮਾ ਲੈਣ ਦੀ ਸੇਵਾ ਵੀ ਬੱਚਿਆਂ ਨੇ ਨਿਭਾਈ¢

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਬਾਵਾ ਹੈਨਰੀ ਨੇ ਲਿਆ ਇਲਾਕਿਆਂ ਦਾ ਜਾਇਜ਼ਾ <br/> ਅਗਲੀ ਖ਼ਬਰ ਹੜ੍ਹ ਪੀੜਤਾਂ ਦੀ ਮਦਦ ਲਈ ਸਰਕਾਰਾਂ ਤੇ ਸਮਾਜ ਸੇਵੀ ਸੰਸਥਾਵਾਂ ਅੱਗੇ ਆਉਣ-ਤਨਮਨਜੀਤ ਸਿੰਘ ਢੇਸੀ
Ad Position 24