01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਐਡਵੋਕੇਟ ਰਾਜਕਮਲ ਸਿੰਘ ਭੁੱਲਰ ਨੇ ਨਕੋਦਰ ਹਲਕੇ ਦੇ ਪਿੰਡ ਸੰਗੋਵਾਲ 'ਚ ਬੰਨ੍ਹ ਦਾ ਲਿਆ ਜਾਇਜ਼ਾ <br/>

Ad Position 21
No active advertisement
ਨਕੋਦਰ ਹਲਕੇ ਦੇ ਪਿੰਡ ਸੰਗੋਵਾਲ ਵਿਖੇ ਬੰਨ੍ਹ ਦਾ ਜਾਇਜ਼ਾ ਲੈਂਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਐਡਵੋਕੇਟ ਰਾਜਕਮਲ ਸਿੰਘ ਭੁੱਲਰ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ | ਅਜੀਤ ਤਸਵੀਰ <br/> 04-09-2025
ਜਲੰਧਰ, 3 ਸਤੰਬਰ (ਜਸਪਾਲ ਸਿੰਘ)-ਵਿਧਾਨ ਸਭਾ ਹਲਕਾ ਨਕੋਦਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਐਡਵੋਕੇਟ ਰਾਜ ਕਮਲ ਸਿੰਘ ਭੁੱਲਰ ਵਲੋਂ ਹਲਕੇ ਦੇ ਪਿੰਡ ਸੰਗੋਵਾਲ ਦਾ ਦੌਰਾ ਕਰਕੇ ਦਰਿਆ ਦੇ ਨਾਲ ਲੱਗਦੇ ਬੰਨ੍ਹ ਦਾ ਜਾਇਜ਼ਾ ਲਿਆ | ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਹਰ ਤਰ੍ਹਾਂ ਦੇ ਸਹਿਯੋਗ ਦੀ ਪੇਸ਼ਕਸ਼ ਕਰਦੇ ਹੋਏ ਕਿਹਾ ਕਿ ਇਸ ਸੰਕਟ ਦੀ ਘੜੀ 'ਚ ਸ਼੍ਰੋਮਣੀ ਅਕਾਲੀ ਦਲ ਡੱਟ ਕੇ ਹਲਕੇ ਦੇ ਲੋਕਾਂ ਨਾਲ ਖੜ੍ਹਾ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਲੰਧਰ ਵਿਖੇ ਹੜ੍ਹ ਰਾਹਤ ਸੈਂਟਰ ਵੀ ਖੋਲਿਆ ਗਿਆ ਹੈ ਤੇ ਇਸ ਸੰਬੰਧੀ ਪਾਰਟੀ ਵਲੋਂ ਜਾਰੀ ਕੀਤੇ ਗਏ ਟੋਲ ਫਰੀ ਨੰਬਰਾਂ ਬਾਰੇ ਵੀ ਲੋਕਾਂ ਨੂੰ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਇਹ ਟੋਲ ਫਰੀ ਨੰਬਰ 24 ਘੰਟੇ ਕੰਮ ਕਰ ਰਹੇ ਹਨ ਤੇ ਲੋੜ ਪੈਣ 'ਤੇ ਲੋਕ ਇਨ੍ਹਾਂ ਨੰਬਰਾਂ 'ਤੇ ਸੰਪਰਕ ਕਰਕੇ ਹਰ ਤਰ੍ਹਾਂ ਦੀ ਮਦਦ ਲੈ ਸਕਦੇ ਹਨ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪਿੰਡ ਵਿੱਚ ਕਿਸੇ ਵੀ ਤਰ੍ਹਾਂ ਦੀ ਲੋੜ ਹੋਵੇ ਜਿਵੇਂ ਕਿ ਮਿੱਟੀ, ਤ੍ਰਪਾਲਾਂ, ਦਵਾਈਆਂ, ਰਾਸ਼ਨ, ਮੱਛਰ ਵਾਲੀ ਸਪਰੇ ਅਤੇ ਹੋਰ ਵੀ ਲੋੜ ਦੀਆਂ ਵਸਤੂਆਂ ਵਾਸਤੇ ਲੋਕ ਉਨ੍ਹਾਂ ਨਾਲ ਵੀ ਸੰਪਰਕ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਲੋਕਾਂ ਦੀ ਮਦਦ ਲਈ ਹਰ ਸਮੇਂ ਤਿਆਰ ਹੈ ਤੇ ਖਾਸ ਕਰਕੇ ਨਕੋਦਰ ਹਲਕੇ ਦੇ ਵਰਕਰ ਰਾਤ ਦਿਨ ਲੋਕਾਂ ਦੀ ਸੇਵਾ 'ਚ ਲੱਗੇ ਹੋਏ ਹਨ | ਇਸ ਮੌਕੇ ਉਨ੍ਹਾਂ ਦੇ ਨਾਲ ਮੇਜਰ ਸਿੰਘ ਅÏਜਲਾ, ਪਿਆਰਾ ਸਿੰਘ ਕੈਂਥ, ਹਰਬੰਸ ਸਿੰਘ ਦਰਦੀ, ਬਲਵੀਰ ਸਿੰਘ ਬੀਰੀ ਕਾਦੀਆਂ, ਨੰਬਰਦਾਰ ਹਰਬਲਜੀਤ ਸਿੰਘ ਲੱਦੜ, ਨੰਬਰਦਾਰ ਰਣਜੀਤ ਸਿੰਘ ਕਾਦੀਆਂ, ਪ੍ਰਧਾਨ ਹਰਵਿੰਦਰ ਸਿੰਘ ਬਿੰਦਰ ਭੁੱਲਰ, ਤਰਲੋਚਨ ਸਿੰਘ ਲੱਦੜ ਤੇ ਹੋਰ ਵੀ ਆਗੂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਕਿਸਾਨਾਂ ਨੂੰ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ- ਹਰਜਾਪ ਸਿੰਘ ਸੰਘਾ <br/> ਅਗਲੀ ਖ਼ਬਰ ਭਾਰੀ ਮੀਂਹ ਕਰਕੇ 8 ਘੰਟੇ ਤੱਕ ਰਹੀ ਸਿਵਲ ਹਸਪਤਾਲ ਦੀ ਬਿਜਲੀ ਸਪਲਾਈ ਪ੍ਰਭਾਵਿਤ <br/>
Ad Position 24