266.20 ਗ੍ਰਾਮ ਹੈਰੋਇਨ ਸਮੇਤ 9 ਵਿਅਕਤੀ ਗਿ੍ਫ਼ਤਾਰ
ਅਜੀਤ ਡੈਸਕ
05-09-2025
ਜਲੰਧਰ 4 ਸਤੰਬਰ (ਐੱਮ. ਐੱਸ. ਲੋਹੀਆ)-ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਕਮਿਸ਼ਨਰੇਟ ਪੁਲਿਸ ਵਲੋਂ ਵੱਖ-ਵੱਖ ਥਾਂਵਾਂ ਤੇ ਵੱਖ-ਵੱਖ ਥਾਣਿਆਂ ਦੇ ਅਧੀਨ ਸਖ਼ਤ ਕਾਰਵਾਈਆਂ ਕੀਤੀਆ ਗਈਆਂ | ਇਸ ਦੌਰਾਨ ਨਸ਼ੀਲੇ ਪਦਾਰਥਾਂ ਦੀ ਗਤੀਵਿਧੀ 'ਚ ਸ਼ਾਮਿਲ 9 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ, ਉਨ੍ਹਾਂ ਦੇ ਕਬਜ਼ੇ 'ਚੋਂ ਕੁੱਲ 266.20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ¢ਹੈ | ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਰੰਧਾਵਾ ਨੇ ਜਾਣਕਾਰੀ ਦਿੱਤੀ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਤਹਿਤ ਕੀਤੀ ਕਾਰਵਾਈ ਦੌਰਾਨ 9 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਅਧੀਨ 8 ਮੁਕੱਦਮੇ ਦਰਜ ਕੀਤੇ ਗਏ¢ਹਨ | ਉਨ੍ਹਾਂ ਦੱਸਿਆ ਕਿ ਗਿ੍ਫਤਾਰੀਆਂ ਦੌਰਾਨ ਪੁਲਿਸ ਵਲੋਂ 266.20 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਸੀ.ਪੀ. ਨੇ ਕਿਹਾ ਕਿ ਨਸ਼ਿਆਂ ਵਿਰੁੱਧ ਅਜਿਹੀਆਂ ਕਾਰਵਾਈਆਂ ਨਿਰੰਤਰ ਜਾਰੀ ਰਹਿਣਗੀਆਂ |