06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਕੁਮਾਰ ਟੀਨੂੰ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਮੱਗਰੀ ਰਵਾਨਾ <br/>

Ad Position 21
No active advertisement
ਹਲਕਾ ਆਦਮਪੁਰ ਤੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਰਾਹਤ ਸਮੱਗਰੀ ਰਵਾਨਾ ਕਰਦੇ ਹੋਏ ਪਵਨ ਕੁਮਾਰ ਟੀਨੂੰ, ਹਰਕੀਤ ਸਿੰਘ ਨਿੱਝਰ, ਸੰਜੀਵ ਗਾਂਧੀ, ਦਲਜੀਤ ਸਿੰਘ ਮਿਨਹਾਸ, ਚਰਨਜੀਤ ਸਿੰਘ ਸ਼ੇਰੀ, ਪਰਮਜੀਤ ਪੰਮਾ ਅਤੇ ਹੋਰ | ਤਸਵੀਰ-ਰਮਨ ਦਵੇਸਰ <br/> 03-09-2025
ਆਦਮਪੁਰ, 2 ਸਤੰਬਰ (ਰਮਨ ਦਵੇਸਰ, ਹਰਪ੍ਰੀਤ ਸਿੰਘ)-ਚੇਅਰਮੈਨ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ ਵਲੋਂ ਅੱਜ ਵਿਧਾਨ ਸਭਾ ਹਲਕਾ ਆਦਮਪੁਰ ਤੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਰਾਹਤ ਸਮੱਗਰੀ ਭੇਜੀ ਗਈ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਇਸ ਔਖੀ ਘੜੀ ਵਿੱਚ ਬਾਹਰ ਕੱਢਣ ਲਈ ਮਜ਼ਬੂਤੀ ਨਾਲ ਖੜ੍ਹੀ ਹੈ | ਟੀਨੂੰ ਨੇ ਦੱਸਿਆ ਕਿ ਮੌਜੂਦਾ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਜੰਗੀ ਪੱਧਰ 'ਤੇ ਕਾਰਜ ਆਰੰਭੇ ਗਏ ਹਨ | ਉਨ੍ਹਾਂ ਦੱਸਿਆ ਕਿ ਅੱਜ ਵਿਧਾਨ ਸਭਾ ਹਲਕਾ ਆਦਮਪੁਰ ਤੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਤਰਪਾਲਾਂ, ਛਤਰੀਆਂ, ਮੱਛਰਦਾਨੀਆਂ, ਦਵਾਈਆਂ ਅਤੇ ਪਾਣੀ ਦੀਆਂ 800 ਪੇਟੀਆਂ ਤੇ ਬ੍ਰੈੱਡ ਭੇਜੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਕੈਂਪ ਲਗਾ ਕੇ ਪ੍ਰਭਾਵਿਤ ਲੋਕਾਂ ਨੂੰ ਇਹ ਰਾਹਤ ਸਮੱਗਰੀ ਵੰਡੀ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਲੋਕਾਂ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਲਈ ਡਾਕਟਰਾਂ ਦੀ ਟੀਮ ਵੀ ਭੇਜੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਗੁਰੂਆਂ-ਪੀਰਾਂ ਦੀ ਧਰਤੀ ਹੈ ਅਤੇ ਇਥੇ ਦੇ ਲੋਕਾਂ ਨੇ ਹਮੇਸ਼ਾਂ ਹੀ ਉਨ੍ਹਾਂ ਵਲੋਂ ਦਿਖਾਏ ਮਾਰਗ 'ਤੇ ਚਲਦਿਆਂ ਮੁਸੀਬਤ ਵਿਚ ਫਸੇ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਹੈ | ਉਨ੍ਹਾਂ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਇਸ ਪਵਿੱਤਰ ਕਾਰਜ ਵਿਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਦੀ ਅਪੀਲ ਕੀਤੀ, ਤਾਂ ਕਿ ਉਨ੍ਹਾਂ ਨੂੰ ਇਸ ਔਖੀ ਘੜੀ ਵਿਚੋਂ ਬਾਹਰ ਕੱਢਿਆ ਜਾ ਸਕੇ | ਇਸ ਮੌਕੇ ਉਨ੍ਹਾਂ ਰਾਹਤ ਸਮੱਗਰੀ ਵਿੱਚ ਯੋਗਦਾਨ ਪਾਉਣ ਲਈ ਰਾਜ ਕੁਮਾਰ ਰਾਜਾ, ਹਰਕੀਤ ਸਿੰਘ ਨਿਝੱਰ, ਅਮਿਤ, ਮਨੀਸ਼, ਸੋਨੂੰ, ਸੰਜੀਵ ਗਾਂਧੀ, ਹਰਦੀਪ ਸਿੰਘ, ਚਰਨਜੀਤ ਸਿੰਘ ਸ਼ੇਰੀ, ਆਸੂ, ਪਰਮਜੀਤ ਪੰਮਾ, ਦਲਜੀਤ ਸਿੰਘ ਮਿਨਹਾਸ, ਚਰਨਜੀਤ ਸਿੰਘ, ਅਜੈ ਕੁਮਾਰ, ਦਵਿੰਦਰ ਸਿੰਘ, ਕਮਲਜੀਤ ਸਿੰਘ, ਸਰਪੰਚ ਤਰਲੋਚਨ ਸਿੰਘ ਅਤੇ ਹੋਰਨਾਂ ਸ਼ਖ਼ਸੀਅਤਾਂ ਦਾ ਧੰਨਵਾਦ ਵੀ ਪ੍ਰਗਟਾਇਆ |

Ad Position 22
No active advertisement
ਪਿਛਲੀ ਖ਼ਬਰ ਮਾਨ ਸਰਕਾਰ ਨੇ ਹੜ੍ਹਾਂ ਦੇ ਹਾਲਾਤਾਂ ਨੂੰ ਦੇਖਦਿਆਂ ਕੋਈ ਅਗਾਊਾ ਪ੍ਰਬੰਧ ਨਹੀਂ ਕੀਤੇ-ਸ਼ੇਰੋਵਾਲੀਆ <br/> ਅਗਲੀ ਖ਼ਬਰ ਆਦਮਪੁਰ ਉਪ ਮੰਡਲ ਮੈਜਿਸਟ੍ਰੇਟ ਵਿਵੇਕ ਕੁਮਾਰ ਮੋਦੀ ਨੇ ਕਈ ਪਿੰਡਾ ਦਾ ਦੌਰਾ ਕਰ ਕੇ ਲਿਆ ਜਾਇਜ਼ਾ <br/>
Ad Position 24