ਜਲੰਧਰ, 2 ਸਤੰਬਰ (ਜਸਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਕੁਲਵਿੰਦਰ ਸਿੰਘ ਮਛਿਆਣਾ ਨੇ ਸੂਬੇ 'ਚ ਹੜ੍ਹਾਂ ਨਾਲ ਹੋਈ ਭਿਆਨਕ ਤਬਾਹੀ ਲਈ ਸੂਬੇ ਦੀ 'ਆਪ' ਸਰਕਾਰ ਨੂੰ ਜ਼ਿੰਮੇਵਾਰ ਦੱਸਦੇ ਹੋਏ ਕਿਹਾ ਕਿ ਸਰਕਾਰ ਸਮੇਂ ਸਿਰ ਕਦਮ ਚੁੱਕਣ 'ਚ ਨਾਕਾਮ ਰਹੀ ਹੈ | ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ਅੰਦਰ ਹੋ ਰਹੀ ਭਾਰੀ ਬਰਸਾਤ ਅਤੇ ਬੀਬੀਐਮਬੀ ਦੀ ਗਲਤ ਮੈਨੇਜਮੈਂਟ ਕਾਰਨ ਖਤਰੇ ਦੇ ਨਿਸ਼ਾਨ ਤੱਕ ਡੈਮਾਂ ਅੰਦਰ ਪਾਣੀ ਜਮ੍ਹਾਂ ਕਰਕੇ ਭਾਰੀ ਮਾਤਰਾ ਵਿੱਚ ਛੱਡੇ ਗਏ ਪਾਣੀ ਨਾਲ ਪੰਜਾਬ ਦੇ ਦਰਜਨ ਤੋਂ ਾਂਵੱਧ ਜ਼ਿਲਿਆਂ ਦੇ ਹਜ਼ਾਰਾਂ ਪਿੰਡ ਪ੍ਰਭਾਵਿਤ ਹੋਏ ਹਨ ਤੇ ਇਨ੍ਹਾਂ ਹੜ੍ਹਾਂ ਕਾਰਨ ਕਈ ਅਣਮੁੱਲੀਆਂ ਜਾਨਾਂ ਚਲੇ ਗਈਆਂ | ਹਜ਼ਾਰਾਂ ਲੋਕਾਂ ਨੂੰ ਘਰ-ਬਾਰ ਛੱਡਣ ਲਈ ਮਜ਼ਬੂਰ ਹੋਣਾ ਪਿਆ ਹੈ | ਲੱਖਾਂ ਏਕੜ ਫਸਲ ਪਾਣੀ ਵਿੱਚ ਡੁੱਬ ਕੇ ਤਬਾਹ ਹੋ ਗਈ ਹੈ, ਪੰਜਾਬ ਦੇ ਅੰਦਰ ਹੜਾਂ ਨਾਲ ਹੋਈ ਤਬਾਹੀ ਲਈ ਪੰਜਾਬ ਸਰਕਾਰ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰੀਬ ਡੇਢ ਮਹੀਨਾ ਪਹਿਲਾਂ ਵਿਧਾਨ ਸਭਾ ਵਿੱਚ ਕਰੀਬ 250 ਕਰੋੜ੍ਹ ਰੁਪਏ ਖਰਚ ਕੇ ਪੰਜਾਬ ਦੀਆਂ ਡਰੇਨਾਂ ਦੀ ਸਫਾਈ ਕਰਨ ਅਤੇ ਦਰਿਆਵਾਂ, ਘੱਗਰ ਆਦਿ ਦੇ ਬੰਨ ਮਜਬੂਤ ਕਰਨ ਦਾ ਦਾਅਵਾ ਕੀਤਾ ਸੀ ਪਰ ਇਹਨਾਂ ਦਾਅਵਿਆਂ ਦੀ ਫੂਕ ਉਸ ਵੇਲੇ ਸਪੱਸ਼ਟ ਤÏਰ ਤੇ ਨਿਕਲ ਗਈ ਜਦੋਂ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਦੇ ਆਪਣੇ ਹਲਕੇ ਲਹਿਰਾ ਵਿੱਚ ਵੀ ਡਰੇਨਾਂ ਦੀ ਸਫਾਈ ਨਾ ਹੋਣ ਦੀਆਂ ਤਸਵੀਰਾਂ ਸਾਹਮਣੇ ਆਈਆਂ ¢ ਕੁਲਵਿੰਦਰ ਸਿੰਘ ਮਸ਼ਿਆਣਾ ਨੇ ਅੱਗੇ ਗੱਲਬਾਤ ਕਰਦਿਆਂ ਦੱਸਿਆ ਕਿ ਜਲੰਧਰ ਵਿੱਚ ਦੀ ਜਾਂਦੀ ਹੋਈ ਚਿੱਟੀ ਵੇਂਈ ਦੀ ਨਾਂ ਤੇ ਸਫਾਈ ਕੀਤੀ ਗਈ ਤੇ ਇਸ ਉੱਪਰ ਜਿਹੜੇ ਪੁਲਾਂ ਦੀ ਉਚਾਈ ਹੈ ਉਹ ਵੀ ਬਹੁਤ ਨੀਵੀ ਹੈ ਜਿਸ ਕਾਰਨ ਪੁਲਾਂ ਤੇ ਬੂਟੀ ਦੀ ਡਾਂਫ ਲੱਗ ਕੇ ਬਈ ਦਾ ਪਾਣੀ ਦਾ ਪਾਣੀ ਓਵਰ ਫਲੋ ਹੋ ਕੇ ਲੋਕਾਂ ਦੇ ਘਰਾਂ ਅਤੇ ਖੇਤਾਂ ਵਿੱਚ ਜਾ ਵੜਿਆ ਤੇ ਸੈਂਕੜੇ ਏਕੜ ਫਸਲ ਡੁੱਬ ਗਈ ¢