ਜੰਡਿਆਲਾ ਮੰਜਕੀ, 2 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)-ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ ਬਾਸੀ ਨੇ ਅੱਜ ਹਲਕਾ ਜਲੰਧਰ ਛਾਉਣੀ ਦੇ ਚਿੱਟੀ ਵੇਈਾ ਕਿਨਾਰੇ ਵਸੇ ਪਿੰਡਾਂ ਦੀਵਾਲੀ, ਜੰਡਿਆਲੀ ਅਤੇ ਕੰਗਣੀਵਾਲ ਦਾ ਦੌਰਾ ਕੀਤਾ | ਉਨ੍ਹਾਂ ਕਿਹਾ ਕਿ ਮੇਰੇ ਦੌਰੇ ਦਾ ਮਕਸਦ ਪਿੰਡਾਂ ਦੇ ਲੋਕਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਖੇਤਰ ਦੇ ਮੌਜੂਦਾ ਹਾਲਾਤ ਦਾ ਗਹਿਰਾਈ ਨਾਲ ਜਾਇਜ਼ਾ ਲੈਣਾ ਸੀ | ਲੋਕਾਂ ਵੱਲੋਂ ਕਈ ਮੰਗਾਂ ਵੱਲ ਧਿਆਨ ਦਿਵਾਉਣ ਤੇ ਮੰਗਲ ਸਿੰਘ ਬਾਸੀ ਨੇ ਭਰੋਸਾ ਦਿਵਾਇਆ ਕਿ ਹਰ ਜਾਇਜ਼ ਮੰਗਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਲਕਾ ਵਾਸੀਆਂ ਨਾਲ ਚਟਾਨ ਵਾਂਗ ਖੜੀ ਹੈ ਅਤੇ ਲੋਕਾਂ ਦੀ ਭਲਾਈ ਲਈ ਪਾਰਟੀ ਵੱਲੋਂ ਹਰ ਸੰਭਵ ਕਦਮ ਚੁੱਕੇ ਜਾਣਗੇ |