ਜਲੰਧਰ, 2 ਸਤੰਬਰ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਪਿਛਲੇ ਦੋ ਦਿਨਾਂ ਤੋਂ ਪੈ ਰਹੀ ਭਾਰੀ ਬਾਰਿਸ਼ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਦੁਕਾਨਦਾਰਾਂ ਨੂੰ ਜ਼ਰੂਰੀ ਵਸਤਾਂ ਦੀ ਜਮ੍ਹਾਖ਼ੋਰੀ ਅਤੇ ਵੱਧ ਕੀਮਤ ਵਸੂਲਣ ਵਾਲਿਆਂ ਨੂੰ ਤਾੜਨਾ ਕੀਤੀ ¢ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਕੁੱਝ ਦੁਕਾਨਦਾਰਾਂ ਵੱਲੋਂ ਹੜ੍ਹਾਂ ਦਾ ਹਵਾਲਾ ਦੇ ਕੇ ਕਰਿਆਨਾ, ਸਬਜ਼ੀਆਂ, ਫਲ ਅਤੇ ਹੋਰ ਜ਼ਰੂਰੀ ਚੀਜ਼ਾਂ ਵੱਧ ਕੀਮਤ ਉੱਤੇ ਵੇਚੀਆਂ ਜਾ ਰਹੀਆਂ ਹਨ ¢ ਡਿਪਟੀ ਕਮਿਸ਼ਨਰ ਨੇ ਸਪਸ਼ਟ ਕਿਹਾ ਕਿ ਅਜਿਹੀ ਲੁੱਟ-ਖਸੁੱਟ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਚਿਤਾਵਨੀ ਦਿੱਤੀ ਕਿ ਉਲੰਘਣਾ ਕਰਨ ਵਾਲਿਆਂ ਨੂੰ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ ¢ ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਜ਼ਰੂਰੀ ਚੀਜ਼ਾਂ ਦੀ ਵਾਜਬ ਰੇਟਾਂ 'ਤੇ ਸਮੇਂ ਸਿਰ ਉਪਲਬਧਤਾ ਯਕੀਨੀ ਬਣਾਉਣਾ ਸਮੂਹਿਕ ਜ਼ਿੰਮੇਵਾਰੀ ਹੈ ¢ ਡਾ. ਅਗਰਵਾਲ ਨੇ ਖ਼ੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਨੂੰ ਜ਼ਰੂਰੀ ਵਸਤਾਂ ਦੀ ਜਮ੍ਹਾਖ਼ੋਰੀ ਅਤੇ ਕੀਮਤਾਂ ਵਿਚ ਨਾਜਾਇਜ਼ ਵਾਧੇ ਨੂੰ ਰੋਕਣ ਲਈ ਨਿਯਮਿਤ ਤੌਰ 'ਤੇ ਬਾਜ਼ਾਰਾਂ ਵਿਚ ਨਿਰੀਖਣ ਕਰਨ ਦੀਆਂ ਹਦਾਇਤਾਂ ਕੀਤੀਆਂ¢ ਉਨ੍ਹਾਂ ਦੁਕਾਨਦਾਰਾਂ ਨੰੂ ਅਪੀਲ ਕੀਤੀ ਕਿ ਇਸ ਔਖੀ ਘੜੀ ਵਿਚ ਆਪਣੀ ਨੈਤਿਕ ਜ਼ਿੰਮੇਵਾਰੀ ਨੂੰ ਪਛਾਣਦੇ ਹੋਏ ਵਾਜਬ ਰੇਟਾਂ 'ਤੇ ਹੀ ਚੀਜ਼ਾਂ ਵੇਚੀਆਂ ਜਾਣ¢ ਉਨ੍ਹਾਂ ਲੋਕਾਂ ਨੂੰ ਵੀ ਭਰੋਸਾ ਦੁਆਇਆ ਕਿ ਉਨ੍ਹਾਂ ਦੇ ਹਿਤਾਂ ਦੀ ਰਾਖੀ ਲਈ ਸਖ਼ਤੀ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ ¢