05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਡਿਪਟੀ ਕਮਿਸ਼ਨਰ ਵਲੋਂ ਲੋਹੀਆਂ ਦੇ ਪਿੰਡ ਫ਼ਤਿਹਪੁਰ ਭੰਗਵਾਂ ਵਿਖੇ ਹੜ੍ਹਾਂ ਦੀ ਰੋਕਥਾਮ ਸੰਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ <br/>

Ad Position 21
No active advertisement
ਲੋਹੀਆਂ ਬਲਾਕ ਦੇ ਪਿੰਡ ਫਤਿਹਪੁਰ ਭੰਗਵਾਂ ਵਿਖੇ ਸਤਲੁਜ ਦਰਿਆ ਦੇ ਬੰਨ੍ਹਾਂ ਦਾ ਜਾਇਜ਼ਾ ਲੈਣ ਪੁੱਜੇ ਜਲੰਧਰ ਦੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ, ਨਾਲ ਹਨ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ, ਐੱਸ.ਡੀ.ਐੱਮ. ਸ਼ੁਭੀ ਆਂਗਰਾ, ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ ਅਤੇ ਹੋਰ (ਸੱਜੇ) ਨਵਾਂ ਪਿੰਡ ਖਾਲੇਵਾਲ ਨੇੜਿਓਾ ਲੰਘਦੀ ਚਿੱਟੀ ਵੇਂਈਾ 'ਤੇ 'ਅਜੀਤ' ਨਾਲ ਗੱਲਬਾਤ ਕਰਦੇ ਹੋਏ ਡਿਪਟੀ ਕਮਿਸ਼ਨਰ | ਤਸਵੀਰਾਂ : ਗੁਰਪਾਲ ਸਿੰਘ ਸ਼ਤਾਬਗੜ੍ਹ <br/> 03-09-2025
ਲੋਹੀਆਂ ਖਾਸ, 2 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਅੱਜ ਲੋਹੀਆਂ ਬਲਾਕ ਦੇ ਪਿੰਡ ਫਤਿਹਪੁਰ ਭੰਗਵਾਂ ਅਤੇ ਨਵਾਂ ਪਿੰਡ ਖਾਲੇਵਾਲ ਨੇੜਿਓਾ ਲੰਘਦੀ ਚਿੱਟੀ ਵੇਂਈਾ ਦਾ ਦÏਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਸਤਲੁਜ ਦਰਿਆ ਕਿਨਾਰੇ ਦੇ ਹਾਲਾਤ ਅਤੇ ਬੰਨ੍ਹ ਦੀ ਸਥਿਤੀ ਦਾ ਜਾਇਜ਼ਾ ਲਿਆ | ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਜ਼ਿਲ੍ਹੇ ਵਿੱਚ ਹੜ੍ਹ ਵਰਗੀ ਕਿਸੇ ਵੀ ਸਥਿਤੀ ਨੂੰ ਰੋਕਣ ਲਈ ਆਪਣੇ ਸਰਬ-ਉੱਤਮ ਯਤਨ ਕਰਨ ਦੇ ਨਾਲ-ਨਾਲ ਲੋਕਾਂ ਦੀ ਭਲਾਈ ਲਈ 24 ਘੰਟੇ ਕੰਮ ਕੀਤਾ ਜਾਵੇ | ਦੌਰੇ ਦÏਰਾਨ ਡਾ.ਅਗਰਵਾਲ ਨੇ ਸਥਾਨਕ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਸੇ ਵੀ ਤਰ੍ਹਾਂ ਦੀ ਹੜ੍ਹਾਂ ਵਰਗੀ ਸਥਿਤੀ ਵਿੱਚ ਪੰਜਾਬ ਸਰਕਾਰ ਵਲੋਂ ਸਮੇਂ ਸਿਰ ਹਰ ਸਹਾਇਤਾ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਿਪਟਣ ਲਈ ਪਹਿਲਾਂ ਹੀ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਲੋਕਾਂ ਨੂੰ ਸੁਰੱਖਿਅਤ ਰਾਹਤ ਕੈਂਪਾਂ ਵਿੱਚ ਪਹੁੰਚਾਉਣ ਲਈ ਐਨ.ਡੀ.ਆਰ.ਐਫ. ਦੀਆਂ ਟੀਮਾਂ ਪਹਿਲਾਂ ਹੀ ਢੁੱਕਵੀਆਂ ਥਾਵਾਂ 'ਤੇ ਤਾਇਨਾਤ ਕਰ ਦਿੱਤੀਆਂ ਗਈਆਂ ਹਨ | ਡਿਪਟੀ ਕਮਿਸ਼ਨਰ ਨੇ ਜ਼ੋਰ ਦਿੰਦਿਆਂ ਕਿਹਾ ਕਿ ਲੋਕਾਂ ਦੇ ਜਾਨ ਤੇ ਮਾਲ ਦੀ ਰੱਖਿਆ ਕਰਨ ਲਈ ਸਮੂਹਿਕ ਯਤਨ ਬਹੁਤ ਜ਼ਰੂਰੀ ਹਨ, ਜਿਸ ਲਈ ਉਨ੍ਹਾਂ ਇਸ ਔਖੀ ਘੜੀ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਦਾ ਧੰਨਵਾਦ ਵੀ ਕੀਤਾ | ਇਸ ਮÏਕੇ ਆਪ ਦੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ, ਸ਼ਾਹਕੋਟ ਦੇ ਐੱਸ.ਡੀ.ਐੱਮ. ਸ਼ੁਭੀ ਆਂਗਰਾ, ਲੋਹੀਆਂ ਦੇ ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਕਿਸਾਨ ਆਗੂ ਵੀ ਮÏਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਲਗਾਤਾਰ ਪੈ ਰਹੀ ਬਰਸਾਤ ਕਾਰਨ ਗੁਰਦੁਆਰਾ ਥੰਮ੍ਹ ਜੀ ਸਾਹਿਬ ਦੀ ਡਿਉੜੀ 'ਚ ਡਿੱਗੀ ਕਿਲ੍ਹਾ ਕੋਠੀ ਦੀ ਪੁਰਾਣੀ ਦੀਵਾਰ <br... ਅਗਲੀ ਖ਼ਬਰ ਗਿੱਦੜਪਿੰਡੀ ਰੇਲਵੇ ਪੁਲ ਦੀਆਂ ਕੈਂਚੀਆਂ ਨਾਲ ਜਾ ਲੱਗੇ ਸਤਲੁਜ ਦਰਿਆ ਦੇ ਵਧੇ ਪਾਣੀ ਨੇ ਲੋਹੀਆਂ ਬਲਾਕ ਦੇ ਲੋਕ ਡਰਾਏ <b...
Ad Position 24