ਅੱਪਰਾ, 2 ਸਤੰਬਰ (ਦਲਵਿੰਦਰ ਸਿੰਘ ਅੱਪਰਾ)-ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਰਸਾਤ ਕਾਰਨ ਕਰੀਬੀ ਪਿੰਡ ਛੋਕਰਾਂ ਵਿਖੇ ਵੀ ਇੱਕ ਘਰ ਦੀ ਛੱਤ ਢਹਿ ਢੇਰੀ ਹੋ ਗਈ | ਜਾਣਕਾਰੀ ਦਿੰਦਿਆਂ ਹਰਜਿੰਦਰ ਕੁਮਾਰ ਵਾਸੀ ਛੋਕਰਾਂ ਨੇ ਦੱਸਿਆ ਕਿ ਬੀਤੇ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਉਸਦੇ ਘਰ ਦੀ ਛੱਤ ਡਿੱਗ ਪਈ ਅਤੇ ਘਰ 'ਚ ਪਏ ਘਰੇਲੂ ਸਮਾਨ ਦਾ ਵੀ ਭਾਰੀ ਨੁਕਸਾਨ ਹੋ ਗਿਆ ਹੈ | ਪਰ ਕੋਈ ਵੀ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ |