31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਮੋਬਾਈਲ ਫ਼ੋਨ ਚੋਰੀ ਕਰਦੇ 2 ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 04-09-2025

ਫਿਲੌਰ, 3 ਸਤੰਬਰ (ਸਤਿੰਦਰ ਸ਼ਰਮਾ)- ਨੇੜਲੇ ਪਿੰਡ ਗੜ੍ਹਾ 'ਚ ਲੋਕਾਂ ਨੇ 2 ਨੌਜਵਾਨਾਂ ਨੂੰ ਮੋਬਾਇਲ ਫ਼ੋਨ ਚੋਰੀ ਕਰਦੇ ਹੋਏ ਕਾਬੂ ਕੀਤਾ | ਇਹ ਜਾਣਕਾਰੀ ਦਿੰਦੇ ਹੋਏ ਅਮਨ ਪੁੱਤਰ ਗੁਰਮੀਤ ਰਾਮ ਵਾਸੀ ਸੰਤੋਖਪੁਰਾ ਨੇ ਦੱਸਿਆ ਕਿ ਉਸ ਦੀ ਦੁਕਾਨ ਤੋਂ ਦੋ ਨੌਜਵਾਨ 2 ਮੋਬਾਇਲ ਫ਼ੋਨ ਚੋਰੀ ਕਰਕੇ ਭੱਜਣ ਲੱਗੇ ਸਨ ਪਰ ਲੋਕਾਂ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ | ਉਪਰੰਤ ਫਿਲੌਰ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ | ਮੌਕੇ 'ਤੇ 112 ਦੀ ਟੀਮ ਆਈ ਅਤੇ ਕਾਬੂ ਕੀਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਹਵਾਲੇ ਕਰ ਦਿੱਤਾ ਗਿਆ | ਹੈਡ ਕਾਂਸਟੇਬਲ ਗੁਰਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਨੌਜਵਾਨ ਦੀ ਪਹਿਚਾਣ ਦਾਨੂ ਪੁੱਤਰ ਕੇਹਰ ਸਿੰਘ ਅਤੇ ਜਸਪਾਲ ਸਿੰਘ ਪੁੱਤਰ ਮਹਿੰਦਰ ਸਿੰਘ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਅਰੋਪੀਆਂ ਕੋਲੋਂ ਬਿਨਾਂ ਨੰਬਰ ਦਾ ਇਕ ਮੋਟਰਸਾਈਕਲ ਅਤੇ ਦੋ ਮੋਬਾਇਲ ਫ਼ੋਨ ਬਰਾਮਦ ਹੋਏ |

Ad Position 22
No active advertisement
ਪਿਛਲੀ ਖ਼ਬਰ ਚੰਨੀ ਦੀ ਅਗਵਾਈ ਹੇਠ ਟਰੱਸਟ ਦੇ ਅਲਾਟੀ ਅੱਜ ਕਰਨਗੇ ਡੀ. ਸੀ. ਨਾਲ ਮੁਲਾਕਾਤ <br/> ਅਗਲੀ ਖ਼ਬਰ ਈ.ਐਸ.ਆਈ.ਸੀ. ਨੇ ਮਾਲਕਾਂ ਅਤੇ ਕਰਮਚਾਰੀਆਂ ਦੀ ਰਜਿਸਟ੍ਰੇਸ਼ਨ ਨੂੰ ਉਤਸ਼ਾਹਿਤ ਕਰਨ ਲਈ ਸਕੀਮ ਕੀਤੀ ਸ਼ੁਰੂ <br/>
Ad Position 24