01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਕੇਂਦਰ ਸਰਕਾਰ ਤੁਰੰਤ ਰਾਹਤ ਪੈਕੇਜ ਦਾ ਐਲਾਨ ਕਰੇ-ਢਿੱਲੋਂ

Ad Position 21
No active advertisement
ਅਜੀਤ ਡੈਸਕ 04-09-2025

ਜਲੰਧਰ, 3 ਸਤੰਬਰ (ਜਸਪਾਲ ਸਿੰਘ)-ਕੋਆਪ੍ਰੇਟਿਵ ਬੈਂਕ ਇੰਪਲਾਈਜ਼ ਫੈਡਰੇਸ਼ਨ ਪੰਜਾਬ ਦੇ ਸਾਬਕਾ ਪ੍ਰਧਾਨ ਗੁਰਨੇਕ ਸਿੰਘ ਢਿ ਲੋਂ ਨੇ ਪੰਜਾਬ 'ਚ ਆਏ ਹੜ੍ਹਾਂ 'ਤੇ ਡੂੰਘੀ ਚਿੰਤਾ ਜ਼ਾਹਿਰ ਕਰਦਿਆਂ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਤੁਰੰਤ ਰਾਹਤ ਪੈਕੇਜ ਜਾਰੀ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਇਕ ਡੂੰਘੇ ਸੰਕਟ 'ਚ ਘਿਰਿਆ ਹੈ ਤੇ ਹੜ੍ਹਾਂ ਕਾਰਨ ਲੋਕਾਂ ਦਾ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋ ਰਿਹਾ ਹੈ ਤੇ ਅਜਿਹੇ 'ਚ ਜੇਕਰ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ਦੀ ਮਦਦ ਲਈ ਅੱਗੇ ਨਹੀਂ ਆਉਂਦਾ ਤਾਂ ਤਬਾਹੀ ਹੋਰ ਭਿਆਨਕ ਹੋ ਸਕਦੀ ਹੈ | ਸ. ਢਿੱਲੋਂ ਨੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ, ਧਾਰਮਿਕ ਸੰਗਠਨਾਂ ਤੇ ਐਨ. ਆਰ. ਆਈ. ਵੀਰਾਂ ਨੂੰ ਵੀ ਸੱਦਾ ਦਿੱਤਾ ਹੈ ਕਿ ਉਹ ਹੜ੍ਹ ਪੀੜਤਾਂ ਦੀ ਵਧ ਤੋਂ ਵਧ ਮਦਦ ਕਰਨ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਹਾਲਾਤ ਹੋਰ ਗੰਭੀਰ ਹੋਣ ਦੀ ਚਿਤਾਵਨੀ ਦੇ ਮੱਦੇਨਜ਼ਰ ਲੋਕਾਂ ਨੂੰ ਵੀ ਸੁਚੇਤ ਰਹਿਣਾ ਚਾਹੀਦਾ ਹੈ ਤੇ ਸੁਰੱਖਿਅਤ ਥਾਵਾਂ 'ਤੇ ਚਲੇ ਜਾਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਮੂਹ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਲੋਕਾਂ ਦੀ ਵੱਡੀ ਪੱਧਰ 'ਤੇ ਮਦਦ ਕੀਤੀ ਜਾ ਰਹੀ ਹੈ ਤੇ ਅੱਗੇ ਤੋਂ ਵੀ ਅਜਿਹੇ ਉਪਰਾਲੇ ਜਾਰੀ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਨਕੋਦਰ ਰੋਡ 'ਤੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਸੀ.ਟੀ. ਗਰੁੱਪ ਦੇ ਸਵੈ-ਸੇਵਕਾਂ ਵਲੋਂ ਰਾਹਤ ਸਮੱਗਰੀ ਵੰਡੀ ਅਗਲੀ ਖ਼ਬਰ ਪਾਣੀ ਭਰਨ ਨਾਲ ਸਕੂਲ ਦੇ ਸਾਮਾਨ ਦਾ ਵੀ ਹੋਇਆ ਨੁਕਸਾਨ
Ad Position 24