ਸ਼ਾਹਕੋਟ, 2 ਸਤੰਬਰ (ਬਾਂਸਲ)-ਗੁਰਦੁਆਰਾ ਸ਼ਹੀਦ ਅਸਥਾਨ ਨਵਾਂ ਕਿਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦਾ 531ਵਾਂ ਪ੍ਰਕਾਸ਼ ਦਿਹਾੜਾ ਪਿੰਡ ਦੀ ਸਮੂਹ ਸੰਗਤ ਵੱਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਸਜਾਏ ਗਏ ਧਾਰਮਿਕ ਦੀਵਾਨ ਵਿਚ ਗਿਆਨੀ ਪਰਮਜੀਤ ਸਿੰਘ ਪ੍ਰੇਮੀ ਮੀਰੀ ਪੀਰੀ ਢਾਡੀ ਜਥੇ ਵੱਲੋਂ ਸੰਗਤਾਂ ਨੂੰ ਬਾਬਾ ਸ੍ਰੀ ਚੰਦ ਜੀ ਦੇ ਜੀਵਨ ਬਾਰੇ ਪ੍ਰਸੰਗ ਸੁਣਾ ਕੇ ਨਿਹਾਲ ਕੀਤਾ ਗਿਆ | ਇਸ ਤੋ ਬਾਅਦ ਹੈਡ ਗ੍ਰੰਥੀ ਭਾਈ ਸਤਨਾਮ ਸਿੰਘ ਸਿਦਕੀ ਵੱਲੋਂ ਕਥਾ ਵਿਚਾਰਾਂ ਕੀਤੀਆਂ ਗਈਆਂ | ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਪ੍ਰਧਾਨ ਜ਼ਗਦੀਸ਼ ਸਿੰਘ ਚਾਨਾ, ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਸੋਹਣ ਸਿੰਘ ਮੁੱਤੀ, ਗੋਪਾਲ ਸਿੰਘ ਧਾਲੀਵਾਲ, ਭਗਤ ਰਾਮ, ਪੰਚ ਸਿਰੋਜ ਕੁਮਾਰੀ, ਰਾਜਿੰਦਰ ਸਿੰਘ ਨੰਬਰਦਾਰ, ਜਗਤਾਰ ਸਿੰਘ ਘਾਰੂ, ਚਰਨਜੀਤ ਨਿੱਕਾ, ਬਿਦਰ ਕੁਮਾਰ, ਤਰਲੋਚਨ ਸਿੰਘ, ਪ੍ਰਦੀਪ ਸਿੰਘ ਚਾਨਾ, ਹਰਬਿਲਾਸ, ਗੁਰਪ੍ਰੀਤ ਸਿੰਘ, ਮਨਦੀਪ ਸਿੰਘ, ਪ੍ਰਦੀਪ ਕੁਮਾਰ, ਮੰਗਾ ਚੰਦੜ, ਕਸ਼ਮੀਰ ਸਿੰਘ ਜੋਸਨ ਆਦਿ ਹਾਜ਼ਰ ਸਨ |