05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਡਿਪਟੀ ਕਮਿਸ਼ਨਰ ਵਲੋਂ ਦੇਰ ਰਾਤ ਸ਼ਾਹਕੋਟ ਨਜ਼ਦੀਕ ਸਕੂਲ ਆਫ਼ ਐਮੀਨੈਂਸ ਬਾਜਵਾ ਕਲਾਂ ਵਿਖੇ ਬਣਾਏ ਰਾਹਤ ਕੇਂਦਰਾਂ ਦਾ ਦੌਰਾ <br/>

Ad Position 21
No active advertisement
ਸ਼ਾਹਕੋਟ ਨਜ਼ਦੀਕ ਸਕੂਲ ਆਫ ਐਮੀਨੈਂਸ, ਬਾਜਵਾ ਕਲਾਂ ਵਿਖੇ ਬਣਾਏ ਰਾਹਤ ਕੇਂਦਰਾਂ ਦਾ ਦੌਰਾ ਕਰਨ ਸਮੇਂ ਲੋਕਾਂ ਨਾਲ ਗੱਲਬਾਤ ਕਰਦੇ ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ, ਨਾਲ ਐੱਸ.ਡੀ.ਐੱਮ. ਸ਼ੁਭੀ ਆਂਗਰਾ, ਡੀ.ਐੱਸ.ਪੀ. ਉਂਕਾਰ ਸਿੰਘ ਬਰਾੜ ਤੇ ਹੋਰ | ਤਸਵੀਰਾਂ - ਸੁਖਦੀਪ ਸਿੰਘ <br/> 03-09-2025
ਸ਼ਾਹਕੋਟ, 2 ਸਤੰਬਰ (ਸੁਖਦੀਪ ਸਿੰਘ)-ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਨੇ ਦੇਰ ਰਾਤ ਜਿਲ੍ਹਾ ਜਲੰਧਰ ਵਿੱਚ ਬਣੇ ਵੱਖ-ਵੱਖ ਰਾਹਤ ਕੇਂਦਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਰਾਹਤ ਕੇਂਦਰਾਂ ਵਿੱਚ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਡਿਊਟੀ ਨਿਭਾਉਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਹਾਲਾਤ ਵਿੱਚ ਅਗਾਉਂ ਉਚਿਤ ਬੰਦੋਬਸਤ ਯਕੀਨੀ ਬਣਾਏ ਜਾਣ ਤਾਂ ਜੋ ਲੋੜ ਪੈਣ 'ਤੇ ਲੋਕਾਂ ਨੂੰ ਸੁਚਾਰੂ ਢੰਗ ਅਤੇ ਸਮਰਪਣ ਭਾਵਨਾ ਨਾਲ ਰਾਹਤ ਪ੍ਰਦਾਨ ਕੀਤੀ ਜਾ ਸਕੇ | ਉਨ੍ਹਾਂ ਨੇ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਹੜ੍ਹ ਸੰਭਾਵਿਤ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਦੀ ਸਹੂਲਤ ਲਈ ਜ਼ਿਲ੍ਹੇ ਵਿੱਚ 54 ਰਾਹਤ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿੱਥੇ ਮੈਡੀਕਲ ਸਹੂਲਤ ਤੋਂ ਇਲਾਵਾ ਲੋਕਾਂ ਨੂੰ ਹਰ ਲੋੜੀਂਦੀ ਸਹਾਇਤਾ ਯਕੀਨੀ ਬਣਾਈ ਜਾਵੇਗੀ | ਉਨ੍ਹਾਂ ਕਿਹਾ ਕਿ 8 ਰਾਹਤ ਕੇਂਦਰ ਮੌਜੂਦਾ ਸਮੇਂ ਕਾਰਜਸ਼ੀਲ ਹਨ, ਜਿੱਥੇ ਅਹਿਤਿਆਤ ਵਜੋਂ ਸੰਵੇਦਨਸ਼ੀਲ ਇਲਾਕਿਆਂ ਦੇ ਵਸਨੀਕਾਂ ਨੂੰ ਤਬਦੀਲ ਕੀਤਾ ਗਿਆ ਹੈ | ਸ਼ਾਹਕੋਟ ਦੇ ਨਜ਼ਦੀਕੀ ਪਿੰਡ ਬਾਜਵਾ ਕਲਾਂ ਦੇ ਸਕੂਲ ਆਫ਼ ਐਮੀਨੈਂਸ ਵਿਖੇ ਬਣੇ ਰਾਹਤ ਕੇਂਦਰ 'ਚ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੜ੍ਹਾਂ ਸੰਬੰਧੀ ਜਾਣਕਾਰੀ ਅਤੇ ਸਹਾਇਤਾ ਲਈ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਿਸਦਾ ਹੈਲਪ ਲਾਈਨ ਨੰਬਰ 0181-2240064 ਹੈ | ਉਨ੍ਹਾਂ ਕਿਹਾ ਕਿ ਰੋਪੜ ਤੋਂ 1.14 ਲੱਖ ਕਿਊਸਿਕ ਪਾਣੀ ਆਉਣ ਤੋਂ ਬਾਅਦ ਸਤਲੁਜ ਵਿੱਚ ਪਾਣੀ ਦਾ ਪੱਧਰ ਵਧੇਗਾ, ਇਸ ਲਈ ਅਹਿਤਿਆਤ ਵਜੋਂ ਜ਼ਰੂਰੀ ਕਦਮ ਪੁੱਟਣੇ ਜ਼ਰੂਰੀ ਹਨ | ਉਨਾਂ ਬਿਨ੍ਹਾਂ ਕਿਸੇ ਕੰਮ ਤੋਂ ਸਤਲੁਜ ਦੇ ਬੰਨ੍ਹਾਂ 'ਤੇ ਇਕੱਠੇ ਨਾ ਹੋਣ ਦੀ ਅਪੀਲ ਵੀ ਕੀਤੀ | ਇਸ ਮੌਕੇ ਐੱਸ.ਡੀ.ਐੱਮ. ਸ਼ੁਭੀ ਆਂਗਰਾ, ਡੀ.ਐੱਸ.ਪੀ. ਉਂਕਾਰ ਸਿੰਘ ਬਰਾੜ, ਡੀ.ਆਰ.ਓ ਨਵਦੀਪ ਸਿੰਘ ਭੋਗਲ, ਨੋਡਲ ਅਫ਼ਸਰ ਸਕੱਤਰ ਆਰ.ਟੀ.ਏ. ਬਲਬੀਰ ਰਾਜ ਸਿੰਘ, ਮੁਖਤਿਆਰ ਸਿੰਘ ਕਲਰਕ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਚਿੱਟੀ ਵੇੲੀਂ 'ਚ ਪਾਣੀ ਵਧਣ ਕਾਰਨ ਬਣੇ ਹੜ੍ਹ ਵਰਗੇ ਹਾਲਾਤ <br/> ਅਗਲੀ ਖ਼ਬਰ ਲੋਕਾਂ ਨੂੰ ਆਪਣੇ ਬਚਾਅ ਦੀ ਫਿਕਰ ਤੇ ਨਿੱਜੀ ਸੰਸਥਾਵਾਂ ਨੂੰ ਆਪਣੇ ਕੰਮਾਂ ਦੀ ਚਿੰਤਾ
Ad Position 24