ਜਲੰਧਰ, 3 ਸਤੰਬਰ (ਸ਼ਿਵ)- ਪੰਜਾਬ ਦੇ ਬਾਗ਼ਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਅੱਜ ਹੜ੍ਹਾਂ ਦੀ ਕੁਦਰਤੀ ਆਫ਼ਤ ਦÏਰਾਨ ਪੰਜਾਬ ਨੂੰ ਵਿੱਤੀ ਸਹਾਇਤਾ ਨਾ ਦੇਣ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ¢ ਸਰਕਟ ਹਾਊਸ ਜਲੰਧਰ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਜਦੋਂ ਪੂਰਾ ਸੂਬਾ ਭਿਆਨਕ ਹੜ੍ਹਾਂ ਦੀ ਮਾਰ ਹੇਠ ਹੈ, ਕੇਂਦਰ ਨੇ ਇਸ ਸੰਕਟ ਦੀ ਘੜੀ ਵਿਚ ਪੰਜਾਬ ਦੀ ਸਹਾਇਤਾ ਲਈ ਅਜੇ ਤੱਕ ਕਿਸੇ ਵਿਸ਼ੇਸ਼ ਰਾਹਤ ਪੈਕੇਜ ਦਾ ਐਲਾਨ ਨਹੀਂ ਕੀਤਾ¢ ਇਸ ਮÏਕੇ ਉਨ੍ਹਾਂ ਨਾਲ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮਿ੍ਤਪਾਲ ਸਿੰਘ ਤੇ ਸੀਨੀਅਰ 'ਆਪ' ਆਗੂਆਂ ਨਿਤਿਨ ਕੋਹਲੀ, ਦਿਨੇਸ਼ ਢਲ ਅਤੇ ਰਾਜਵਿੰਦਰ ਕÏਰ ਥਿਆੜਾ ਵੀ ਮÏਜੂਦ ਸਨ¢ ਕੈਬਨਿਟ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਭਾਵਿਤਾਂ ਨੂੰ ਰਾਹਤ ਪ੍ਰਦਾਨ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ¢ ਉਨ੍ਹਾਂ ਕਿਹਾ ਕਿ ਪੂਰਾ ਮੰਤਰੀ ਮੰਡਲ, ਵਿਧਾਇਕ ਅਤੇ ਪਾਰਟੀ ਆਗੂ ਨਿੱਜੀ ਤÏਰ 'ਤੇ ਪ੍ਰਭਾਵਿਤ ਖੇਤਰਾਂ ਦਾ ਦÏਰਾ ਕਰਕੇ ਰਾਹਤ ਕਾਰਜਾਂ ਦੀ ਨਿਗਰਾਨੀ ਅਤੇ ਲੋਕਾਂ ਦੀ ਮਦਦ ਕਰ ਰਹੇ ਹਨ¢