02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 50 ਲੱਖ ਦੀ ਗ੍ਰਾਂਟ ਦਾ ਐਲਾਨ

Ad Position 21
No active advertisement
ਅਜੀਤ ਡੈਸਕ 04-09-2025
ਮਲਸੀਆਂ, 3 ਸਤੰਬਰ (ਸੁਖਦੀਪ ਸਿੰਘ)-ਪੰਜਾਬ 'ਚ ਆਏ ਹੜ੍ਹਾਂ ਦੇ ਦਰਦ ਨੂੰ ਬੜੀ ਸ਼ਿੱਦਤ ਨਾਲ ਮਹਿਸੂਸ ਕਰਦਿਆਂ ਪੀੜਤ ਲੋਕਾਂ ਦੀ ਮੱਦਦ ਵਾਸਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੇ ਅਖਤਿਆਰੀ ਫੰਡਜ਼ ਵਿੱਚੋਂ 50 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ | ਇਸ ਗ੍ਰਾਂਟ 'ਚੋਂ 5 ਪਿੰਡਾਂ ਨੂੰ ਕਿਸ਼ਤੀਆਂ ਅਤੇ ਪੀਣ ਵਾਲੇ ਪਾਣੀ ਦੇ ਟੈਂਕਰ ਲੈ ਕੇ ਦਿੱਤੇ ਜਾ ਰਹੇ ਹਨ | ਸੰਤ ਸੀਚੇਵਾਲ ਨੇ ਕੁੱਝ ਦਿਨ ਪਹਿਲਾਂ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਹਾਜ਼ਰੀ 'ਚ ਮੋਟਰ ਬੋਟ ਦੇਣ ਦਾ ਐਲਾਨ ਕੀਤਾ ਸੀ | ਇਹਨਾਂ ਪਿੰਡਾਂ 'ਚ ਸੰਤ ਸੀਚੇਵਾਲ ਵੱਲੋਂ ਕਪੂਰਥਲਾ ਜ਼ਿਲ੍ਹੇ ਦੇ ਤਿੰਨ ਪਿੰਡਾਂ ਸਾਂਗਰਾ, ਆਹਲੀ ਕਲਾਂ ਅਤੇ ਰਾਮਪੁਰ ਗੋਹਰਾ ਨੂੰ ਗ੍ਰਾਂਟ ਜਾਰੀ ਕਰ ਦਿੱਤੀ ਹੈ | ਉਹਨਾਂ ਕਿਹਾ ਕਿ ਹੜ੍ਹਾਂ ਦੀ ਅਸਲ ਸਥਿਤੀ ਪਾਣੀ ਉਤਰਨ ਤੋਂ ਬਾਅਦ ਪਤਾ ਚੱਲੇਗੀ ਤੇ ਉਸ ਵੇਲੇ ਪੀੜਤਾਂ ਦੇ ਮੁੜਵਸੇਬੇ ਲਈ ਸੇਵਾ ਦੀ ਸਖ਼ਤ ਲੋੜ ਹੋਵੇਗੀ |
ਨਿਹੰਗ ਮੁਖੀ ਬਾਬਾ ਬਲਬੀਰ ਸਿੰਘ, ਮਨੀਸ਼ ਸਿਸੋਦੀਆ ਤੇ ਸਾਂਸਦ ਸਤਨਾਮ ਸਿੰਘ ਸੰਧੂ ਵਲੋਂ ਸੰਤ ਸੀਚੇਵਾਲ ਨਾਲ ਮੁਲਾਕਾਤ
96 ਕਰੋੜੀ ਬੁੱਢਾ ਦਲ ਦੇ ਨਿਹੰਗ ਮੁੱਖੀ ਬਾਬਾ ਬਲਬੀਰ ਸਿੰਘ ਵਲੋਂ ਨਿਹੰਗ ਸਿੰਘ ਜਥੇਬੰਦੀਆਂ ਸਮੇਤ ਹੜ੍ਹ ਪੀੜਤਾਂ ਦੀ ਸੇਵਾ 'ਚ ਲੱਗੇ ਸੰਤ ਸੀਚੇਵਾਲ ਨਾਲ ਮੁਲਾਕਾਤ ਕੀਤੀ ਗਈ | ਉਹਨਾਂ ਸੰਤ ਸੀਚੇਵਾਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਹਾਂਪੁਰਖ ਪਹਿਲੇ ਦਿਨ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਸੇਵਾ 'ਚ ਡਟੇ ਹੋਏ ਹਨ | ਇਸੇ ਤਰ੍ਹਾਂ ਰਾਜ ਸਭਾ ਦੇ ਨਾਮਜ਼ਦ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਸੰਤ ਸੀਚੇਵਾਲ ਨਾਲ ਮੁਲਾਕਾਤ ਕੀਤੀ ਗਈ ਤੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਜਲੰਧਰ ਅਤੇ ਜਲੰਧਰ ਪੁਲਿਸ ਵਲੋਂ ਹੜ੍ਹ ਪ੍ਰਭਾਵਿਤ ਇਲਾਕੇ ਦਾ ਜ਼ਮੀਨੀ ਪੱਧਰ 'ਤੇ ਜਾਇਜ਼ਾ <br/> ਅਗਲੀ ਖ਼ਬਰ ਮੋਬਾਈਲ ਫ਼ੋਨ ਚੋਰੀ ਕਰਦੇ 2 ਨੌਜਵਾਨ ਕਾਬੂ
Ad Position 24