06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਹੜ੍ਹਾਂ ਨਾਲ ਹੋ ਰਹੇ ਨੁਕਸਾਨ ਕਾਰਨ ਲੋਕਾਂ ਨੂੰ ਮਿਲਣ ਪਹੁੰਚੇ ਵਿਧਾਇਕ ਕੋਟਲੀ <br/>

Ad Position 21
No active advertisement
ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਹਲਕਾ ਆਦਮਪੁਰ ਦੇ ਪਿੰਡਾਂ ਵਿਖੇ ਪਹੁੰਚ ਕੇ ਹੋ ਰਹੇ ਨੁਕਸਾਨ ਦਾ ਜਾਇਜ਼ਾ ਲੈਂਦੇ ਹੋਏ | ਤਸਵੀਰ- ਰਮਨ ਦਵੇਸਰ <br/> 03-09-2025
ਆਦਮਪੁਰ, 2 ਸਤੰਬਰ (ਰਮਨ ਦਵੇਸਰ, ਹਰਪ੍ਰੀਤ ਸਿੰਘ)-ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਹਲਕਾ ਆਦਮਪੁਰ ਨੇ ਦੱਸਿਆ ਕਿ ਲਗਾਤਾਰ ਬਾਰਿਸ਼ ਕਾਰਨ ਪੰਜਾਬ ਵਿੱਚ ਹੜ੍ਹਾਂ ਨਾਲ ਸਥਿਤੀ ਦਿਨੋ-ਦਿਨ ਵਿਗੜ ਰਹੀ ਹੈ ਤੇ ਆਦਮਪੁਰ ਦੇ ਪਿੰਡ ਕੋਹਜਾ, ਦਾਰਾਪੁਰ, ਜੱਫਲ ਝਿੰਗੜ, ਨੰਗਲ ਫੀਦਾ, ਦਰਾਵਾਂ ਵਿਖੇ ਪਹੁੰਚ ਕੇ ਹੋ ਰਹੇ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤੇ ਲੋਕਾਂ ਨੂੰ ਮਿਲ ਕੇ ਮੁਸ਼ਕਿਲ ਘੜੀ ਵਿੱਚ ਹਰ ਪੱਖੋਂ ਮੱਦਦ ਦਾ ਭਰੋਸਾ ਦਿੱਤਾ ਜਾ ਰਿਹਾ ਹੈ,ਵਿਧਾਇਕ ਕੋਟਲੀ ਨੇ ਆਖਿਆ ਕਿ ਇਸ ਸਬੰਧੀ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਲਗਾਤਾਰ ਸੰਪਰਕ ਬਣਾਇਆ ਹੋਇਆ ਹੈ, ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਫ਼ਵਾਹਾਂ ਤੋ ਸੁਚੇਤ ਰਹਿਣ ਤੇ ਪ੍ਰਸ਼ਾਸਨਕ ਅਧਿਕਾਰੀਆਂ ਵੱਲੋਂ ਦਿੱਤੀਆਂ ਜਾ ਰਹੀਆਂ ਜਾਣਕਾਰੀਆਂ ਨੂੰ ਧਿਆਨ ਵਿੱਚ ਰੱਖਣ ਤੇ ਕਿਸੇ ਵੇਲੇ ਵੀ ਲੋੜ ਅਨੁਸਾਰ ਜਾਣਕਾਰੀ ਦੇਣ ਤਾਂ ਜੋ ਸੰਭਵ ਸਹਾਇਤਾ ਕੀਤੀ ਜਾ ਸਕੇ | ਇਸ ਮੌਕੇ ਉਨ੍ਹਾਂ ਨਾਲ ਵੱਖ-ਵੱਖ ਪਿੰਡਾਂ ਦੇ ਲੋਕ ਨਾਲ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਾਹਕੋਟ ਮੇਨ ਬਜ਼ਾਰ 'ਚ ਕਬਾੜ ਦੀ ਦੁਕਾਨ ਵਿੱਚ ਲੱਗੀ ਭਿਆਨਕ ਅੱਗ ਕਾਰਨ ਲੱਖਾਂ ਦਾ ਨੁਕਸਾਨ <br/> ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਸੁਰੱਖਿਅਤ ਸਥਾਨਾਂ 'ਤੇ ਪਹੁੰਚਾਏ ਜਾਣ-ਜਥੇ. ਕਲਿਆਣ <br/>
Ad Position 24