02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਮੋਬਾਈਲ ਫ਼ੋਨ ਚੋਰੀ ਕਰਦੇ 2 ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 04-09-2025
ਫਿਲੌਰ, 3 ਸਤੰਬਰ (ਸਤਿੰਦਰ ਸ਼ਰਮਾ)- ਨੇੜਲੇ ਪਿੰਡ ਗੜ੍ਹਾ 'ਚ ਲੋਕਾਂ ਨੇ 2 ਨੌਜਵਾਨਾਂ ਨੂੰ ਮੋਬਾਇਲ ਫ਼ੋਨ ਚੋਰੀ ਕਰਦੇ ਹੋਏ ਕਾਬੂ ਕੀਤਾ | ਇਹ ਜਾਣਕਾਰੀ ਦਿੰਦੇ ਹੋਏ ਅਮਨ ਪੁੱਤਰ ਗੁਰਮੀਤ ਰਾਮ ਵਾਸੀ ਸੰਤੋਖਪੁਰਾ ਨੇ ਦੱਸਿਆ ਕਿ ਉਸ ਦੀ ਦੁਕਾਨ ਤੋਂ ਦੋ ਨੌਜਵਾਨ 2 ਮੋਬਾਇਲ ਫ਼ੋਨ ਚੋਰੀ ਕਰਕੇ ਭੱਜਣ ਲੱਗੇ ਸਨ ਪਰ ਲੋਕਾਂ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ | ਉਪਰੰਤ ਫਿਲੌਰ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ | ਮੌਕੇ 'ਤੇ 112 ਦੀ ਟੀਮ ਆਈ ਅਤੇ ਕਾਬੂ ਕੀਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਹਵਾਲੇ ਕਰ ਦਿੱਤਾ ਗਿਆ | ਹੈਡ ਕਾਂਸਟੇਬਲ ਗੁਰਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਨੌਜਵਾਨ ਦੀ ਪਹਿਚਾਣ ਦਾਨੂ ਪੁੱਤਰ ਕੇਹਰ ਸਿੰਘ ਅਤੇ ਜਸਪਾਲ ਸਿੰਘ ਪੁੱਤਰ ਮਹਿੰਦਰ ਸਿੰਘ ਵਜੋਂ ਹੋਈ ਹੈ | ਉਨ੍ਹਾਂ ਦੱਸਿਆ ਕਿ ਅਰੋਪੀਆਂ ਕੋਲੋਂ ਬਿਨਾਂ ਨੰਬਰ ਦਾ ਇਕ ਮੋਟਰਸਾਈਕਲ ਅਤੇ ਦੋ ਮੋਬਾਇਲ ਫ਼ੋਨ ਬਰਾਮਦ ਹੋਏ |

Ad Position 22
No active advertisement
ਪਿਛਲੀ ਖ਼ਬਰ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 50 ਲੱਖ ਦੀ ਗ੍ਰਾਂਟ ਦਾ ਐਲਾਨ ਅਗਲੀ ਖ਼ਬਰ ਕਰਤਾਰਪੁਰ ਸ਼ਹਿਰ ਦੇ ਮੁਹੱਲਿਆਂ 'ਚ ਹੋਏ ਬਰਸਾਤੀ ਪਾਣੀ ਦੇ ਇੱਕਠ ਨਾਲ ਬਣੇ ਨਰਕ ਭਰੇ ਹਾਲਾਤ <br/>
Ad Position 24