02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਡਿਪਟੀ ਕਮਿਸ਼ਨਰ ਜਲੰਧਰ ਅਤੇ ਜਲੰਧਰ ਪੁਲਿਸ ਵਲੋਂ ਹੜ੍ਹ ਪ੍ਰਭਾਵਿਤ ਇਲਾਕੇ ਦਾ ਜ਼ਮੀਨੀ ਪੱਧਰ 'ਤੇ ਜਾਇਜ਼ਾ <br/>

Ad Position 21
No active advertisement
ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਦੇ ਹੋਏ ਅਤੇ ਲੋਕਾਂ ਨਾਲ ਮਿਲਦੇ ਹੋਏ ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ, ਐਸ.ਐਸ.ਪੀ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ, ਪਰਮਿੰਦਰ ਸਿੰਘ ਹੀਰ ਐਸ. ਪੀ. ਹੈੱਡ ਕੁਆਰਟਰ ਅਤੇ ਡੀ.ਐੱਸ.ਪੀ ਸ਼ਾਹਕੋਟ ਓਾਕਾਰ ਸਿੰਘ ਬਰਾੜ | <br/> 04-09-2025
ਲੋਹੀਆਂ ਖਾਸ, 3 ਸਤੰਬਰ (ਬਲਵਿੰਦਰ ਸਿੰਘ ਵਿੱਕੀ)-ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ, ਐਸ.ਐਸ.ਪੀ ਜਲੰਧਰ ਦਿਹਾਤੀ ਹਰਵਿੰਦਰ ਸਿੰਘ ਵਿਰਕ, ਪਰਮਿੰਦਰ ਸਿੰਘ ਹੀਰ ਐਸ. ਪੀ. ਹੈੱਡ ਕੁਆਟਰ ਅਤੇ ਡੀ.ਐੱਸ.ਪੀ ਸ਼ਾਹਕੋਟ ਓਾਕਾਰ ਸਿੰਘ ਬਰਾੜ ਵਲੋਂ ਅੱਜ ਸਤਲੁਜ ਦਰਿਆ ਨਾਲ ਲੱਗਦੇ ਇਲਾਕੇ ਅਤੇ ਖਾਸ ਕਰ ਪਿੰਡ ਮੁੰਡੀ ਸ਼ਹਿਰੀਆਂ (ਥਾਣਾ ਲੋਹੀਆਂ, ਸ਼ਾਹਕੋਟ) ਦਾ ਜਾਇਜ਼ਾ ਲਿਆ ਜਿੱਥੇ ਪਾਣੀ ਦੇ ਵੱਧ ਰਹੇ ਪੱਧਰ ਕਾਰਨ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਹੈ | ਅਧਿਕਾਰੀਆਂ ਨੇ ਜ਼ਮੀਨੀ ਪੱਧਰ 'ਤੇ ਸਥਿਤੀ ਦੀ ਜਾਣਕਾਰੀ ਲਈ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਯਕੀਨ ਦਿਵਾਇਆ ਕਿ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਜਲੰਧਰ ਦਿਹਾਤੀ ਪੁਲਿਸ ਹਰ ਵੇਲੇ ਲੋਕਾਂ ਦੀ ਸਹਾਇਤਾ ਲਈ ਤਤਪਰ ਹੈ | ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਨੀਵੇਂ ਇਲਾਕਿਆਂ ਵਿੱਚ ਰਹਿੰਦੇ ਪਰਿਵਾਰਾਂ ਦੀ ਸੁਰੱਖਿਆ ਲਈ ਪਹਿਲਾਂ ਹੀ ਇੰਤਜ਼ਾਮ ਕੀਤੇ ਜਾ ਚੁੱਕੇ ਹਨ | ਐਮਰਜੈਂਸੀ ਸਥਿਤੀ ਵਿੱਚ ਤੁਰੰਤ ਕਾਰਵਾਈ ਕਰਨ ਲਈ ਰਾਹਤ ਟੀਮਾਂ ਨੂੰ ਅਲਰਟ ਕੀਤਾ ਗਿਆ ਹੈ | ਉਨ੍ਹਾਂ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਦਿੱਕਤ ਪੈਣ 'ਤੇ ਤੁਰੰਤ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਜਾਵੇ | ਐਸ.ਐਸ.ਪੀ ਸ. ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਜਲੰਧਰ ਦਿਹਾਤੀ ਪੁਲਿਸ ਵੱਲੋਂ ਪ੍ਰਭਾਵਿਤ ਪਿੰਡਾਂ ਵਿੱਚ ਲਗਾਤਾਰ ਮਾਨੀਟਰਿੰਗ ਕੀਤੀ ਜਾ ਰਹੀ ਹੈ | ਪੁਲਿਸ ਦੇ ਜਵਾਨ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪੈਟਰੋਲਿੰਗ ਕਰ ਰਹੇ ਹਨ ਅਤੇ ਜਿੱਥੇ ਵੀ ਜ਼ਰੂਰਤ ਪੈਂਦੀ ਹੈ ਉੱਥੇ ਰਾਹਤ ਸਮੱਗਰੀ ਅਤੇ ਤੁਰੰਤ ਮਦਦ ਪ੍ਰਦਾਨ ਕੀਤੀ ਜਾ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਪੁਲਿਸ ਹਰੇਕ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਕਰਨ ਦੀ ਲੋੜ ਨਹੀਂ ਹੈ | ਐਸ.ਪੀ. ਹੈੱਡ ਕੁਆਟਰ ਨੇ ਕਿਹਾ ਕਿ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਪਿੰਡ ਪੱਧਰ 'ਤੇ ਤੈਨਾਤ ਹਨ | ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਜਾਨ-ਮਾਲ ਦੀ ਸੁਰੱਖਿਆ ਲਈ ਖ਼ਾਸ ਇੰਤਜ਼ਾਮ ਕੀਤੇ ਗਏ ਹਨ | ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਰੈਸਕਿਊ ਟੀਮਾਂ ਤੁਰੰਤ ਕਾਰਵਾਈ ਕਰਨ ਲਈ ਤਿਆਰ ਹਨ | ਅਧਿਕਾਰੀਆਂ ਨੇ ਪਿੰਡ ਮੁੰਡੀ ਸ਼ਹਿਰੀਆਂ ਸਮੇਤ ਹੋਰ ਪ੍ਰਭਾਵਿਤ ਇਲਾਕਿਆਂ ਦੇ ਵਾਸੀਆਂ ਨੂੰ ਇਹ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ | ਲੋਕਾਂ ਦੇ ਸ਼ੰਕੇ ਦੂਰ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਸਰਕਾਰ ਅਤੇ ਪ੍ਰਸ਼ਾਸਨ ਹੜ੍ਹਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਲੋਕਾਂ ਦੀ ਸੁਰੱਖਿਆ ਸਭ ਤੋਂ ਪਹਿਲੀ ਤਰਜੀਹ ਹੈ |

Ad Position 22
No active advertisement
ਪਿਛਲੀ ਖ਼ਬਰ ਚਿੱਟੀ ਵੇਈਾ 'ਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਵਧਿਆ <br/> ਅਗਲੀ ਖ਼ਬਰ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 50 ਲੱਖ ਦੀ ਗ੍ਰਾਂਟ ਦਾ ਐਲਾਨ
Ad Position 24