ਜਮਸ਼ੇਰ ਖਾਸ, 3 ਸਤੰਬਰ (ਹਰਵਿੰਦਰ ਕੁਮਾਰ)-ਵਿਧਾਨ ਸਭਾ ਹਲਕਾ ਜਲੰਧਰ ਛਾਉਣੀ ਦੇ ਵਿਧਾਇਕ ਪ੍ਰਗਟ ਸਿੰਘ ਵਲੋਂ ਅੱਜ ਜਮਸ਼ੇਰ ਖਾਸ ,ਖੇੜਾ ,ਚÏਲਾਂਗ ਖੁਣ-ਖੁਣ ,ਆਦੀ ਹੋਰ ਪਿੰਡਾਂ ਵਿੱਚ ਹੜ੍ਹਾਂ ਪ੍ਰਭਾਵਿਤ ਅਤੇ ਵਾਰਿਸ ਕਾਰਨ ਹੋ ਰਹੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਇਹਨਾਂ ਪਿੰਡਾਂ ਦਾ ਦÏਰਾ ਕੀਤਾ ਗਿਆ ਅਤੇ ਪੀੜਿਤ ਪਰਿਵਾਰਾਂ ਨਾਲ ਮਿਲ ਕੇ ਗੱਲਬਾਤ ਕੀਤੀ ਅਤੇ ਲੋਕਾਂ ਨੂੰ ਇਸ ਮੁਸ਼ਕਿਲ ਘੜੀ ਵਿੱਚ ਹਰ ਪੱਖੋਂ ਮਦਦ ਦੇਣ ਦਾ ਭਰੋਸਾ ਦਿੱਤਾ¢ ਉਹਨਾਂ ਕਿਹਾ ਕਿ ਮੀਂਹ ਕਾਰਨ ਪਿੰਡ ਵਿੱਚ ਹੜਾਂ ਨਾਲ ਸਥਿਤੀ ਦਿਨੋ ਦਿਨ ਵਿਗੜ ਰਹੀ ਹੈ ¢ ਵਿਧਾਇਕ ਪ੍ਰਗਟ ਸਿੰਘ ਨੇ ਕਿਹਾ ਕਿ ਮੇਰੇ ਵੱਲੋਂ ਲੋਕਾਂ ਨੂੰ ਮਿਲ ਕੇ ਮੁਸੀਬਤ ਦੀ ਘੜੀ ਵਿੱਚ ਹਰ ਪੱਖੋਂ ਮਦਦ ਦੇਣ ਦਾ ਭਰੋਸਾ ਦਿੱਤਾ ਜਾ ਰਿਹਾ ਹੈ, ਵਿਧਾਇਕ ਪ੍ਰਗਟ ਸਿੰਘ ਨੇ ਆਖਿਆ ਕੀ ਇਸ ਸਬੰਧੀ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਲਗਾਤਾਰ ਸੰਪਰਕ ਬਣਾਇਆ ਹੋਇਆ ਹੈ ਉਹਨਾਂ ਕਿਹਾ ਕਿ ਉਹ ਲੋਕਾਂ ਨਾਲ ਚਟਾਨ ਵਾਂਗ ਖੜੇ ਹਨ ਅਤੇ ਪੀੜਿਤ ਲੋਕਾਂ ਦੀ ਹਰ ਸੰਭਵ ਮਦਦ ਕਰਨਗੇ | ਇਸ ਮÏਕੇ ਉਹਨਾਂ ਦੇ ਨਾਲ ਗੁਰਪ੍ਰੀਤ ਸਿੰਘ ਸ਼ੇਰਗਿਲ ,ਅਮਨਦੀਪ ਸਿੰਘ ਮਾਨ ਆਦਿ ਹੋਰ ਵੱਖ ਵੱਖ ਪਿੰਡਾਂ ਦੇ ਲੋਕ ਹਾਜ਼ਰ ਸਨ ¢