ਜਲੰਧਰ, 2 ਸਤੰਬਰ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਨੈਸ਼ਨਲ ਹਾਈਵੇ ਅਥਾਰਿਟੀ ਆਫ਼ ਇੰਡੀਆ ਦੇ ਅਧਿਕਾਰੀਆਂ ਸਮੇਤ ਅੱਜ ਹਾਈਵੇਜ਼ ਦਾ ਨਿਰੀਖਣ ਕੀਤਾ ਗਿਆ¢ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਲਗਾਤਾਰ ਬਾਰਿਸ਼ ਕਾਰਨ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਣ ਵਿਚ ਆ ਰਹੀਆਂ ਦਿੱਕਤਾਂ ਦਾ ਬਾਰੀਕੀ ਨਾਲ ਮੁਲਾਂਕਣ ਕੀਤਾ ਅਤੇ ਹਾਈਵੇ ਪੁਲਾਂ ਦੇ ਢਾਂਚਾਗਤ ਸਮਰੱਥਾ ਦੀ ਜਾਂਚ ਕੀਤੀ ¢ ਅਧਿਕਾਰੀਆਂ ਨੇ ਮਾਨਸੂਨ ਸੀਜ਼ਨ ਦੌਰਾਨ ਸੁਚਾਰੂ ਆਵਾਜਾਈ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਵਚਨਬੱਧਤਾ ਦੁਹਰਾਈ ¢ ਡਿਪਟੀ ਕਮਿਸ਼ਨਰ ਨੇ ਭਰੋਸਾ ਦੁਆਇਆ ਕਿ ਯਾਤਰੀਆਂ ਦੀਆਂ ਮੁਸ਼ਕਲਾਂ ਦੂਰ ਕਰਨ ਅਤੇ ਸੜਕ ਸੁਰੱਖਿਆ ਯਕੀਨੀ ਬਣਾਉਣ ਲਈ ਤੁਰੰਤ ਜ਼ਰੂਰੀ ਕਦਮ ਉਠਾਏ ਜਾਣਗੇ¢ਇਸੇ ਦੌਰਾਨ ਪੁਲਿਸ ਕਮਿਸ਼ਨਰ ਨੇ ਟਰੈਫ਼ਿਕ ਪੁਲਿਸ ਨੂੰ ਭਾਰੀ ਬਾਰਿਸ਼ ਦੇ ਮੱਦੇਨਜ਼ਰ ਸ਼ਹਿਰ ਵਿਚ ਆਵਾਜਾਈ ਸੁਚਾਰੂ ਢੰਗ ਨਾਲ ਜਾਰੀ ਰੱਖਣ ਦੀਆਂ ਹਦਾਇਤਾਂ ਕੀਤੀਆਂ¢ ਉਨ੍ਹਾਂ ਵੱਖ-ਵੱਖ ਥਾਵਾਂ 'ਤੇ ਪੁਲਿਸ ਕਰਮੀਆਂ ਦੀ ਤਾਇਨਾਤੀ ਦਾ ਨਿਰੀਖਣ ਕੀਤਾ ਅਤੇ ਨਿਰਵਿਘਨ ਆਵਾਜਾਈ ਬਣਾਈ ਰੱਖਣ ਲਈ ਕਿਹਾ ¢ ਇਸ ਮੌਕੇ ਇਨ੍ਹਾਂ ਦੇ ਨਾਲ ਡੀ.ਸੀ.ਪੀ ਨਰੇਸ਼ ਡੋਗਰਾ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ |
ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਵਲੋਂ ਭਾਰੀ ਬਰਸਾਤ ਦੇ ਮੱਦੇਨਜ਼ਰ ਹਾਈਵੇ ਦੇ ਪੁਲਾਂ ਦਾ ਨਿਰੀਖਣ <br/>
ਅਜੀਤ ਡੈਸਕ
03-09-2025