05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਦਕੋਹਾ 'ਚ ਕੁਆਰਟਰਾਂ ਦੀ ਛੱਤ ਡਿਗਣ ਕਾਰਨ ਇੱਕੋ ਪਰਿਵਾਰ ਦੇ ਕਈ ਜੀਅ ਹੋਏ ਜ਼ਖ਼ਮੀ <br/>

Ad Position 21
No active advertisement
ਪੀੜਤ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਵਿਧਾਇਕ ਰਜਿੰਦਰ ਬੇਰੀ ਨਾਲ ਹਨ ਸਾਬਕਾ ਕੌਂਸਲਰ ਜਗਦੀਸ਼ ਦਕੋਹਾ ਤੇ ਮੰਗਾ ਸਿੰਘ ਮੁੱਦੜ ਆਦਿ | ਤਸਵੀਰ-ਮੁਨੀਸ਼ <br/> 03-09-2025
ਜਲੰਧਰ ਛਾਉਣੀ, 2 ਸਤੰਬਰ (ਪਵਨ ਖਰਬੰਦਾ)-ਲਗਾਤਾਰ ਹੋ ਰਹੀ ਬਰਸਾਤ ਕਾਰਨ ਬੀਤੀ ਰਾਤ ਪਿੰਡ ਦਕੋਹਾ 'ਚ ਸਥਿਤ ਬਣੇ ਹੋਏ ਨਿੱਜੀ ਕੁਆਰਟਰਾਂ ਦੀ ਛੱਤ ਡਿਗਣ ਕਾਰਨ ਹੇਠਾਂ ਰਹਿ ਰਹੇ ਆਰਥਿਕ ਪੱਖੋਂ ਕਮਜ਼ੋਰ ਪਰਿਵਾਰਕ ਦੇ ਕਈ ਲੋਕ ਜ਼ਖ਼ਮੀ ਹੋਏ ਗਏ | ਇਸ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਕੇਂਦਰੀ ਹਲਕੇ ਦੇ ਸਾਬਕਾ ਵਿਧਾਇਕ ਰਜਿੰਦਰ ਬੇਰੀ, ਸਾਬਕਾ ਕੌਂਸਲਰ ਜਗਦੀਸ਼ ਦਕੋਹਾ ਅਤੇ ਸੀਨੀਅਰ ਕਾਂਗਰਸੀ ਆਗੂ ਮੰਗਾ ਸਿੰਘ ਮੁੱਦੜ ਸਮੇਤ ਕਈ ਆਗੂ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ | ਇਸ ਦੌਰਾਨ ਸਾਬਕਾ ਵਿਧਾਇਕ ਰਜਿੰਦਰ ਬੇਰੀ ਨੇ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਪੀੜਤ ਲੋਕਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਕੁਝ ਰਾਹਤ ਮਿਲ ਸਕੇ | ਉਨ੍ਹਾਂ ਕਿਹਾ ਕਿ ਪੀੜਤ ਲੋਕਾਂ ਦਾ ਇਲਾਜ ਵੀ ਕਰਵਾਉਣਾ ਚਾਹੀਦਾ ਹੈ ਤੇ ਬਣਦੀ ਆਰਥਿਕ ਸਹਾਇਤਾ ਸਰਕਾਰ ਵਲੋਂ ਦੇਣੀ ਚਾਹੀਦੀ ਹੈ | ਸਾਬਕਾ ਵਿਧਾਇਕ ਰਜਿੰਦਰ ਬੇਰੀ ਨੇ ਨਗਰ ਨਿਗਮ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਨਗਰ ਨਿਗਮ ਦੇ ਅਧੀਨ ਆਉਂਦੇ ਖੇਤਰਾਂ ਦੀਆਂ ਜ਼ਿਆਦਾਤਰ ਸੜਕਾਂ ਬਰਸਾਤ ਦੇ ਪਾਣੀ 'ਚ ਰੁੜ ਗਈਆਂ ਹਨ ਤੇ ਇਸ ਕਾਰਨ ਵੱਡੇ-ਵੱਡੇ ਖੱਡੇ ਵੀ ਪੈ ਗਏ ਹਨ, ਜਿਸ ਕਾਰਨ ਸੜਕੀ ਹਾਦਸੇ ਹੋਣ ਦਾ ਖ਼ਤਰਾ ਲਗਾਤਾਰ ਵੱਧ ਗਿਆ ਹੈ | ਇਸ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਚਾਹੀਦਾ ਹੈ ਕਿ ਉਹ ਬਰਸਾਤਾਂ ਤੋਂ ਬਾਅਦ ਪਹਿਲ ਦੇ ਆਧਾਰ 'ਤੇ ਸੜਕਾਂ ਦੀ ਹਾਲਤ ਦਰੂਸਤ ਕਰਵਾਉਣ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ |

Ad Position 22
No active advertisement
ਪਿਛਲੀ ਖ਼ਬਰ ਸੰਭਾਵੀ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਡੀ.ਸੀ. ਵਲੋਂ ਜ਼ਰੂਰੀ ਚੀਜ਼ਾਂ ਦੀ ਜਮ੍ਹਾਖੋਰੀ ਤੇ ਵੱਧ ਕੀਮਤ ਵਸੂਲਣ ਵਾਲਿਆਂ... ਅਗਲੀ ਖ਼ਬਰ ਸਬ-ਰਜਿਸਟਰਾਰ ਦਫ਼ਤਰ ਦੀ ਸੀਲਿੰਗ ਡਿਗੀ, ਵੱਡਾ ਹਾਦਸਾ ਹੋਣ ਤੋਂ ਟਲਿਆ <br/>
Ad Position 24