ਜਲੰਧਰ, 2 ਸਤੰਬਰ (ਜਸਪਾਲ ਸਿੰਘ)-ਓਪਨ ਡੋਰ ਵੈਲਫੇਅਰ ਸੋਸਾਇਟੀ ਖੋਜੇਵਾਲਾ ਕਪੂਰਥਲਾ ਵੱਲੋਂ ਮੁੱਖ ਪਾਸਟਰ ਹਰਪ੍ਰੀਤ ਸਿੰਘ ਦਿਓਲ ਦੀ ਅਗਵਾਈ ਹੇਠ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਲਗਾਤਾਰ ਸੇਵਾ ਕੀਤੀ ਜਾ ਰਹੀ ਹੈ | ਬਿਨਾਂ ਭੇਦ ਭਾਵ ਦੇ ਸੁਸਾਇਟੀ ਵੱਲੋਂ ਕੀਤੀ ਜਾ ਰਹੀ ਸੇਵਾ ਆਪਣੇ ਪੰਜਾਬ ਨਾਲ ਖੜ੍ਹੇ ਹੋਣ ਦਾ ਸਬੂਤ ਹੈ | ਇਸ ਦੌਰਾਨ ਹੜ੍ਹਾਂ ਨਾਲ ਮਰਨ ਵਾਲੇ ਵਿਅਕਤੀਆਂ ਦੀ ਆਤਮਿਕ ਸ਼ਾਂਤੀ ਜਿੱਥੇ ਪ੍ਰਾਥਨਾ ਕੀਤੀ ਗਈ, ਉੱਥੇ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬੀਆਂ ਨੂੰ ਸੱਦਾ ਵੀ ਦਿੱਤਾ ਗਿਆ | ਇਸ ਮੌਕੇ ਹੜ੍ਹ ਪੀੜਤਾਂ ਦੀ ਮਦਦ ਲਈ ਪਾਸਟਰ ਦਿਓਲ ਦੀ ਅਗਵਾਈ ਹੇਠ ਸੁੱਕਾ ਰਾਸ਼ਨ, ਪੱਕਿਆ ਹੋਇਆ ਭੋਜਨ, ਪੀਣ ਵਾਲਾ ਪਾਣੀ, ਤਰਪਾਲਾਂ, ਮੁੱਢਲਿਆਂ ਦਵਾਈਆਂ ਤੇ ਹੋਰ ਲੋੜੀਂਦਾ ਸਾਮਾਨ ਲੋੜਵੰਦਾਂ ਨੂੰ ਦਿੱਤਾ ਗਿਆ | ਪਾਸਟਰ ਦਿਓਲ ਨੇ ਕਿਹਾ ਕਿ ਸਾਨੂੰ ਹਮੇਸ਼ਾ ਮਨੁੱਖਤਾ ਦੇ ਭਲੇ ਲਈ ਹਰ ਤਰ੍ਹਾਂ ਦੇ ਧਰਮਾਂ, ਜਾਤਾਂ ਪਾਤਾਂ ਦੇ ਵਿਤਕਰਿਆਂ ਤੋਂ ਉੱਪਰ ਉੱਠ ਕੇ ਹਮੇਸ਼ਾ ਤਤਪਰ ਰਹਿਣਾ ਚਾਹੀਦਾ ਹੈ ¢ ਇਸ ਲਈ ਹੀ ਸਾਡੀ ਓਪਨ ਡੋਰ ਵੈਲਫੇਅਰ ਸੋਸਾਇਟੀ ਕਪੂਰਥਲਾ ਵਲੋਂ ਪਿਛਲੇ ਕਾਫੀ ਦਿਨਾਂ ਤੋਂ ਪੰਜਾਬ ਦੇ ਹਰ ਇਲਾਕੇ ਵਿੱਚ ਸੈਂਕੜੇ ਯੂਥ ਵਰਕਰਾਂ ਦੀਆਂ ਵੱਖ-ਵੱਖ ਸਮੇਂ ਤੇ ਵੱਖ-ਵੱਖ ਟੀਮਾਂ ਭੇਜੀਆਂ ਜਾ ਰਹੀਆਂ ਹਨ ¢ ਸਮੂਹ ਮਾਨਵਤਾ ਦੇ ਭਲੇ ਲਈ ਹਰ ਰੋਜ਼ ਪ੍ਰਾਥਨਾਵਾਂ ਕੀਤੀਆਂ ਜਾ ਰਹੀਆਂ ਹਨ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਰਾਸ਼ਨ ਸਮੱਗਰੀ ਵੰਡੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਤੋਂ ਲੈ ਕੇ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ, 'ਚ ਟੀਮਾਂ ਦੇ ਮੈਂਬਰ ਲੋਕਾਂ ਦੀ ਸੇਵਾ 'ਚ ਲੱਗੇ ਹੋਏ ਹਨ |