02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਡਿਪਟੀ ਕਮਿਸ਼ਨਰ ਵਲੋਂ ਹੜ੍ਹਾਂ ਦੌਰਾਨ ਮਹਿੰਗਾ ਸਾਮਾਨ ਵੇਚਣ ਵਾਲਿਆਂ ਨੂੰ ਚਿਤਾਵਨੀ

Ad Position 21
No active advertisement
ਅਜੀਤ ਡੈਸਕ 04-09-2025
ਸ਼ਾਹਕੋਟ, 3 ਸਤੰਬਰ (ਨਗਿੰਦਰ ਸਿੰਘ ਬਾਂਸਲ)-ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਅਤੇ ਸਤਲੁਜ ਦਰਿਆ ਦੇ ਬੰਨ੍ਹ ਦੀ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਹੜ੍ਹਾਂ ਦੇ ਹਾਲਾਤ ਦੌਰਾਨ ਕੁੱਝ ਵਪਾਰੀ ਵਰਗਾਂ ਅਤੇ ਦੁਕਾਨਦਾਰਾਂ ਵਲੋਂ ਜ਼ਰੂਰੀ ਵਸਤੂਆਂ ਦੀ ਵੱਧ ਕੀਮਤ ਵਸੂਲਣ ਦਾ ਸਖ਼ਤ ਨੋਟਿਸ ਲੈਂਦਿਆਂ ਚਿਤਾਵਨੀ ਦਿੱਤੀ ਹੈ ਕਿ ਅਜਿਹੀ ਲੁੱਟ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਕੁੱਝ ਦੁਕਾਨਦਾਰ ਲੋਕਾਂ ਦੀ ਮਜ਼ਬੂਰੀ ਦਾ ਨਜਾਇਜ਼ ਫਾਇਦਾ ਚੁੱਕ ਕੇ ਜ਼ਰੂਰੀ ਸਾਮਾਨ ਜਿਵੇਂ ਕਰਿਆਨਾ, ਤਰਪਾਲਾਂ ਤੇ ਹੋਰ ਲੋੜੀਂਦੇ ਸਾਮਾਨ ਦੀ ਮਨਚਾਹੀ ਕੀਮਤ ਵਸੂਲ ਰਹੇ ਹਨ | ਉਨ੍ਹਾਂ ਕਿਹਾ ਕਿ ਅਜਿਹੇ ਦੁਕਾਨਦਾਰਾਂ ਖ਼ਿਲਾਫ਼ ਕਾਰਵਾਈ ਕਰਨ ਲਈ ਪੁਲਿਸ ਨੂੰ ਨਿਰਦੇਸ਼ ਦਿੱਤੇ ਗਏ ਹਨ |

Ad Position 22
No active advertisement
ਪਿਛਲੀ ਖ਼ਬਰ ਅਲਾਵਲਪੁਰ ਵਿਖੇ ਸਾਲਾਨਾ ਮੇਲਾ ਕਰਵਾਇਆ <br/> ਅਗਲੀ ਖ਼ਬਰ ਭਾਰਤ-ਜਰਮਨੀ ਸੰਬੰਧਾਂ ਨੂੰ ਵਧਾਉਣ ਦੀ ਅਥਾਹ ਸੰਭਾਵਨਾ-ਪ੍ਰਧਾਨ ਮੰਤਰੀ ਮੋਦੀ <br/>
Ad Position 24